ਕਾਹਨੂੰਵਾਨ (ਜ.ਬ) - ਥਾਣਾ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਸਿੰਬਲੀ ਦੀ ਰਹਿਣ ਵਾਲੀ ਇਕ ਜਨਾਨੀ ਦੀ ਜ਼ਹਿਰੀਲੀ ਚੀਜ਼ ਨਿਗਲ ਲੈਣ ਕਾਰਨ ਉਸ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਪਤੀ, ਸੱਸ, ਨਨਾਣ ਅਤੇ ਇਕ ਹੋਰ ਵਿਅਕਤੀ ਖ਼ਿਲਾਫ਼ ਧਾਰਾ 306, 34 ਦੇ ਤਹਿਤ ਮਾਮਲਾ ਦਰਜ ਕਰ ਦਿੱਤਾ। ਇਸ ਸਬੰਧੀ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਲਲਿਤਾ ਪਤਨੀ ਸੁਭਾਸ਼ ਵਾਸੀ ਦਿਆਲਪੁਰ ਥਾਣਾ ਕੱਥੂਨੰਗਲ ਜ਼ਿਲ੍ਹਾ ਅੰਮ੍ਰਿਤਸਰ ਨੇ ਬਿਆਨ ਦਿੱਤਾ ਕਿ ਉਸ ਦੀ ਮ੍ਰਿਤਕ ਕੁੜੀ ਸਬਨਮ ਦਾ ਵਿਆਹ ਰਮਨ ਪੁੱਤਰ ਰਾਮ ਕਿਸ਼ਨ ਵਾਸੀ ਸਿੰਬਲੀ ਨਾਲ ਹੋਇਆ ਸੀ।
ਪੜ੍ਹੋ ਇਹ ਵੀ ਖ਼ਬਰ - ਮਾਹਿਲਪੁਰ ’ਚ ਵੱਡੀ ਵਾਰਦਾਤ: ਵਿਦੇਸ਼ ਤੋਂ ਆਏ ਜਵਾਈ ਵਲੋਂ ਗੋਲੀਆਂ ਮਾਰ ਕੇ ਸੱਸ ਦਾ ਕਤਲ, ਪਤਨੀ ਦੀ ਹਾਲਤ ਨਾਜ਼ੁਕ
ਉਸ ਨੇ ਦੱਸਿਆ ਕਿ 20-8-21 ਨੂੰ ਉਹ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਉਸ ਦੇ ਜਵਾਈ ਰਮਨ ਨੇ ਫੋਨ ਕਰਕੇ ਦੱਸਿਆ ਕਿ ਸਬਨਮ ਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਹੈ, ਜਿਸ ਨਾਲ ਉਸ ਦੀ ਮੌਤ ਹੋ ਗਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਲਲਿਤਾ ਅਨੁਸਾਰ ਉਸ ਨੇ ਕੁੜੀ 20 ਅਗਸਤ ਨੂੰ ਫੋਨ ਕਰਕੇ ਦੱਸਿਆ ਸੀ ਕਿ ਉਸ ਦਾ ਪਤੀ ਰਮਨ ਪੁੱਤਰ ਰਾਮ ਕਿਸ਼ਨ, ਸੱਸ ਉਰਮਿਲਾ, ਸੋਮਾ ਨਨਾਣ ਅਤੇ ਇਕ ਹੋਰ ਵਿਅਕਤੀ ਅਰਜਨ ਪੁੱਤਰ ਬਲਵਾ ਵਾਸੀਅਨ ਸਿੰਬਲੀ ਉਸ ਨੂੰ ਬਹੁਤ ਤੰਗ ਪ੍ਰੇਸ਼ਾਨ ਕਰ ਰਹੇ ਹਨ। ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਮਰ ਜਾਣਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕ ਕੁੜੀ ਦੀ ਮਾਂ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਵਿਆਹੁਤਾ ਜਨਾਨੀ ਦੀ ਭੇਤਭਰੇ ਹਾਲਾਤ ’ਚ ਮੌਤ, ਪਿਓ ਨੇ ਰੋਂਦਿਆਂ ਕਿਹਾ-ਧੀ ਦਾ ਹੋਇਆ ਕਤਲ (ਵੀਡੀਓ)
ਹਥਿਆਰਾਂ ਸਣੇ ਫੜੇ ਗਏ ਗੁਰਮੁੱਖ ਸਿੰਘ ਤੇ ਗਗਨਦੀਪ 7 ਦਿਨਾਂ ਦੇ ਰਿਮਾਂਡ 'ਤੇ, ਵੱਡੇ ਖ਼ੁਲਾਸੇ ਹੋਣ ਦੀ ਉਮੀਦ
NEXT STORY