ਜਲੰਧਰ (ਵਰੁਣ)–ਸਰੀਰਕ ਸੰਬੰਧ ਬਣਾਉਣ ਤੋਂ ਮਨ੍ਹਾ ਕਰਨ ’ਤੇ 36 ਸਾਲਾ ਔਰਤ ਦੋਸਤ ਦੀ ਚੋਰੀ ਬਣਾਈ ਵੀਡੀਓ ਅਤੇ ਤਸਵੀਰਾਂ ਵਾਇਰਲ ਕਰਨ ਵਾਲੇ ਮੁਲਜ਼ਮ ਨੂੰ ਥਾਣਾ ਨੰਬਰ 8 ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਪਿਛਲੇ ਸਾਲ ਕੇਸ ਦਰਜ ਹੋਇਆ ਸੀ ਅਤੇ ਇਸ ਮਾਮਲੇ ਵਿਚ ਭਗੌੜਾ ਵੀ ਕਰਾਰ ਦਿੱਤਾ ਜਾ ਚੁੱਕਾ ਸੀ। ਕਾਬੂ ਮੁਲਜ਼ਮ ਦੀ ਪਛਾਣ ਦਲਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਨਿਵਾਸੀ ਕੋਟ ਬਾਬਾ ਦੀਪ ਸਿੰਘ ਨਗਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤੀ ਭਵਿੱਖਬਾਣੀ, ਕਿਹਾ-ਪੰਜਾਬ ਨੂੰ ਕਰੇਗਾ ਬਰਬਾਦ (ਵੀਡੀਓ)
ਥਾਣਾ ਨੰਬਰ 8 ਦੇ ਇੰਚਾਰਜ ਰੁਪਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਦਸੰਬਰ ਵਿਚ ਦਲਜੀਤ ਸਿੰਘ ਨੇ ਆਪਣੀ ਬੀਬੀ ਦੋਸਤ ਦੀ ਚੋਰੀ ਵੀਡੀਓ ਬਣਾਈ ਸੀ ਅਤੇ ਤਸਵੀਰਾਂ ਖਿੱਚ ਲਈਆਂ ਸਨ। ਉਸ ਦੇ ਬਾਅਦ ਤੋਂ ਉਹ ਉਕਤ ਵਿਆਹੁਤਾ ਔਰਤ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਔਰਤ ਦਾ ਦੋਸ਼ ਸੀ ਕਿ ਉਸ ਨੇ ਵੀਡੀਓ ਅਤੇ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜਬਰ-ਜ਼ਿਨਾਹ ਵੀ ਕੀਤਾ। ਮੁਲਜ਼ਮ ਕਾਫ਼ੀ ਸਮੇਂ ਤੋਂ ਪੀੜਤ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ।
ਇਹ ਵੀ ਪੜ੍ਹੋ: ਜਲੰਧਰ: ਕੋਰੋਨਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ
ਪੀੜਤਾ ਦਾ ਕਹਿਣਾ ਸੀ ਕਿ ਜਦੋਂ ਉਸ ਦੀ ਧੀ ਦਾ ਵਿਆਹ ਹੋਇਆ ਤਾਂ ਦਲਜੀਤ ਉਸ ਨੂੰ ਸਰੀਰਕ ਸੰਬੰਧ ਬਣਾਉਣ ਲਈ ਬੁਲਾਉਂਦਾ ਰਿਹਾ ਪਰ ਉਹ ਨਹੀਂ ਗਈ। ਉਸ ਤੋਂ ਬਾਅਦ ਵੀ ਉਸ ਨੇ ਕਈ ਵਾਰ ਧਮਕੀ ਦਿੱਤੀ ਪਰ ਗੱਲ ਨਾ ਮੰਨਣ ’ਤੇ ਦਲਜੀਤ ਸਿੰਘ ਨੇ ਪੀੜਤਾ ਦੀ ਅਸ਼ਲੀਲ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀਆਂ। ਦਸੰਬਰ 2020 ਵਿਚ ਮੁਲਜ਼ਮ ਦਲਜੀਤ ਸਿੰਘ ਖ਼ਿਲਾਫ਼ ਥਾਣਾ ਨੰਬਰ 8 ਵਿਚ ਧਾਰਾ 376, 506, 509 ਆਈ. ਟੀ. ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ ਸੀ, ਜਿਸ ਨੂੰ ਭਗੌੜਾ ਵੀ ਕਰਾਰ ਦਿੱਤਾ ਜਾ ਚੁੱਕਾ ਸੀ। ਐੱਸ. ਐੱਚ. ਓ. ਰੁਪਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਦੇਰ ਸ਼ਾਮ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਆਪਣੇ ਘਰ ਦੇ ਨੇੜੇ ਘੁੰਮ ਰਿਹਾ ਹੈ, ਜਿਥੇ ਉਨ੍ਹਾਂ ਦੀ ਟੀਮ ਨੇ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਮੁਲਜ਼ਮ ਦਾ 2 ਦਿਨ ਦਾ ਰਿਮਾਂਡ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਜਿਸ ਮੋਬਾਇਲ ’ਤੇ ਉਸ ਦੀ ਵੀਡੀਓ ਬਣਾਈ ਸੀ, ਉਹ ਰਿਕਵਰ ਕਰਨਾ ਹੈ।
ਇਹ ਵੀ ਪੜ੍ਹੋ: ਕਪੂਰਥਲਾ 'ਚ ਪਤੀ ਨੇ ਪਤਨੀ ਨੂੰ ਦਿੱਤੀ ਰੂਹ ਕੰਬਾਊ ਮੌਤ, 7 ਸਾਲ ਪਹਿਲਾਂ ਹੋਈ ਸੀ 'ਲਵ ਮੈਰਿਜ'
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਬਟਾਲਾ ’ਚ ਅੱਧੀ ਰਾਤ ਨੂੰ ਪਈਆਂ ਭਾਜੜਾਂ, ਤਿੰਨ ਮੰਜ਼ਿਲਾਂ ਇਮਾਰਤ ’ਚ ਮਚੇ ਅੱਗ ਦੇ ਭਾਂਬੜ
NEXT STORY