ਸ਼ਾਹਕੋਟ (ਅਰਸ਼ਦੀਪ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਸੰਢਾਂਵਾਲ ਮੰਡ ’ਚ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਘਰ ’ਚ ਦਾਖ਼ਲ ਹੋ ਕੇ ਚਲਾਈ ਗੋਲ਼ੀ ਕਾਰਨ ਔਰਤ ਜ਼ਖ਼ਮੀ ਹੋ ਗਈ। ਜਾਣਕਾਰੀ ਮੁਤਾਬਕ ਬੀਤੇ ਦਿਨ ਦੁਪਹਿਰ ਕਰੀਬ 3 ਵਜੇ ਪਿੰਡ ਸੰਢਾਂਵਾਲ ਮੰਡ ਵਿਖੇ ਘਰ ਵਿਚ ਮੌਜੂਦ ਔਰਤ 'ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਘਰ ’ਚ ਦਾਖ਼ਲ ਹੋ ਕੇ ਔਰਤ ’ਤੇ ਗੋਲ਼ੀ ਚਲਾਈ ਗਈ, ਜੋ ਉਸ ਦੀ ਸੱਜੀ ਲੱਤ ’ਤੇ ਲੱਗੀ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ

ਗੋਲ਼ੀ ਚਲਾਉਣ ਉਪਰੰਤ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋਈ ਔਰਤ ਦੀ ਪਛਾਣ ਮਨਜੀਤ ਕੌਰ ਪਤਨੀ ਕੁਲਵੰਤ ਸਿੰਘ ਵਜੋਂ ਹੋਈ ਹੈ। ਜ਼ਖ਼ਮੀ ਹਾਲਤ ਵਿਚ ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਪਹੁੰਚਾਇਆ ਗਿਆ, ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਔਰਤ ਨੂੰ ਜਲੰਧਰ ਵਿਖੇ ਰੈਫ਼ਰ ਕਰ ਦਿੱਤਾ ਗਿਆ।
ਗੋਲ਼ੀ ਚੱਲਣ ਦੀ ਸੂਚਨਾ ਮਿਲਣ ’ਤੇ ਡੀ. ਐੱਸ. ਪੀ. ਸ਼ਾਹਕੋਟ ਸਰਵਣ ਸਿੰਘ ਬੱਲ ਅਤੇ ਐੱਸ. ਐੱਚ. ਓ. ਸ਼ਾਹਕੋਟ ਦਿਲਬਾਗ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਇਸ ਸਬੰਧੀ ਡੀ. ਐੱਸ. ਪੀ. ਸ਼ਾਹਕੋਟ ਸਰਵਣ ਸਿੰਘ ਬੱਲ ਨੇ ਦੱਸਿਆ ਕਿ ਇਹ ਮਾਮਲਾ ਕਿਸੇ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25 ਰਾਊਂਡ ਕੀਤੀ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ : ਬਿਜਲੀ 'ਚ ਮਿਲਣ ਵਾਲੀ ਵਿਸ਼ੇਸ਼ ਛੋਟ 'ਤੇ ਝਟਕਾ, ਮਾਰਚ ਮਹੀਨੇ ਤੋਂ ਲੱਖਾਂ ਰੁਪਏ ਦੇ ਬਕਾਇਆ ਨੋਟਿਸ ਜਾਰੀ
NEXT STORY