ਲੁਧਿਆਣਾ (ਰਾਜ): ਦੇਹ ਵਪਾਰ ਦੇ ਦੋਸ਼ ਹੇਠ ਫੜੀਆਂ ਗਈਆਂ ਔਰਤਾਂ ਵਿਚ ਇਕ ਔਰਤ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਉਣ ਦੌਰਾਨ ਬਾਥਰੂਮ ਦਾ ਬਹਾਨਾ ਬਣਾ ਕੇ ਪੁਲਸ ਮੁਲਾਜ਼ਮ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਈ। ਉਸ ਨੂੰ ਫੜਣ ਲਈ ਪੁਲਸ ਮੁਲਾਜ਼ਮ ਉਸ ਦੇ ਪਿੱਛੇ ਭੱਜੇ, ਪਰ ਮੁਲਜ਼ਮ ਔਰਤ ਭੀੜ ਦਾ ਫ਼ਾਇਦਾ ਚੁੱਕ ਕੇ ਫ਼ਰਾਰ ਹੋ ਗਈ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੇ ਕਾਂਸਟੇਬਲ ਜਸਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਮੁਲਜ਼ਮ ਮਹਿਲਾ ਪਰਮਜੀਤ ਕੌਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਵਿਧਾਨ ਸਭਾ 'ਚ ਬੋਲੇ ਕੈਬਨਿਟ ਮੰਤਰੀ
ਜਸਪ੍ਰੀਤ ਸਿੰਘ ਦੇ ਮੁਤਾਬਕ ਪਰਮਜੀਤ ਕੌਰ ਸਮੇਤ 6 ਔਰਤਾਂ ਨੂੰ ਦੇਹ ਵਪਾਰ ਦੇ ਦੋਸ਼ ਹੇਠ ਫੜਿਆ ਗਿਆ ਸੀ। ਮੁਲਜ਼ਮ ਔਰਤਾਂ ਨੂੰ ਲੈ ਕੇ ਉਹ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਗਏ ਸਨ। ਜਿੱਥੇ ਡਾਕਰਟ ਨੇ ਔਰਤਾਂ ਨੂੰ UPT ਟੈਸਟ ਕਰਵਾਉਣ ਲਈ ਕਿਹਾ। ਮੁਲਜ਼ਮ ਪਰਮਜੀਤ ਕੌਰ ਟੈਸਟ ਲਈ ਮਹਿਲਾ ਪੁਲਸ ਮੁਲਾਜ਼ਮ ਦੇ ਨਾਲ ਬਾਥਰੂਮ ਗਈ ਸੀ,ਜਿੱਥੇ ਉਸ ਨੇ ਮਹਿਲਾ ਪੁਲਸ ਮੁਲਾਜ਼ਮ ਨੂੰ ਧੱਕਾ ਮਾਰ ਦਿੱਤਾ ਤੇ ਭੀੜ ਦਾ ਫ਼ਾਇਦਾ ਚੁੱਕ ਕੇ ਭੱਜ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਥਾਣਾ ਸਲੇਮ ਟਾਬਰੀ ਦੇ SHO ਦੀ ਹੋਈ ਬਦਲੀ, ਇੰਸਪੈਕਟਰ ਅੰਮ੍ਰਿਤਪਾਲ ਨੇ ਸੰਭਾਲਿਆ ਚਾਰਜ
NEXT STORY