ਅਬੋਹਰ (ਸੁਨੀਲ) – ਪਿੰਡ ਬੱਲੂਆਣਾ ਵਿਖੇ ਇਕ ਵਿਆਹੁਤਾ ਔਰਤ ਨੇ ਆਪਣੇ ਘਰ ਦੂਜੀ ਧੀ ਪੈਦਾ ਹੋਣ ਦੀ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਬੀਤੇ ਦਿਨ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਹਾਲਤ ਖ਼ਰਾਬ ਹੋਣ ਕਾਰਨ ਉਸ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਉਥੇ ਉਹ ਠੀਕ ਹੋ ਗਈ ਸੀ ਪਰਿਵਾਰ ਵਾਲੇ ਉਸ ਨੂੰ ਬਠਿੰਡਾ ਲੈ ਗਏ, ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਥਾਣਾ ਸਦਰ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ।
ਇਹ ਵੀ ਪੜ੍ਹੋ - ਨਵਾਂ ਰਿਕਾਰਡ ਬਣਾਉਣ ਦੀ ਤਿਆਰੀ 'ਚ ਸੋਨਾ, ਕੀਮਤਾਂ 'ਚ ਭਾਰੀ ਉਛਾਲ ਆਉਣ ਦੀ ਉਮੀਦ
ਮਿਲੀ ਜਾਣਕਾਰੀ ਅਨੁਸਾਰ ਆਸ਼ਾ (35) ਦੇ ਪਿਤਾ ਕਸ਼ਮੀਰ ਵਾਸੀ ਪੰਨੂਖੇੜਾ ਨੇ ਦੱਸਿਆ ਕਿ ਉਸ ਨੇ ਆਪਣੀ ਕੁੜੀ ਦਾ ਵਿਆਹ ਕਰੀਬ 17 ਸਾਲ ਪਹਿਲਾਂ ਬਲਦੇਵ ਸਿੰਘ ਵਾਸੀ ਬੱਲੂਆਣਾ ਨਾਲ ਕੀਤਾ ਸੀ, ਜੋ ਕਿ ਫਲਾਂ ਦੀ ਰੇਹੜੀ ਲਾਉਂਦਾ ਹੈ। ਆਸ਼ਾ ਦੇ ਘਰ ਇਕ 15 ਸਾਲ ਦੀ ਕੁੜੀ ਅਤੇ ਇਕ ਛੋਟਾ ਮੁੰਡਾ ਹੈ। ਕਰੀਬ ਦੋ ਮਹੀਨੇ ਪਹਿਲਾਂ ਆਸ਼ਾ ਨੂੰ ਫਿਰ ਬੇਟੀ ਹੋਈ, ਜਿਸ ਤੋਂ ਬਾਅਦ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਈ। ਉਸ ਦੀ ਦਵਾਈ ਵੀ ਅਬੋਹਰ ਤੋਂ ਚੱਲ ਰਹੀ ਸੀ।
ਇਹ ਵੀ ਪੜ੍ਹੋ - Bournvita ਨੂੰ ਹੈਲਥੀ ਡ੍ਰਿੰਕ ਕੈਟਾਗਰੀ ਤੋਂ ਹਟਾਇਆ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਇਸੇ ਪਰੇਸ਼ਾਨ ਤੋਂ ਦੁੱਖੀ ਹੋ ਕੇ ਉਸ ਨੇ 11 ਅਪ੍ਰੈਲ ਨੂੰ ਘਰ ’ਚ ਰੱਖੀ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਨਾਲ ਉਸ ਦੀ ਸਿਹਤ ਵਿਗੜਨ ਲੱਗੀ। ਪਰਿਵਾਰ ਵਾਲਿਆਂ ਨੇ ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੋਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਪਰ ਜਦੋਂ ਉਸ ਦੀ ਹਾਲਤ ’ਚ ਸੁਧਾਰ ਨਾ ਹੋਇਆ ਤਾਂ ਪਰਿਵਾਰ ਵਾਲੇ ਉਸ ਨੂੰ ਬਠਿੰਡਾ ਲੈ ਗਏ। ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਮੁਰਦਾਘਰ ’ਚ ਰਖਵਾਇਆ। ਸਹਾਇਕ ਸਬ-ਇੰਸਪੈਕਟਰ ਓਮ ਪ੍ਰਕਾਸ਼ ਵੱਲੋਂ ਮ੍ਰਿਤਕਾ ਦੇ ਪਤੀ ਅਤੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿਤਾ ਦੇ ਆਖਰੀ ਬੋਲ 'ਮੈਂ ਹੁਣ ਪਿੰਡ 'ਚ ਸਿਰ ਚੁੱਕ ਕੇ ਤੁਰਨ ਦੇ ਯੋਗ ਨਹੀਂ ਰਿਹਾ, ਲੋਕਾਂ ਦੇ ਤਾਅਨੇ ਨਹੀਂ ਸੁਣ ਸਕਦਾ'
NEXT STORY