ਜਾਜਾ/ਟਾਂਡਾ (ਸ਼ਰਮਾ, ਜਸਵਿੰਦਰ, ਕੁਲਦੀਸ਼)— ਪਿੰਡ ਮਿਆਣੀ ਵਿਖੇ ਇਕ ਵਿਆਹੁਤਾ ਨੂੰ ਮਾਰਨ ਦੀ ਕੋਸ਼ਿਸ਼ ਕਰਨ ਵਾਲੀ ਉਸ ਦੀ ਸੱਸ ਖਿਲਾਫ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੀੜਤ ਵਿਆਹੁਤਾ ਪਰਵਿੰਦਰ ਕੌਰ ਪਤਨੀ ਰਵਿੰਦਰ ਸਿੰਘ ਮਿਆਣੀ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੀ ਸੱਸ ਨਿਰਮਲ ਕੌਰ ਖਿਲਾਫ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਵਿਆਹੁਤਾ ਨੇ ਦੱਸਿਆ ਕਿ ਉਸ ਦੀ ਸੱਸ ਉਸ ਨਾਲ ਅਕਸਰ ਝਗੜਾ ਕਰਦੀ ਰਹਿੰਦੀ ਸੀ ਅਤੇ 28 ਅਕਤੂਬਰ ਦੀ ਸ਼ਾਮ ਨੂੰ ਉਸ ਨੇ ਉਸ ਨੂੰ ਕੋਈ ਜ਼ਹਿਰੀਲੀ ਦਵਾਈ ਪਿਲਾ ਦਿੱਤੀ। ਜਿਸ ਉਪਰੰਤ ਪਰਵਿੰਦਰ ਕੌਰ ਨੂੰ ਸਰਕਾਰੀ ਹਸਪਤਾਲ ਟਾਂਡਾ ਦਾਖਲ ਕਰਵਾਇਆ ਗਿਆ। ਪੁਲਸ ਨੇ ਇਸ ਸਬੰਧ 'ਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ਾ ਕਰਦੇ ਵਿਅਕਤੀ ਨੂੰ ਪੁਲਸ ਨੇ ਰੰਗੇ ਹੱਥੀ ਕੀਤਾ ਕਾਬੂ
NEXT STORY