ਜਲੰਧਰ (ਮਹੇਸ਼)– ਪਤੀ ਅਤੇ ਬੇਟੇ ਨਾਲ ਰਾਮਾ ਮੰਡੀ ਬਾਜ਼ਾਰ ਵਿਚੋਂ ਘਰੇਲੂ ਸਾਮਾਨ ਲੈ ਕੇ ਆਈ ਔਰਤ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਪਤਾਰਾ ਦੇ ਐੱਸ. ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਪਤਨੀ ਅੰਮ੍ਰਿਤਪਾਲ ਸਿੰਘ ਨਿਵਾਸੀ ਪਿੰਡ ਬੋਲੀਨਾ ਦੋਆਬਾ ਜਲੰਧਰ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਅੰਮ੍ਰਿਤਪਾਲ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਹ 30 ਦਸੰਬਰ 2020 ਨੂੰ ਦੁਬਈ ਤੋਂ ਇੰਡੀਆ ਆਇਆ ਸੀ। ਉਸ ਦਾ ਵਿਆਹ 11 ਸਾਲ ਪਹਿਲਾਂ ਮਨਜੀਤ ਕੌਰ ਨਾਲ ਹੋਇਆ ਸੀ। ਉਨ੍ਹਾਂ ਦਾ ਇਕ 9 ਸਾਲ ਦਾ ਬੇਟਾ ਦਮਨਪ੍ਰੀਤ ਸਿੰਘ ਹੈ, ਜਿਹੜਾ ਹਜ਼ਾਰਾ ਸਕੂਲ ਵਿਚ ਨੌਵੀਂ ਕਲਾਸ ਵਿਚ ਪੜ੍ਹਦਾ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤੀ ਭਵਿੱਖਬਾਣੀ, ਕਿਹਾ-ਪੰਜਾਬ ਨੂੰ ਕਰੇਗਾ ਬਰਬਾਦ (ਵੀਡੀਓ)
ਅੰਮ੍ਰਿਤਪਾਲ ਨੇ ਦੱਸਿਆ ਕਿ 13 ਅਗਸਤ ਨੂੰ ਆਪਣੀ ਪਤਨੀ ਅਤੇ ਬੇਟੇ ਨਾਲ ਘਰੇਲੂ ਸਾਮਾਨ ਲੈ ਕੇ ਰਾਮਾ ਮੰਡੀ ਤੋਂ ਘਰ ਆਇਆ। ਦੋਵਾਂ ਨੂੰ ਘਰ ਛੱਡ ਕੇ ਉਹ ਦੋਬਾਰਾ ਕੋਈ ਸਾਮਾਨ ਲੈਣ ਲਈ ਰਾਮਾ ਮੰਡੀ ਚਲਾ ਗਿਆ। ਕੁਝ ਸਮੇਂ ਬਾਅਦ ਜਦੋਂ ਉਹ ਵਾਪਸ ਘਰ ਪੁੱਜਾ ਤਾਂ ਪਤਾ ਲੱਗਾ ਕਿ ਉਸ ਦੀ ਪਤਨੀ ਮਨਜੀਤ ਕੌਰ ਨੇ ਪੱਖੇ ਨਾਲ ਫਾਹਾ ਲਾ ਲਿਆ ਸੀ, ਜਿਸ ਤੋਂ ਬਾਅਦ ਉਸ ਦਾ ਭਰਾ ਦਵਿੰਦਰਪਾਲ ਸਿੰਘ ਮਨਜੀਤ ਕੌਰ ਨੂੰ ਆਪਣੀ ਗੱਡੀ ਵਿਚ ਰਾਮਾ ਮੰਡੀ ਦੇ ਗੁੱਡਵਿਲ ਹਸਪਤਾਲ ਲੈ ਕੇ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ’ਚ ਸ਼ਾਮਲ ਹੋਏ ਜਗਬੀਰ ਸਿੰਘ ਬਰਾੜ
ਜਾਂਚ ਅਧਿਕਾਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਅਨੁਸਾਰ ਉਸ ਦੀ ਪਤਨੀ ਨੇ ਡਿਪ੍ਰੈਸ਼ਨ ਵਿਚ ਆ ਕੇ ਖ਼ੁਦਕੁਸ਼ੀ ਦਾ ਗਲਤ ਕਦਮ ਚੁੱਕਿਆ, ਜਿਸ ਵਿਚ ਕਿਸੇ ਦਾ ਕੋਈ ਕਸੂਰ ਨਹੀਂ ਹੈ। ਪਤੀ ਵੱਲੋਂ ਕੋਈ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਨਾਂਹ ਕਰਨ ’ਤੇ ਪਤਾਰਾ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਸਿਵਲ ਹਸਪਤਾਲ ਜਲੰਧਰ ਤੋਂ ਪੋਸਟਮਾਰਟਮ ਕਰਵਾ ਕੇ ਮ੍ਰਿਤਕਾ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਜਲੰਧਰ ਕੈਂਟ ਹਲਕੇ ਤੋਂ ਜਗਬੀਰ ਬਰਾੜ ਨੂੰ ਸੁਖਬੀਰ ਨੇ ਐਲਾਨਿਆ ਉਮੀਦਵਾਰ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, ਵਨ ਟਾਈਮ ਸੈਟਲਮੈਂਟ ਪਾਲਿਸੀ ਨੂੰ ਦਿੱਤੀ ਮਨਜ਼ੂਰੀ
NEXT STORY