ਕਾਦੀਆਂ(ਜ਼ੀਸ਼ਾਨ)– ਪੁਲਸ ਚੌਕੀ ਹਰਚੋਵਾਲ ਦਾ ਇੱਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਬਹਾਦਰਪੁਰ ਰਾਜੋਆ ਦੀ ਇੱਕ ਵਿਆਹੁਤਾ ਔਰਤ ਨੇ ਪੁਲਿਸ ਕਰਮਚਾਰੀ ‘ਤੇ ਅਸ਼ਲੀਲ ਹਰਕਤਾਂ ਕਰਨ ਤੇ ਜ਼ਬਰਦਸਤੀ ਸੰਬੰਧ ਬਣਾਉਣ ਲਈ ਦਬਾਅ ਪਾਉਣ ਦਾ ਦੋਸ਼ ਲਗਾਇਆ ਹੈ। ਔਰਤ ਨੇ ਦੱਸਿਆ ਕਿ ਉਹ ਆਪਣੇ ਸੌਤੇਲੇ ਪੁੱਤਰਾਂ ਦੀ ਸ਼ਿਕਾਇਤ ਲੈ ਕੇ ਚੌਕੀ ਗਈ ਸੀ, ਜਿੱਥੇ ਪੁਲਸ ਮੁਲਾਜ਼ਮ ਨੇ ਕਮਰੇ ‘ਚ ਬੁਲਾ ਕੇ ਗਲਤ ਹਰਕਤਾਂ ਕੀਤੀਆਂ। ਦੋਸ਼ ਹੈ ਕਿ ਉਸਨੇ ਸ਼ਿਕਾਇਤ ਵਾਪਸ ਲੈਣ ਲਈ ਇੱਕ ਲੱਖ ਰੁਪਏ ਦੀ ਪੇਸ਼ਕਸ਼ ਕੀਤੀ ਤੇ ਇਨਕਾਰ ਕਰਨ ‘ਤੇ ਝੂਠੇ ਕੇਸ ‘ਚ ਫਸਾਉਣ ਦੀ ਧਮਕੀ ਦਿੱਤੀ।
ਇਹ ਵੀ ਪੜ੍ਹੋ-ਪੁਲਸ ਪਾਰਟੀ ਨੂੰ ਦੇਖ ਮੁਲਜ਼ਮ ਨੇ ਵਿੰਨ੍ਹ ਲਿਆ ਆਪਣਾ ਹੀ ਢਿੱਡ
ਪੀੜਤਾ ਨੇ ਕਿਹਾ ਕਿ ਦੋਸ਼ੀ ਨੇ ਕਰਵਾ ਚੌਥ ਦੇ ਵਰਤ ਦਾ ਮਜ਼ਾਕ ਉਡਾ ਕੇ ਉਸਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ। ਔਰਤ ਨੇ ਪੰਜਾਬ ਸਰਕਾਰ ਅਤੇ ਸੀਨੀਅਰ ਪੁਲਸ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਡੀ.ਐਸ.ਪੀ ਕਾਦੀਆਂ, ਸ੍ਰੀ ਹਰਗੋਬਿੰਦਪੁਰ ਹਰਿਸ਼ ਬਹਲ ਨੇ ਦੱਸਿਆ ਕਿ ਸ਼ਿਕਾਇਤ ਮਿਲ ਗਈ ਹੈ ਤੇ ਦੋਸ਼ੀ ਨੂੰ ਜਾਂਚ ਲਈ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਜਲੰਧਰ ਵਾਸੀਆਂ ਲਈ ਵੱਡੀ ਅਪਡੇਟ! ਰੋਜ਼ ਕੱਟੇ ਜਾ ਰਹੇ 200 ਈ-ਚਾਲਾਨ, 4 ਚੌਕਾਂ 'ਚ ਐਕਟਿਵ ਹੋਇਆ ਸਿਸਟਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ ਲੱਗੀਆਂ ਦੀਵਾਲੀ ਦੀਆਂ ਰੌਣਕਾਂ, ਅੱਜ ਤੋਂ ਸ਼ੁਰੂ ਹੋਵੇਗੀ ਪਟਾਖਾ ਮਾਰਕੀਟ
NEXT STORY