ਵੈੱਬ ਡੈਸਕ : ਜਲੰਧਰ 'ਚ ਇੱਕ ਏ.ਐੱਸ.ਆਈ. ਵੱਲੋਂ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘਸੀਟਣ ਅਤੇ ਜਵਾਬ 'ਚ ਮਹਿਲਾ ਦੇ ਪੁੱਤਰ ਵੱਲੋਂ ਪੁਲਸ ਮੁਲਾਜ਼ਮ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਕਮਿਸ਼ਨ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ 'ਸੂ-ਮੋਟੋ' (suo-motu) ਨੋਟਿਸ ਜਾਰੀ ਕਰ ਦਿੱਤਾ ਹੈ।
ਵੀਡੀਓ ਦੇ ਆਧਾਰ 'ਤੇ ਨੋਟਿਸ
ਨਿਊਜ਼ ਚੈਨਲਾਂ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਕਮਿਸ਼ਨ ਨੇ ਪੁਲਸ ਕਮਿਸ਼ਨਰ ਜਲੰਧਰ ਨੂੰ ਕਾਰਵਾਈ ਲਈ ਪੱਤਰ ਲਿਖਿਆ ਹੈ। ਮਹਿਲਾ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਇਸ ਕੇਸ ਦੀ ਤੁਰੰਤ ਸਹਾਇਕ ਕਮਿਸ਼ਨਰ ਆਫ਼ ਪੁਲਸ (ACP) ਪੱਧਰ ਦੇ ਅਧਿਕਾਰੀ ਤੋਂ ਕਾਨੂੰਨ ਅਨੁਸਾਰ ਪੜਤਾਲ ਕਰਵਾਈ ਜਾਵੇ।

ਕਮਿਸ਼ਨ ਨੇ ਸਬੰਧਤ ਪੁਲਸ ਮੁਲਾਜ਼ਮਾਂ ਅਤੇ ਪੀੜਤ ਮਹਿਲਾ ਨੂੰ 24 ਮਾਰਚ 2026 ਨੂੰ ਸਵੇਰੇ 11:00 ਵਜੇ ਕਮਿਸ਼ਨ ਦੇ ਦਫ਼ਤਰ ਵਿੱਚ ਨਿੱਜੀ ਤੌਰ 'ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਪੁਲਸ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਕੀਤੀ ਗਈ ਹੁਣ ਤੱਕ ਦੀ ਕਾਰਵਾਈ ਦੀ ਸਟੇਟਸ ਰਿਪੋਰਟ ਵੀ ਪੇਸ਼ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਦੇ ਮਾਮਲਿਆਂ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ ਤੇ ਸੂਬੇ 'ਚ ਔਰਤਾਂ ਦੇ ਮਾਣ-ਸਤਿਕਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਮ ਆਦਮੀ ਪਾਰਟੀ ਨੂੰ ਝੱਟਕਾ, ਰਵਿੰਦਰ ਬਾਂਸਲ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ
NEXT STORY