ਤਰਨਤਾਰਨ- ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿਛਲੇ 5 ਸਾਲਾਂ ਤੋਂ ਨਿਊਜ਼ੀਲੈਂਡ 'ਚ ਰਹਿ ਰਹੀ ਇਕ ਔਰਤ ਰਿਪਨਦੀਪ ਕੌਰ ਦੀ ਕੋਠੀ 'ਤੇ ਲੈਂਡ ਮਾਫੀਆ ਨੇ ਕਬਜ਼ਾ ਕੀਤਾ ਹੋਇਆ ਸੀ।
ਆਪਣੀ ਕੋਠੀ ਦਾ ਕਬਜ਼ਾ ਹਾਸਲ ਕਰਨ ਲਈ ਉਹ ਪਿਛਲੇ ਲੰਬੇ ਸਮੇਂ ਤੋਂ ਧੱਕੇ ਖਾ ਰਹੀ ਸੀ ਕਿ ਔਖੇ ਸਮੇਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਉਸ ਦੀ ਬਾਂਹ ਫੜੀ ਤੇ ਪੁਲਸ ਦੀ ਮਦਦ ਨਾਲ ਉਸ ਨੂੰ ਕੋਠੀ ਦਾ ਕਬਜ਼ਾ ਦਿਵਾਇਆ।
ਰਿਪਨਦੀਪ ਨੇ ਮੰਤਰੀ ਭੁੱਲਰ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਹ ਪਿਛਲੇ ਕਰੀਬ 5 ਸਾਲਾਂ ਤੋਂ ਆਪਣੀ ਕੋਠੀ ਦਾ ਕਬਜ਼ਾ ਹਾਸਲ ਕਰਨ ਲਈ ਧੱਕੇ ਖਾ ਰਹੀ ਸੀ, ਪਰ ਲੈਂਡ ਮਾਫੀਆ ਦੇ ਲੋਕ ਕੋਠੀ ਖਾਲੀ ਨਹੀਂ ਸੀ ਕਰ ਰਹੇ। ਉਸ ਨੇ ਇਸ ਬਾਰੇ ਪਿਛਲੀ ਸਰਕਾਰ ਦੇ ਸਮੇਂ ਹਲਕਾ ਵਿਧਾਇਕ ਡਾ. ਪਰਮਵੀਰ ਅਗਨੀਹੋਤਰੀ ਨਾਲ ਵੀ ਮੁਲਾਕਾਤ ਕੀਤੀ ਸੀ, ਪਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਮਸਲੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ।
ਇਹ ਵੀ ਪੜ੍ਹੋ- ਪਿੰਡ ਦੇ ਸਾਬਕਾ ਸਰਪੰਚ ਨੇ ਦੋਨਾਲੀ ਨਾਲ ਖ਼ੁਦ ਨੂੰ ਮਾਰ ਲਈ ਗੋਲ਼ੀ, ਸੁਸਾਈਡ ਨੋਟ 'ਚ ਕੀਤੇ ਸਨਸਨੀਖੇਜ਼ ਖੁਲਾਸੇ
ਇਸ ਵਾਰ ਉਸ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਾਲ ਮੁਲਾਕਾਤ ਕੀਤੀ ਤਾਂ ਉਨ੍ਹਾਂ ਨੇ ਉਸ ਦੀ ਗੱਲ ਧਿਆਨ ਨਾਲ ਸੁਣੀ ਤੇ ਉਸ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਸ ਦੀ ਮਦਦ ਨਾਲ ਉਸ ਦੀ ਕੋਠੀ ਦਾ ਕਬਜ਼ਾ ਵਾਪਸ ਦਿਵਾਇਆ।
ਰਿਪਨਦੀਪ ਨੇ ਅੱਗੇ ਦੱਸਿਆ ਕਿ ਇਸ ਮਦਦ ਲਈ ਉਹ ਮੰਤਰੀ ਸਾਬ੍ਹ ਦੀ ਤਹਿ-ਦਿਲੋਂ ਧੰਨਵਾਦੀ ਹੈ। ਉਸ ਨੇ ਕਿਹਾ ਕਿ ਜੇਕਰ ਬਾਕੀ ਆਗੂ ਵੀ ਲਾਲਜੀਤ ਸਿੰਘ ਭੁੱਲਰ ਵਾਂਗ ਕੰਮ ਕਰਨ ਤਾਂ ਕਿੰਨੇ ਹੀ ਲੋਕਾਂ ਦਾ ਭਲਾ ਹੋ ਸਕਦਾ ਹੈ।
ਇਹ ਵੀ ਪੜ੍ਹੋ- ਵਿਦੇਸ਼ ਦੇ ਮੋਹ ਨੇ ਕੰਗਾਲ ਕਰ'ਤਾ ਇਕ ਹੋਰ ਪਰਿਵਾਰ, ਹੋ ਗਈ 35 ਲੱਖ ਦੀ ਠੱਗੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖ਼ਤਮ ਹੋ ਗਈ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ, ਜਾਣੋ ਕੀ ਨਿਕਲਿਆ ਸਿੱਟਾ
NEXT STORY