ਜਲਾਲਾਬਾਦ (ਸੇਤੀਆ,ਨਿਖੰਜ)- ਸ਼ਹਿਰ ਦੇ ਨਾਲ ਲੱਗਦੇ ਪਿੰਡ ਪ੍ਰਭਾਤ ਸਿੰਘ ਵਾਲਾ (ਸਬਾਜ ਕੇ) 'ਚ ਇਕ ਔਰਤ ਦੀ ਗਲਾ ਘੁੱਟ ਕੇ ਹੱਤਿਆਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ 'ਚ ਮ੍ਰਿਤਕ ਔਰਤ ਦੇ ਪਰਿਵਾਰ ਵਾਲਿਆਂ ਨੇ ਹੱਤਿਆਂ ਦਾ ਦੋਸ਼ ਉਸਦੇ ਸਹੁਰੇ ਪਰਿਵਾਰ 'ਤੇ ਲਗਾਇਆ ਹੈ। ਇਸ ਘਟਨਾਂ ਦੀ ਸੂਚਨਾ ਮਿਲਦੇ ਜਲਾਲਾਬਾਦ ਦੇ ਡੀ. ਐਸ. ਪੀ ਅਮਰਜੀਤ ਸਿੰਘ ਅਤੇ ਥਾਣਾ ਸਦਰ ਦੇ ਐਸ. ਐਚ. ਓ, Àਮ ਪ੍ਰਕਾਸ਼ ਨੇ ਪੁਲਸ ਪਾਰਟੀ ਸਹਿਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰ ਸਹੁਰੇ ਪਰਿਵਾਰ ਦੇ ਮੈਂਬਰ ਫਰਾਰ ਦੱਸੇ ਜਾ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਸੁਨੀਤਾ ਰਾਣੀ ਪੁੱਤਰੀ ਦਰਸ਼ਨ ਸਿੰਘ ਵਾਸੀ ਪਿੰਡ ਕਮਰੇ ਵਾਲਾ ਦਾ ਵਿਆਹ ਕਰੀਬ 13 ਸਾਲ ਪਹਿਲਾਂ ਸੁਰਜੀਤ ਸਿੰਘ ਪੁੱਤਰ ਬਾਜ ਸਿੰਘ ਵਾਸੀ ਸਬਾਜ ਕੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਇਨ੍ਹਾਂ ਦੇ ਘਰ ਤਿੰਨ ਬੱਚੇ ਦੋ ਲੜਕੇ ਅਤੇ ਇਕ ਲੜਕੀ ਪੈਦਾ ਹੋਈ। ਪਤਾ ਲੱਗਾ ਹੈ ਕਿ ਮ੍ਰਿਤਕ ਸੁਨੀਤਾ ਦਾ ਪਤੀ ਉਸਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ।
ਉਧਰ ਲੜਕੀ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਸਦੀ ਬੇਟੀ ਪਿਛਲੇ ਕਰੀਬ 5 ਮਹੀਨਿਆਂ ਤੋਂ ਉਨ੍ਹਾਂ ਦੇ ਘਰ ਕਮਰੇ ਵਾਲਾ 'ਚ ਰਹਿ ਰਹੀ ਸੀ। ਪੰਚਾਇਤੀ ਰਾਜੀਨਾਮੇ ਤੋਂ ਬਾਅਦ ਬੀਤੇ ਸ਼ਨੀਵਾਰ ਨੂੰ ਉਹ ਆਪਣੀ ਲੜਕੀ ਨੂੰ ਉਸਦੇ ਸਹੁਰੇ ਘਰ ਛੱਡ ਕੇ ਆਏ ਸਨ ਪਰ ਸ਼ਨੀਵਾਰ ਨੂੰ ਉਸ ਦੇ ਸਹੁਰੇ ਪਰਿਵਾਰ ਨੇ ਗਲਾ ਘੁੱਟ ਕੇ ਉਸ ਨੂੰ ਮਾਰ ਦਿੱਤਾ। ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਹੁੱਰੇ ਪਰਿਵਾਰ ਵੱਲੋਂ ਕੁੱਟਮਾਰ ਕਰਕੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ਉਧਰ ਕਾਰਵਾਈ ਲਈ ਪਹੁੰਚੇ ਐਸ. ਐਚ. ਓ. ਓਮ ਪ੍ਰਕਾਸ਼ ਨੇ ਦੱਸਿਆ ਕਿ ਲੜਕੀ ਦੇ ਪਿਤਾ ਦਰਸ਼ਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਭੇਜ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮ੍ਰਿਤਕ ਲੜਕੀ ਦਾ ਸਹੁਰਾ ਪਰਿਵਾਰ ਫਰਾਰ ਹੋ ਗਿਆ ਹੈ।
ਨਵ-ਵਿਆਹੁਤਾ ਤੋਂ ਪਰਸ ਖੋਹ ਕੇ ਬਾਈਕ ਸਵਾਰ ਫਰਾਰ
NEXT STORY