ਹੁਸ਼ਿਆਰਪੁਰ (ਅਮਰਿੰਦਰ)— ਥਾਣਾ ਮਾਡਲ ਟਾਊਨ ਦੇ ਅਧੀਨ ਆਉਂਦੇ ਫਗਵਾੜਾ ਰੋਡ ਉੱਤੇ ਪੁਰਹੀਰਾਂ 'ਚ ਮਾਨਸਿਕ ਪਰੇਸ਼ਾਨੀ ਕਾਰਨ 21 ਸਾਲਾ ਲਲਿਤਾ ਪਤਨੀ ਮਨੋਜ ਕੁਮਾਰ ਨੇ ਪੱਖੇ ਨਾਲ ਫਾਹ ਲਾ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਜਾਣਕਾਰੀ ਦੁਪਹਿਰ ਸਮੇਂ ਪਰਿਵਾਰ ਦੇ ਲੋਕਾਂ ਨੂੰ ਮਿਲੀ। ਸੂਚਨਾ ਮਿਲਦੇ ਹੀ ਪੁਰਹੀਰਾਂ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਸੁਖਦੇਵ ਸਿੰਘ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ ਦਾ ਪੰਚਨਾਮਾ ਕਰਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਫਟਿਆ ਕੋਰੋਨਾ ਬੰਬ, ਵੱਡੀ ਗਿਣਤੀ 'ਚ ਪਾਜ਼ੇਟਿਵ ਕੇਸ ਮਿਲਣ ਨਾਲ ਅੰਕੜਾ ਪੁੱਜਾ 1700 ਤੋਂ ਪਾਰ
ਇਹ ਵੀ ਪੜ੍ਹੋ: ਜ਼ਿਲ੍ਹਾ ਜਲੰਧਰ 'ਚ ਮੁੜ ਕੋਰੋਨਾ ਦੇ 17 ਨਵੇਂ ਕੇਸਾਂ ਦੀ ਹੋਈ ਪੁਸ਼ਟੀ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਲਲਿਤਾ ਆਪਣੇ ਪਤੀ ਦੇ ਨਾਲ ਹੀ ਇਕ ਪ੍ਰਾਈਵੇਟ ਫੈਕਟਰੀ 'ਚ ਕੰਮ ਕਰਦੀ ਸੀ। ਬੁੱਧਵਾਰ ਸਵੇਰੇ ਲਲਿਤਾ ਨੇ ਪਤੀ ਨੂੰ ਦੱਸਿਆ ਕਿ ਉਹ 2 ਘੰਟੇ ਬਾਅਦ ਡਿਊਟੀ ਉੱਤੇ ਜਾਵੇਗੀ। ਦਿਨ ਦੇ ਸਮੇਂ ਜਦੋਂ ਪਤੀ ਘਰ ਪਰਤਿਆ ਤਾਂ ਵੇਖਿਆ ਕਿ ਲਲਿਤਾ ਦੀ ਲਾਸ਼ ਕਮਰੇ 'ਚ ਪੱਖੇ ਨਾਲ ਝੂਲ ਰਹੀ ਸੀ। ਮ੍ਰਿਤਕਾ ਆਪਣੇ ਪਿੱਛੇ ਪਤੀ ਦੇ ਇਲਾਵਾ ਇਕ ਪੁੱਤਰ ਅਤੇ ਇਕ ਧੀ ਨੂੰ ਰੋਂਦੇ ਵਿਲਕਦੇ ਛੱਡ ਗਈ ਹੈ।
ਇਹ ਵੀ ਪੜ੍ਹੋ: ਬੀਬੀ ਜਗੀਰ ਕੌਰ ਤੇ ਦੋਹਤੀ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ
ਇਹ ਵੀ ਪੜ੍ਹੋ:ਪਤਨੀ ਦੀ ਵੀਡੀਓ ਰਿਕਾਰਡਿੰਗ ਵਾਇਰਲ ਕਰਨ ਲਈ ਕੀਤਾ ਬਲੈਕਮੇਲ, ਮੰਗੀ 3 ਲੱਖ ਦੀ ਫਿਰੌਤੀ
ਸੰਪਰਕ ਕਰਨ 'ਤੇ ਪੁਰਹੀਰਾਂ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਦੱਸਿਆ ਕਿ ਲਲਿਤਾ ਆਪਣੀ ਬੀਮਾਰੀ ਨੂੰ ਲੈ ਕੇ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ। ਪੁਲਸ ਨੇ ਪਰਿਵਾਰ ਵਾਲਿਆਂ ਦੇ ਬਿਆਨ 'ਤੇ ਇਸ ਮਾਮਲੇ 'ਚ ਧਾਰਾ 174 ਦੇ ਅਧੀਨ ਕਾਰਵਾਈ ਕਰਕੇ ਪੋਸਟਮਾਰਟਮ ਦੇ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।
ਇਹ ਵੀ ਪੜ੍ਹੋ: ਬਰਨਾਲਾ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, ਪਹਿਲੀ ਵਾਰ ਵੱਡੀ ਗਿਣਤੀ 'ਚ ਮਿਲੇ ਪਾਜ਼ੇਟਿਵ ਕੇਸ
ਹਸਪਤਾਲ ਦੇ ਕਾਮੇ ਦਾ ਕਾਰਾ: ਸਸਤੇ ਇਲਾਜ਼ ਬਹਾਨੇ ਜਨਾਨੀ ਨੂੰ ਸੁੰਨਸਾਨ ਜਗ੍ਹਾ 'ਤੇ ਲਿਜਾ ਕੇ ਕੀਤਾ ਗ਼ਲਤ ਕੰਮ
NEXT STORY