ਮੋਗਾ (ਆਜ਼ਾਦ) - ਮੋਗਾ ਨੇੜਲੇ ਪਿੰਡ ਬੁੱਧ ਸਿੰਘ ਵਾਲਾ ਨਿਵਾਸੀ ਜਸਵਿੰਦਰ ਕੌਰ (55) ਜੋ ਤਿੰਨ ਬੱਚਿਆਂ ਦੀ ਮਾਂ ਸੀ, ਦੀ ਗਲਤੀ ਨਾਲ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਕੌਰ ਪਤਨੀ ਬਿੰਦਰ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ, ਜਿਸ ਦੀ ਉਹ ਦਵਾਈ ਲੈਂਦੀ ਸੀ। ਦੋ ਦਿਨ ਪਹਿਲਾਂ ਉਸ ਨੇ ਦਵਾਈ ਦੇ ਭੁਲੇਖੇ ਕੀਟਨਾਸ਼ਕ ਦਵਾਈ ਪੀ ਲਈ ਸੀ, ਜਿਸ ਕਾਰਨ ਉਸ ਦੀ ਸਿਹਤ ਖਰਾਬ ਹੋ ਗਈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਨੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੇ ਪਤੀ ਬਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਨ ਤੋਂ ਬਾਅਦ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ।
1 ਮਹੀਨੇ ਤੱਕ ਲੜਕੀ ਨੂੰ ਨਸ਼ਾ ਦੇ ਕੇ ਕਰਦੇ ਰਹੇ ਗੈਂਗਰੇਪ
NEXT STORY