ਮੋਗਾ (ਆਜ਼ਾਦ, ਗੋਪੀ ਰਾਊਕੇ) : ਜ਼ਿਲ੍ਹਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਦੀਆਂ ਹਦਾਇਤਾਂ ’ਤੇ ਪੁਲਸ ਵੱਲੋਂ ਜ਼ਿਲ੍ਹੇ ਭਰ ਵਿਚ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ ਰੱਖਣ ਲਈ ਦਿਨ ਰਾਤ ਪਹਿਰਾ ਦਿੱਤਾ ਜਾ ਰਿਹਾ ਹੈ, ਉਥੇ ਹੀ ਪੁਲਸ ਵੱਲੋਂ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਉਸ ਨੂੰ ਬੜੀ ਤੇਜ਼ੀ ਨਾਲ ਟਰੇਸ ਕੀਤਾ ਜਾ ਰਿਹਾ ਹੈ ਤਾਂ ਜੋ ਗਲਤ ਅਨਸਰਾਂ ਨੂੰ ਨੱਥ ਪੈ ਸਕੇ। ਥਾਣਾ ਚੜਿੱਕ ਦੇ ਮੁਖੀ ਪੂਰਨ ਸਿੰਘ ਨੇ ਮੋਗਾ ਦੇ ਕੋਟਕਪੂਰਾ ਬਾਈਪਾਸ ਨੇੜੇ ਇਕ ਵਿਅਕਤੀ ਨੂੰ ਧਮਕੀਆਂ ਦੇ ਕੇ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰ ਰਹੀਆਂ ਦੋ ਔਰਤਾਂ ਨੂੰ ਗ੍ਰਿਫਤਾਰ ਕਰਕੇ ਇਸ ਵੱਡੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਥਾਣਾ ਚੜਿੱਕ ਮੁਖੀ ਪੂਰਨ ਸਿੰਘ ਨੇ ਦੱਸਿਆ ਕਿ ਬਾਬਾ ਸ਼ਿਵ ਪੁੱਤਰ ਸ਼ਾਮ ਲਾਲ ਨੇ ਆਪਣੇ ਬਿਆਨਾਂ ਰਾਹੀਂ ਦੱਸਿਆ ਸੀ ਕਿ ਉਸ ਦੇ ਮੋਬਾਇਲ ਫੋਨ ’ਤੇ ਔਰਤਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਭਰੇ ਮੈਸੇਜ ਆ ਰਹੇ ਹਨ ਅਤੇ ਫੋਨ ਕਾਲ ਦੀਆਂ ਉਸ ਕੋਲ ਰਿਕਾਡਿੰਗ ਵੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਤਾਜ਼ਾ ਜਾਣਕਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਨਛੱਤਰ ਸਿੰਘ ਅਤੇ ਹੋਰ ਅਧਿਕਾਰੀਆਂ ਦੀ ਇਸ ਮਾਮਲੇ ਦੀ ਤਹਿਕੀਕਾਤ ਕਰਨ ਲਈ ਡਿਊਟੀ ਲਗਾਈ ਗਈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਵੱਲੋਂ ਵੱਖ-ਵੱਖ ਪਹਿਲੂਆਂ ਰਾਹੀਂ ਕੀਤੀ ਗਈ ਜਾਂਚ ਵਿਚ ਪਤਾ ਲੱਗਾ ਕਿ ਕਮਲਜੀਤ ਕੌਰ ਕਮਲ ਵਾਸੀ ਤਲਵੰਡੀ ਰਾਏ ਅਤੇ ਅਨੀਤਾ ਵਾਸੀ ਨੰਗਲ (ਮੋਗਾ) ਦੋਵੇਂ ਧਮਕੀਆਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਔਰਤਾਂ ਵਿਰੁੱਧ ਸਾਜ਼ਿਸ਼ ਰਚ ਕੇ ਧਮਕੀਆਂ ਦੇਣ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਹਾਂ ਔਰਤਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨੌਜਵਾਨ ਮੁੰਡੇ-ਕੁੜੀ ਨੇ ਭਾਖੜਾ ਨਹਿਰ ਵਿਚ ਮਾਰੀ ਛਾਲ, ਇਕੱਠੇ ਪੜ੍ਹਦੇ ਸੀ ਦੋਵੇਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਚਾਇਤ ਸਕੱਤਰ ਵਜੋਂ ਤਾਇਨਾਤ ਵਿਅਕਤੀ ਦਾ ਕਤਲ, ਦੋ ਸਾਲ ਬਾਅਦ ਪਤਨੀ ’ਤੇ ਦਰਜ ਹੋਇਆ ਮਾਮਲਾ
NEXT STORY