ਰੂਪਨਗਰ (ਸੱਜਣ ਸੈਣੀ)- ਜ਼ਿਲ੍ਹਾ ਰੂਪਨਗਰ ਦੇ ਪਿੰਡ ਘਨੌਲਾ ਦੀ ਇਕ ਵਿਆਹੁਤਾ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਵੱਲੋਂ ਮ੍ਰਿਤਕ ਮਹਿਲਾ ਦੇ ਭਰਾ ਦੇ ਬਿਆਨਾਂ 'ਤੇ ਮ੍ਰਿਤਕਾ ਦੇ ਪਤੀ ਸਣੇ ਸਹੁਰਾ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਅਤੇ ਹੋਰ ਵੱਖ-ਵੱਖ ਧਰਾਵਾਂ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਦੀ ਐੱਫ.ਆਈ.ਆਰ. ਅਨੁਸਾਰ ਮ੍ਰਿਤਕ ਮਹਿਲਾ ਦੇ ਪਤੀ ਅਤੇ ਸਹੁਰਾ ਪਰਿਵਾਰ ਵੱਲੋਂ ਕੁੱਟਮਾਰ ਕਰਕੇ ਵਿਆਹੁਤਾ ਨੂੰ ਘਰੋਂ ਕੱਢਿਆ ਗਿਆ ਸੀ, ਜਿਸ ਤੋਂ ਬਾਅਦ ਵਿਆਹੁਤਾ ਨੇ ਭਾਖੜਾ ਨਹਿਰ ਦੇ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਰਵੀਨ ਠੁਕਰਾਲ ਸਣੇ ਕੈਪਟਨ ਦੇ ਇਨ੍ਹਾਂ ਨਜ਼ਦੀਕੀਆਂ ਦੀ ਸਕਿਓਰਿਟੀ ਲਈ ਵਾਪਸ
ਦਰਅਸਲ ਅਮਰਜੀਤ ਕੌਰ ਪਤਨੀ ਭਗਤ ਸਿੰਘ ਵਾਸੀ ਪਿੰਡ ਘਨੌਲਾ ਬੀਤੀ 26 ਸਤੰਬਰ ਤੋਂ ਲਾਪਤਾ ਸੀ, ਜਿਸ ਦੇ ਗਹਿਣੇ ਸ੍ਰੀ ਕੀਰਤਪੁਰ ਸਾਹਿਬ ਦੇ ਨਜ਼ਦੀਕ ਭਾਖੜਾ ਨਹਿਰ ਕੋਲੋਂ ਬਰਾਮਦ ਹੋਏ। ਅਮਰਜੀਤ ਕੌਰ ਦੇ ਪੇਕੇ ਪਰਿਵਾਰ ਵੱਲੋਂ ਜਦੋਂ ਅਮਰਜੀਤ ਲਾਪਤਾ ਹੋਈ ਅਮਰਜੀਤ ਕੌਰ ਦੀ ਭਾਲ ਸ਼ੁਰੂ ਕਰਨੀ ਕੀਤੀ ਤਾਂ ਸਰਹਿੰਦ ਦੇ ਨਜ਼ਦੀਕ ਭਾਖੜਾ ਨਹਿਰ ਵਿੱਚੋਂ ਅਮਰਜੀਤ ਕੌਰ ਦੀ ਲਾਸ਼ ਬਰਾਮਦ ਹੋਈ। ਜਿਸ ਦੇ ਬਾਅਦ ਪੁਲਸ ਵੱਲੋਂ ਮ੍ਰਿਤਕਾ ਅਮਰਜੀਤ ਕੌਰ ਦੇ ਭਰਾ ਰਾਮ ਕੁਮਾਰ ਦੇ ਬਿਆਨਾਂ 'ਤੇ ਮ੍ਰਿਤਕਾ ਅਮਰਜੀਤ ਕੌਰ ਦੇ ਪਤੀ ਭਗਤ ਸਿੰਘ ਸਮੇਤ ਸਹੁਰਾ ਪਰਿਵਾਰ ਦੇ 6 ਮੈਂਬਰਾਂ ਖਿਲਾਫ਼ ਧਾਰਾ 306 ਅਤੇ 498 ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਮ੍ਰਿਤਕਾ ਦੇ ਭਰਾ ਦੇ ਅਨੁਸਾਰ ਉਸ ਦਾ ਜੀਜਾ ਭਗਤ ਸਿੰਘ ਆਈ. ਟੀ. ਬੀ. ਪੀ. ਫ਼ੌਜ ਦੇ ਵਿਚ ਨੌਕਰੀ ਕਰਦਾ ਹੈ ਅਤੇ ਅਕਸਰ ਉਹ ਨਸ਼ਾ ਕਰਕੇ ਅਮਰਜੀਤ ਕੌਰ ਦੀ ਮਾਰਕੁੱਟ ਕਰਦਾ ਸੀ। 26 ਸਤੰਬਰ ਨੂੰ ਵੀ ਪਤੀ ਅਤੇ ਸਹੁਰਾ ਪਰਿਵਾਰ ਵੱਲੋਂ ਅਮਰਜੀਤ ਕੌਰ ਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢਿਆ ਗਿਆ ਸੀ, ਜਿਸ ਤੋਂ ਬਾਅਦ ਅਮਰਜੀਤ ਕੌਰ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਅਮਰਜੀਤ ਕੌਰ ਦੇ ਦੋ ਬੇਟੇ ਹਨ, ਜਿਨ੍ਹਾਂ ਦੇ ਸਿਰ ਤੋਂ ਮਾਂ ਦਾ ਸਾਇਆ ਉਠ ਗਿਆ ਹੈ ਅਤੇ ਪਿਤਾ ਵੱਲੋਂ ਕੀਤੇ ਅਪਰਾਧ ਕਾਰਨ ਪਿਤਾ ਵੀ ਜੇਲ੍ਹ ਦੀਆਂ ਸਲਾਖਾਂ ਵਿੱਚ ਦਿਨ ਕੱਟੇਗਾ।
ਇਹ ਵੀ ਪੜ੍ਹੋ : ਕੈਪਟਨ ਕੋਲ ਕਾਂਗਰਸ ਦੇ 28 ਵਿਧਾਇਕਾਂ ਦੀ ਹਮਾਇਤ, ਸਿਆਸੀ ਗਲਿਆਰਿਆਂ ’ਚ ਚਰਚਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਆਹ ਦਾ ਲਾਰਾ ਲਾ ਕੇ ਕਰਦਾ ਰਿਹਾ ਜਬਰ-ਜ਼ਿਨਾਹ, ਇਟਲੀ ਦਾ ਵੀਜ਼ਾ ਲੱਗਾ ਤਾਂ ਵਿਆਹ ਤੋਂ ਮੁਕਰਿਆ
NEXT STORY