ਬਠਿੰਡਾ(ਅਮਿਤ ਸ਼ਰਮਾ)— ਇਥੋਂ ਦੇ ਭਾਗੂ ਪਿੰਡ 'ਚ ਇਕ ਵਿਆਹੁਤਾ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਆਹੁਤਾ ਮਹਿਲਾ ਦਾ ਵਿਆਹ 5 ਸਾਲ ਪਹਿਲਾਂ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਹੀ ਉਸ ਨੂੰ ਸਹੁਰੇ ਪੱਖ ਵੱਲੋਂ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ, ਜਿਸ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਵੀਰਵਾਰ ਸਵੇਰੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਉਥੇ ਹੀ ਪੁਲਸ ਨੇ ਮ੍ਰਿਤਕ ਮਹਿਲਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਹਿਲਾ ਦੇ ਪਤੀ ਲਖਵਿੰਦਰ ਸਿੰਘ ਅਤੇ ਸੱਸ ਸੁਖਵਿੰਦਰ ਕੌਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਰਮਿੰਦਰ ਦਾ ਵਿਆਹ 5 ਸਾਲ ਪਹਿਲਾਂ ਪਿੰਡ ਭਾਗੂ 'ਚ ਹੋਇਆ ਸੀ। ਵਿਆਹ ਤੋਂ ਬਾਅਦ ਲੜਕੀ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਦੇ ਨਾਲ-ਨਾਲ ਕੁੱਟਮਾਰ ਵੀ ਕਰਨ ਲੱਗੇ। ਕੁਝ ਸਮੇਂ ਬਾਅਦ ਜਦੋਂ ਪਰਮਿੰਦਰ ਨੇ ਬੇਟੀ ਨੂੰ ਜਨਮ ਦਿੱਤਾ ਤਾਂ ਉਸ ਦੀਆਂ ਪਰੇਸ਼ਾਨੀਆਂ ਹੋਰ ਵੱਧ ਗਈਆਂ। ਧੀ ਦੇ ਜਨਮ ਲੈਂਦੇ ਹੀ ਉਸ ਦੇ ਸਹੁਰੇ ਪਰਿਵਾਰ ਨੇ ਪਰਮਿੰਦਰ 'ਤੇ ਜ਼ੁਲਮ ਕਰਨੇ ਸ਼ੁਰੂ ਕਰ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੂੰ ਜਬਰਨ ਫਾਹਾ ਲਗਾ ਕੇ ਉਸ ਦੀ ਹੱਤਿਆ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ ਹੈ।
ਉਥੇ ਹੀ ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿੰਡ ਭਾਗੂ ਦੀ ਪੰਚਾਇਤ ਵੱਲੋਂ ਸੂਚਨਾ ਮਿਲੀ ਸੀ ਕਿ ਪਿੰਡ ਦੀ ਇਕ ਮਹਿਲਾ ਪਰਮਿੰਦਰ ਕੌਰ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਪੰਚਾਇਤ ਦੀ ਹਾਜਿਰੀ 'ਚ ਮਹਿਲਾ ਦੀ ਲਾਸ਼ ਫਾਹੇ ਤੋਂ ਉਤਾਰ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਲਿਜਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਪਤੀ ਸਮੇਤ ਸੱਸ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਕਾਂਗਰਸ ਸਰਕਾਰ ਘੱਲੂਘਾਰਾ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਵਾਲਿਆਂ ਦੀ ਹਮਾਇਤ ਕਰ ਰਹੀ ਹੈ : ਸੁਖਬੀਰ ਬਾਦਲ
NEXT STORY