ਜਲੰਧਰ (ਸੋਨੂੰ)- ਜਲੰਧਰ ਵਿਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਨਾਬਾਲਗ ਕੁੜੀ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਅਤੇ ਚਾਈਲਡ ਕਮਿਸ਼ਨਰ ਪਹੁੰਚੇ। ਰਾਜ ਲਾਲੀ ਨੇ ਪੁਲਸ ਕਮਿਸ਼ਨਰ ਨੂੰ ਨੋਟਿਸ ਜਾਰੀ ਕਰਕੇ ਈ-ਮੇਲ ਜ਼ਰੀਏ ਬੱਚੀ ਦੇ ਕੇਸ ਨੂੰ ਲੈ ਕੇ ਜਵਾਬ ਮੰਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਰਾਜ ਲਾਲੀ ਨੇ ਕਿਹਾ ਕਿ ਉਹ ਘਟਨਾ ਸਬੰਧੀ ਸਾਰੇ ਤੱਥ ਇਕੱਠੇ ਕਰ ਰਹੇ ਹਨ ਅਤੇ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਪੁਲਸ ਨੂੰ 4 ਮਰਲੇ ਦੀ ਕੋਠੀ ਵਿਚੋਂ ਲੜਕੀ ਦੀ ਲਾਸ਼ ਕਿਉਂ ਨਹੀਂ ਬਰਾਮਦ ਹੋਈ। ਰਾਜ ਲਾਲੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਮੁਲਾਕਾਤ ਕਰਨਗੇ ਅਤੇ ਸਾਰੇ ਸਬੂਤ ਮੰਗਣਗੇ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਨੇ ਸਾਰੇ ਸਬੂਤ ਇਕੱਠੇ ਕਰ ਲਏ ਹਨ ਅਤੇ ਪੋਸਟਮਾਰਟਮ ਰਿਪੋਰਟ ਵੀ ਪ੍ਰਾਪਤ ਹੋ ਗਈ ਹੈ। ਪਰਿਵਾਰ ਮੰਗ ਕਰ ਰਿਹਾ ਹੈ ਕਿ ਕੇਸ ਨੂੰ ਫਾਸਟ-ਟਰੈਕ ਅਦਾਲਤ ਵਿੱਚ ਭੇਜਿਆ ਜਾਵੇ ਅਤੇ ਇਸ ਮਾਮਲੇ ਵਿੱਚ ਅਖ਼ੀਰ ਤੱਕ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਅਤੇ ਬਾਲ ਕਮਿਸ਼ਨਰ ਦੋਵੇਂ ਅਖ਼ਰੀ ਤੱਕ ਪਰਿਵਾਰ ਦਾ ਸਾਥ ਦੇਣਗੇ।

ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਪਿਆਕੜਾਂ ਲਈ ਵੱਡੀ ਖ਼ਬਰ, ਨਵੇਂ ਹੁਕਮ ਜਾਰੀ, ਸ਼ਰਾਬ ਦੇ ਵੱਡੇ ਬ੍ਰਾਂਡਾਂ ਦੇ ਨਾਂ 'ਤੇ ਹੋ ਰਿਹੈ...
ਮਹਿਲਾ ਕਮਿਸ਼ਨ ਨੇ ਕਿਹਾ ਕਿ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮ ਡਰਾਈਵਰ ਦਾ ਪਿਛਲਾ ਰਿਕਾਰਡ ਮਾੜਾ ਸੀ। ਇਸ ਲਈ ਇਸ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ। ਏ. ਐੱਸ. ਆਈ. ਮੰਗਤ ਰਾਮ ਦੀ ਮੁਅੱਤਲੀ ਅਤੇ ਇਸ ਮਾਮਲੇ ਵਿੱਚ ਉਸ ਵਿਰੁੱਧ ਕੇਸ ਦਰਜ ਕਰਨ ਬਾਰੇ ਚਰਚਾ ਕਰਨ ਲਈ ਪੁਲਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਜਾਵੇਗੀ। ਦੂਜੇ ਪਾਸੇ ਮੀਡੀਆ ਨਾਲ ਗੱਲ ਕਰਦੇ ਹੋਏ ਬਾਲ ਕਮਿਸ਼ਨਰ ਕੰਵਰਦੀਪ ਸਿੰਘ ਨੇ ਇਸ ਘਟਨਾ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜਦਕਿ ਹਰ ਕੋਈ ਪੁਲਸ ਅਤੇ ਹੋਰਾਂ ਨੂੰ ਇਸ ਅਸਫ਼ਲਤਾ ਲਈ ਜ਼ਿੰਮੇਵਾਰ ਠਹਿਰਾ ਰਹੇ ਹਨ ਪਰ ਉਨ੍ਹਾਂ ਮੰਣਨਾ ਹੈ ਕਿ ਇਹ ਸੋਸਾਇਟੀ ਦਾ ਫੇਲੀਅਰ ਹੈ। ਉਨ੍ਹਾਂ ਕਿਹਾ ਕਿ ਸਾਡਾ ਸਮਾਜ ਅੱਗੇ ਵਧਣਾ ਚਾਹੀਦਾ ਹੈ ਪਰ ਇਹ ਪਿੱਛੇ ਆ ਰਿਹਾ ਹੈ। ਉਨ੍ਹਾਂ ਨੇ ਸੋਸਾਇਟੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਘਟਨਾ ਤੋਂ ਬਾਅਦ ਬੱਚਿਆਂ ਦਾ ਧਿਆਨ ਰੱਖਣ।
ਇਹ ਵੀ ਪੜ੍ਹੋ: ਜਲੰਧਰ ਵਿਚ ਫਿਰ ਸ਼ਰਮਨਾਕ ਘਟਨਾ ! ਹੁਣ ਗੈਂਗਰੇਪ ਦਾ ਸ਼ਿਕਾਰ ਹੋਈ ਔਰਤ
ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਜ਼ਾ ਮੌਤ ਹੋ ਸਕਦੀ ਹੈ ਜਾਂ ਦੋਸ਼ੀ ਨੂੰ ਆਪਣੀ ਪੂਰੀ ਜ਼ਿੰਦਗੀ ਜੇਲ੍ਹ ਵਿੱਚ ਬਿਤਾਉਣੀ ਪਵੇਗੀ। ਦੋਸ਼ੀ ਦੇ 9 ਦਿਨਾਂ ਦੇ ਰਿਮਾਂਡ ਬਾਰੇ ਬਾਲ ਕਮਿਸ਼ਨਰ ਨੇ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮਹਿਲਾ ਕਮਿਸ਼ਨ ਅਤੇ ਬਾਲ ਕਮਿਸ਼ਨਰ ਮੌਕੇ 'ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੋਕਸੋ ਐਕਟ ਲਾਗੂ ਹੋਇਆ ਹੈ। ਏ. ਐੱਸ. ਆਈ. ਮੰਗਤ ਰਾਮ ਦੀ ਮੁਅੱਤਲੀ ਦੇ ਸੰਬੰਧ ਵਿੱਚ ਉਨ੍ਹਾਂ ਨੇ ਕਿਹਾ ਕਿ ਜਾਂਚ ਤੋਂ ਬਾਅਦ ਉਸ ਵਿਰੁੱਧ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪਰਿਵਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਵੈ-ਰੱਖਿਆ ਦੀ ਸਿਖਲਾਈ ਦੇਣ। ਬਾਲ ਕਮਿਸ਼ਨਰ ਨੇ ਕਿਹਾ ਕਿ ਇਹ ਘਟਨਾ ਆਂਢ-ਗੁਆਂਢ ਵਿੱਚ ਵਾਪਰੀ ਹੈ, ਅਜਿਹੇ ਵਿਚ ਜੇਕਰ ਇਹ ਕਿਤੇ ਹੋਰ ਵਾਪਰਦੀ ਹੈ ਤਾਂ ਬੱਚਾ ਮੁਲਜ਼ਮਾਂ ਦੇ ਚੁੰਗਲ ਤੋਂ ਬਚਣ ਵਿਚ ਸਮਰਥ ਹੋ ਸਕੇ।
ਇਹ ਵੀ ਪੜ੍ਹੋ: Punjab: ਡਿਊਟੀ ਤੋਂ ਘਰ ਜਾ ਰਹੇ ਹੈੱਡ ਕਾਂਸਟੇਬਲ ਨੂੰ ਮੌਤ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਰਾਬੱਸੀ 'ਚ ਲਾਰੈਂਸ ਗੈਂਗ ਦੇ ਸ਼ੂਟਰਾਂ ਦਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
NEXT STORY