ਜਲੰਧਰ (ਵਰੁਣ, ਸੋਨੂੰ)— ਹੁਸ਼ਿਆਰਪੁਰ ਰੋਡ ਸਥਿਤ ਹਰਦੀਪ ਨਗਰ 'ਚ ਪੰਜਾਬ ਪੁਲਸ ਦੇ ਰਿਟਾਇਰਡ ਇੰਸਪੈਕਟਰ ਦੀ ਪਤਨੀ ਵੱਲੋਂ ਗਰਿੱਲ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਤਰਸੇਮ ਕੌਰ ਪਤਨੀ ਮਲਕੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਤਰਸੇਮ ਕੌਰ ਦੇ ਪਤੀ ਮਲਕੀਤ ਸਿੰਘ ਦੀ ਦੋ ਸਾਲ ਪਹਿਲਾਂ ਇਸੇ ਘਰ ਦੀਆਂ ਪੌੜੀਆਂ ਤੋਂ ਡਿੱਗਣ ਕਾਰਨ ਮੌਤ ਹੋ ਗਈ ਸੀ। ਅੱਜ ਉਸ ਦੇ ਪਤੀ ਦੀ ਦੂਜੀ ਬਰਸੀ ਸੀ ਅਤੇ ਪਤੀ ਦੀ ਬਰਸੀ ਮੌਕੇ ਹੀ ਪਤਨੀ ਨੇ ਅਜਿਹਾ ਖ਼ੌਫ਼ਨਾਕ ਕਦਮ ਚੁੱਕ ਲਿਆ। ਨੇੜਲੇ ਲੋਕਾਂ ਮੁਤਾਬਕ ਤਰਸੇਮ ਕੌਰ ਪਤੀ ਦੀ ਮੌਤ ਤੋਂ ਬਾਅਦ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦੀ ਸੀ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਜਲੰਧਰ 'ਚ ਈ. ਡੀ. ਸਾਹਮਣੇ ਹੋਏ ਪੇਸ਼
ਕੈਨੇਡਾ ਰਹਿੰਦੇ ਪੁੱਤ ਨਾਲ ਵਟਸਐੱਪ 'ਤੇ ਵੀਡੀਓ ਕਾਲ ਕਰਦੇ ਕੀਤੀ ਖ਼ੁਦਕੁਸ਼ੀ
ਦੱਸਿਆ ਜਾ ਰਿਹਾ ਹੈ ਕਿ ਤਰਸੇਮ ਕੌਰ ਨੇ ਪਹਿਲਾਂ ਆਪਣੇ ਕੈਨੇਡਾ ਰਹਿੰਦੇ ਪੁੱਤਰ ਨੂੰ ਵਟਸਐਪ 'ਤੇ ਵੀਡੀਓ ਕਾਲ ਕੀਤੀ ਅਤੇ ਕਾਲ ਕਰਦੇ-ਕਰਦੇ ਹੀ ਉਸ ਨੇ ਅਜਿਹਾ ਖ਼ੌਫ਼ਨਾਕ ਕਦਮ ਚੁੱਕ ਲਿਆ। ਉਕਤ ਜਨਾਨੀ ਦੇ ਪੁੱਤਰ ਨੇ ਆਪਣੇ ਰਿਸ਼ਤੇਦਾਰਾਂ ਅਤੇ ਗੁਆਂਢੀਆਂ ਨੂੰ ਇਸ ਘਟਨਾ ਬਾਰੇ ਸੂਚਨਾ ਦਿੱਤੀ, ਜਿਸ ਦੀ ਜਾਣਕਾਰੀ ਇਲਾਕੇ ਦੇ ਪ੍ਰਧਾਨ ਨੇ ਪੁਲਸ ਨੂੰ ਦਿੱਤੀ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਥਾਣਾ 8 ਨੰਬਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਰੱਖਵਾ ਦਿੱਤਾ ਹੈ।
ਇਹ ਵੀ ਪੜ੍ਹੋ: ਗਲਵਾਨ ਘਾਟੀ ’ਚ ਸ਼ਹੀਦ ਹੋਏ 3 ਅਣਵਿਆਹੇ ਫ਼ੌਜੀਆਂ ਦੇ ਪਰਿਵਾਰਕ ਮੈਂਬਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਹਰਦੀਪ ਨਗਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਤਰਸੇਮ ਕੌਰ ਦੇ ਪੁੱਤਰ ਭੁਪਿੰਦਰ ਸਿੰਘ ਦਾ ਫੋਨ ਆਇਆ ਸੀ ਕਿ ਉਸ ਦੀ ਮਾਂ ਖ਼ੁਦਕੁਸ਼ੀ ਕਰਨ ਜਾ ਰਹੀ ਹੈ। ਉਹ ਜਦੋਂ ਮੌਕੇ 'ਤੇ ਪਹੁੰਚੇ ਤਾਂ ਉਦੋਂ ਤੱਕ ਤਰਸੇਮ ਕੌਰ ਨੇ ਖ਼ੁਦਕੁਸ਼ੀ ਕਰ ਲਈ ਸੀ। ਉਨ੍ਹਾਂ ਦੱਸਿਆ ਕਿ ਤਰਸੇਮ ਕੌਰ ਦੀਆਂ ਦੋ ਧੀਆਂ ਅਤੇ ਇਕ ਬੇਟਾ ਹੈ, ਜੋਕਿ ਵਿਦੇਸ਼ 'ਚ ਰਹਿੰਦੇ ਹਨ। ਤਰਸੇਮ ਕੌਰ ਡਿਪਰੈਸ਼ਨ 'ਚ ਰਹਿੰਦੀ ਸੀ, ਜਿਸ ਕਰਕੇ ਉਸ ਦੀ ਦਵਾਈ ਵੀ ਚੱਲ ਰਹੀ ਸੀ।
ਇਹ ਵੀ ਪੜ੍ਹੋ: ਮਾਂ ਦੇ ਸਸਕਾਰ ’ਤੇ ਪੁੱਤਾਂ ਦੀ ਕਰਤੂਤ, ਸ਼ਮਸ਼ਾਨਘਾਟ ਨੂੰ ਬਣਾਇਆ ਜੰਗਦਾ ਮੈਦਾਨ, ਲੱਕੜਾਂ ਚੁੱਕ-ਚੁੱਕ ਮਾਰੀਆਂ
ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲਸ ਉਨ੍ਹਾਂ ਦੇ ਘਰ ਪਹੁੰਚੀ ਤਾਂ ਤਰਸੇਮ ਕੌਰ ਦੀ ਲਾਸ਼ ਪੌੜੀਆਂ ਨਾਲ ਬਣੀ ਗਰਿੱਲ ਨਾਲ ਲਟਕ ਰਹੀ ਸੀ। ਬਾਅਦ 'ਚ ਉਸ ਦੀ ਲਾਸ਼ ਨੂੰ ਹੇਠਾਂ ਉਤਾਰਿਆ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਖ਼ੌਫਨਾਕ ਵਾਰਦਾਤ: ਪ੍ਰਤਾਪ ਬਾਗ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਨਾਨ ਵਾਲੇ ਦਾ ਕਤਲ
ਉਨ੍ਹਾਂ ਦੱਸਿਆ ਕਿ ਉਸ ਦੇ ਬੱਚੇ ਵਿਦੇਸ਼ 'ਚ ਰਹਿੰਦੇ ਹਨ ਅਤੇ ਇਥੇ ਇਕੱਲੇ ਰਹਿਣ ਕਰਕੇ ਉਹ ਮਾਨਸਿਕ ਰੂਪ ਨਾਲ ਪਰੇਸ਼ਾਨ ਰਹਿੰਦੀ ਸੀ, ਜਿਸ ਕਰਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਸ ਵੱਲੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਬੁੱਲੋਵਾਲ ਤੇ ਨਵਾਂਸ਼ਹਿਰ ’ਚ ਲਿਖੇ ਮਿਲੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ
ਨਸ਼ਾ ਤਸਕਰੀ 'ਚ ਫੜ੍ਹੇ ਗਏ ਸਾਬਕਾ ਸਰਪੰਚ ਗੁਰਦੀਪ ਰਾਣੋ ਦੇ ਮਾਮਲੇ 'ਚ ਹੋਏ ਅਹਿਮ ਖ਼ੁਲਾਸੇ
NEXT STORY