ਗੜ੍ਹਸ਼ੰਕਰ (ਰਾਮਪਾਲ ਭਾਰਦਵਾਜ) : ਹੁਸ਼ਿਆਰਪੁਰ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਗੜ੍ਹਸ਼ੰਕਰ 'ਚ ਪੈਂਦੇ ਪਿੰਡ ਮਹਿੰਦਵਾਨੀ ਗੁੱਜਰਾਂ ਵਿਖੇ ਅਣਪਛਾਤੇ ਹਮਲਾਵਰਾਂ ਨੇ ਇੱਕ 62 ਸਾਲਾ ਔਰਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।
ਮ੍ਰਿਤਕਾ ਦੀ ਪਛਾਣ 62 ਸਾਲਾ ਰਚਨਾ ਦੇਵੀ ਪਤਨੀ ਸ਼ਾਮ ਲਾਲ ਵਜੋਂ ਹੋਈ ਹੈ, ਜੋ ਕਿ ਸਵੇਰੇ 6 ਵਜੇ ਦੇ ਕਰੀਬ ਇੱਕ ਧਾਰਮਿਕ ਸਥਾਨ ਤੋਂ ਵਾਪਸ ਆ ਰਹੀ ਸੀ। ਇਸ ਦੌਰਾਨ ਰਸਤੇ 'ਚ ਉਸ ਨੂੰ ਇੱਕ ਮੋਟਰਸਾਈਕਲ ਸਵਾਰ ਨੇ ਗੋਲੀ ਮਾਰ ਦਿੱਤੀ, ਜਿਸ ਮਗਰੋਂ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਜਦੋਂ ਉਸ ਨੂੰ ਸਿਵਲ ਹਸਪਤਾਲ ਲਿਜਾਂਦਾ ਜਾ ਰਿਹਾ ਸੀ ਤਾਂ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਬੀਨੇਵਾਲ ਦੇ ਇੰਚਾਰਜ ਏ.ਐੱਸ.ਆਈ. ਓਂਕਾਰ ਸਿੰਘ ਨੇ ਕਿਹਾ ਕਿ ਉਹ ਇਸ ਦੀ ਜਾਂਚ ਕਰ ਰਹੇ ਹਨ ਤੇ ਮੁਲਜ਼ਮਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ: ਗੁਆਂਢੀ ਨੌਜਵਾਨ ਨੇ ਨਾਬਾਲਗਾ ਨਾਲ ਛੱਤ ’ਤੇ ਕੀਤਾ ਜਬਰ ਜ਼ਨਾਹ, ਦੋਸ਼ੀ ਗ੍ਰਿਫ਼ਤਾਰ
NEXT STORY