ਜਲੰਧਰ- ਵਿਵਾਦਾਂ ਵਿਚ ਘਿਰੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਦੇ ਕੱਪਲ ਦੀ ਦੁਕਾਨ ਦੇ ਬਾਹਰ ਹੰਗਾਮਾ ਕਰਨ ਵਾਲੀ ਔਰਤ ਵਿਨੀਤ ਕੌਰ ਇਕ ਵਾਰ ਫਿਰ ਤੋਂ ਚਰਚਾ ਵਿਚ ਆ ਗਈ ਹੈ। ਜਾਣਕਾਰੀ ਮੁਤਾਬਕ ਵਿਨੀਤ ਕੌਰ ਨੇ ਥਾਣਾ ਨੰਬਰ-4 ਦੇ ਬਾਹਰ ਜੰਮ ਕੇ ਹੰਗਾਮਾ ਕੀਤਾ ਅਤੇ ਕੁੱਲ੍ਹੜ ਪਿੱਜ਼ਾ ਕੱਪਲ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਬਾਅਦ ਪੁਲਸ ਵੱਲੋਂ ਮਹਿਲਾ ਨੂੰ ਮਾਮਲਾ ਦਰਜ ਕਰਨ ਦਾ ਭਰੋਸਾ ਦਿੱਤਾ ਗਿਆ। ਔਰਤ ਨੇ ਦੱਸਿਆ ਕਿ ਉਸ ਨੇ ਪੁਲਸ ਨੂੰ ਕੁੱਲ੍ਹੜ ਪਿੱਜ਼ਾ ਕੱਪਲ ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ, ਜਿਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ 'ਤੇ ਪੁਲਸ ਵੱਲੋਂ ਵਿਨੀਤ ਕੌਰ ਨੂੰ ਭਰੋਸਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਪੁਲਸ ਅਧਿਕਾਰੀ ਨੇ ਕਿਹਾ ਕਿ ਮਸ਼ਹੂਰ ਕੱਪਲ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੋ ਸਕਦਾ ਹੈ ਕਿ ਮਾਮਲਾ ਦਰਜ ਕਰ ਲਿਆ ਜਾਵੇ।
ਇਥੇ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਵਿਨੀਤ ਕੌਰ ਨੇ ਮਸ਼ਹੂਰ ਕੱਪਲ ਦੀ ਦੁਕਾਨ ਦੇ ਬਾਹਰ ਹੰਗਾਮਾ ਕੀਤਾ ਸੀ ਅਤੇ ਗੰਭੀਰ ਦੋਸ਼ ਲਗਾਏ ਸਨ। ਖਾਂਬੜਾ ਚਰਚ ਦੇ ਪਾਸਟਰ ਅੰਕੁਰ ਨਰੂਲਾ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੀ ਵਿਨੀਤ ਕੌਰ ਨੇ ਹੁਣ ਅਸ਼ਲੀਲ ਵੀਡੀਓਜ਼ ਕਰਕੇ ਸੁਰਖੀਆਂ 'ਚ ਰਹਿਣ ਵਾਲੇ ਕੁੱਲ੍ਹੜ ਪਿੱਜ਼ਾ ਜੋੜੇ ਖ਼ਿਲਾਫ਼ ਵੀ ਮੋਰਚਾ ਖੋਲ੍ਹ ਚੁੱਕੀ ਹੈ। ਵਿਨੀਤ ਕੌਰ ਨੇ ਬੀਤੇ ਦਿਨੀਂ ਹੱਥਾਂ ਵਿੱਚ ਤਖ਼ਤੀ ਲੈ ਕੇ ਕੁੱਲ੍ਹੜ ਪਿੱਜ਼ਾ ਦੇ ਬਾਹਰ ਹੰਗਾਮਾ ਕੀਤਾ ਸੀ। ਇਸ ਦੇ ਨਾਲ ਹੀ ਕੁੱਲ੍ਹੜ ਪਿੱਜ਼ਾ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਸਨ।
ਇਹ ਵੀ ਪੜ੍ਹੋ: ਜਲੰਧਰ ਦੇ ਇਸ ਥਾਣੇ 'ਚ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ, ਲਾਗੂ ਹੋਇਆ ਨਵਾਂ ਨਿਯਮ
ਵਿਨੀਤ ਕੌਰ ਨੇ ਦੋਸ਼ ਲਾਇਆ ਹੈ ਕਿ ਕੁੱਲ੍ਹੜ ਪਿੱਜ਼ਾ ਜੋੜੇ ਦੀ ਇਤਰਾਜ਼ਯੋਗ ਅਸ਼ਲੀਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਸ ਦੀ ਮਾਂ ਦਾ ਬਿਆਨ ਆਇਆ ਹੈ ਕਿ 70 ਫ਼ੀਸਦੀ ਔਰਤਾਂ ਅਜਿਹਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜੋੜੇ ਨੇ ਹੀ ਨਹੀਂ ਸਗੋਂ ਪਤੀ-ਪਤਨੀ ਦੇ ਪਰਿਵਾਰ ਵਾਲਿਆਂ ਨੇ ਵੀ ਆਪਣੀ ਸ਼ਰਮ ਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੂੰਹਾਂ-ਧੀਆਂ ਬਦਨਾਮ ਕੀਤਾ ਜਾ ਰਿਹਾ ਹੈ। ਕੁੱਲ੍ਹੜ ਪਿੱਜ਼ਾ ਜੋੜੇ ਦੀ ਮਾਂ ਦੱਸੇ ਕਿ ਕਿਹੜੇ 70 ਫ਼ੀਸਦੀ ਜੋੜੇ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਦੇ ਹਨ। ਵਿਨੀਤ ਕੌਰ ਨੇ ਕਿਹਾ ਕਿ ਵਾਇਰਲ ਵੀਡੀਓਜ਼ ਦਾ ਸਾਡੇ ਬੱਚਿਆਂ 'ਤੇ ਗਲਤ ਅਸਰ ਪੈ ਰਿਹਾ ਹੈ। ਬੱਚੇ ਕੁੱਲ੍ਹੜ ਪਿੱਜ਼ਾ ਵਾਲਿਆਂ ਦਾ ਟੈਗ ਵੇਖ ਕੇ ਸਾਨੂੰ ਪੁੱਛ ਰਹੇ ਹਨ। ਉਨ੍ਹਾਂ ਕਿਹਾ ਕਿ ਕੀ ਸਹਿਜ ਅਰੋੜਾ ਨੂੰ ਜ਼ਰੂਰਤ ਸੀ ਅਜਿਹੀ ਵੀਡੀਓ ਬਣਾਉਣ ਦੀ, ਉਸ ਦੀ ਪਤਨੀ ਗੁਰਪ੍ਰੀਤ ਕੌਰ ਉਸ ਨੂੰ ਮਨ੍ਹਾ ਵੀ ਕਰ ਸਕਦੀ ਸੀ। ਉਸ ਨੇ ਕਿਹਾ ਕਿ ਹੁਣ ਗੁਰਪ੍ਰੀਤ ਕੌਰ ਨੂੰ ਵੀ ਸਾਹਮਣੇ ਆਉਣਾ ਚਾਹੀਦਾ ਹੈ।
ਵਿਨੀਤ ਕੌਰ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਸੀ ਕਿ ਜੋੜੇ ਦਾ ਸਾਥ ਦੇਣ ਵਾਲੇ ਪਾਸਟਰ ਅੰਕੁਰ ਨਰੂਲਾ ਨੇ ਹੀ ਉਸ ਦੀ ਵੀਡੀਓ ਕੱਢ ਕੇ ਉਸ ਨੂੰ ਜੇਲ੍ਹ ਭੇਜਿਆ ਸੀ। ਜਦੋਂ ਵਿਨੀਤ ਨੂੰ ਪੁੱਛਿਆ ਗਿਆ ਕਿ ਕੀ ਉਸ ਨੇ ਕੁੱਲ੍ਹੜ ਪਿੱਜ਼ਾ ਜੋੜੇ ਨਾਲ ਗੱਲ ਕੀਤੀ ਹੈ ਤਾਂ ਉਸ ਨੇ ਕਿਹਾ ਕਿ ਮੈਂ ਉਨ੍ਹਾਂ ਨਾਲ ਕਿਉਂ ਗੱਲ ਕਰਾਂ। ਹੰਗਾਮਾ ਕਰ ਰਹੀ ਮਹਿਲਾ ਨੇ ਕਿਹਾ ਕਿ ਕੁੱਲ੍ਹੜ ਪਿੱਜ਼ਾ ਦੇ ਜੋੜੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਥੇ ਹੀ ਉਸ ਨੇ ਕੁੱਲ੍ਹੜ ਪਿੱਜ਼ਾ ਦੇ ਜੋੜੇ ਦੀ ਸਪੋਰਟ ਕਰਨ ਵਾਲਿਆਂ ਖ਼ਿਲਾਫ਼ ਵੀ ਜੰਮ ਕੇ ਨਾਅਰੇਬਾਜ਼ੀ ਕੀਤੀ। ਉਥੇ ਹੀ ਮੌਕੇ ਉਥੇ ਮੌਜੂਦ ਪੁਲਸ ਨੇ ਮਹਿਲਾ ਨੂੰ ਸਮਝਾਉਣ ਦੀ ਬੇਹੱਦ ਕੋਸ਼ਿਸ਼ ਕੀਤੀ ਸੀ ਅਤੇ ਕਿਹਾ ਸੀ ਕਿ ਇਸ ਮਾਮਲੇ ਵਿਚ ਪੁਲਸ ਆਪਣਾ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਕੱਪਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ, ਪਤੀ ਨੇ ਦੱਸੀ ਅਸਲ ਸੱਚਾਈ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਟਰਾਂਸਪੋਰਟ ਅਥਾਰਿਟੀ ਦਾ ਵੱਡਾ ਫ਼ੈਸਲਾ, ਸਕੂਲ ਬੱਸਾਂ ਨੂੰ ਲੈ ਕੇ ਜਾਰੀ ਕੀਤੇ ਇਹ ਹੁਕਮ
NEXT STORY