ਫਿਰੋਜ਼ਪੁਰ (ਖੁੱਲਰ) : ਥਾਣਾ ਘੱਲਖੁਰਦ ਦੇ ਅਧੀਨ ਆਉਂਦੇ ਪਿੰਡ ਸ਼ਕੂਰ ਵਿਖੇ ਇਕ ਔਰਤ ਨੇ ਆਪਣੇ ਜੇਠ ਅਤੇ ਜੇਠਾਣੀ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਘੱਲਖੁਰਦ ਪੁਲਸ ਨੇ ਮਹਿਲਾ ਦੇ ਜੇਠ ਅਤੇ ਜੇਠਾਣੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਰਣਜੀਤ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਪਿੰਡ ਬੰਡਾਲਾ ਨੇ ਦੱਸਿਆ ਕਿ ਜਸਮੇਲ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਸ਼ਕੂਰ ਅਤੇ ਭੋਲੀ ਪਤਨੀ ਜਸਮੇਲ ਸਿੰਘ ਤੋਂ ਉਸ ਦੀ ਭੈਣ ਸਰਬਜੀਤ ਕੌਰ ਨੇ ਜੇਠ ਅਤੇ ਜੇਠਾਣੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਰਣਜੀਤ ਸਿੰਘ ਦੇ ਬਿਆਨਾਂ ’ਤੇ ਮ੍ਰਿਤਕ ਮਹਿਲਾ ਦੇ ਜੇਠ ਜਸਮੇਲ ਸਿੰਘ ਅਤੇ ਜੇਠਾਣੀ ਭੋਲੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਬੀਬੀ ਕੌਲਾਂ ਜੀ ਭਲਾਈ ਕੇਂਦਰ 'ਚ ਮਨਾਇਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
NEXT STORY