ਜਲੰਧਰ,ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ 'ਤੇ ਚੰਡੀਗੜ੍ਹ ਪੁਲਸ ਵੱਲੋਂ ਕੀਤੀ ਗਈ ਤਸ਼ਦੱਦ ਨੂੰ ਨਿੰਦਣਯੋਦ ਕਰਾਰਦਿਆਂ ਇਸ 'ਤੇ ਸਖਤ ਐਕਸ਼ਨ ਲੈਣ ਦੀ ਵੀ ਗੱਲ ਕਹੀ ਹੈ।
ਇਹ ਵੀ ਪੜ੍ਹੋ- ਸੁਖਬੀਰ ਵੱਲੋਂ ਐਲਾਨੀ ਹਲਕਾ ਫੂਲ ਦੀ ਟਿਕਟ 'ਤੇ ਮਲੂਕਾ ਨੇ ਚੋਣ ਲੜਨ ਤੋਂ ਕੀਤਾ ਇਨਕਾਰ
ਉਨ੍ਹਾਂ ਆਪਣੇ ਫੇਸਬੁੱਕ ਪੇਜ 'ਤੇ ਚੰਡੀਗੜ੍ਹ ਪੁਲਸ ਵੱਲੋਂ ਕੀਤੀ ਗਈ ਤਸ਼ਦੱਦ ਦੀ ਇਕ ਫੋਟੋ ਸ਼ੇਅਰ ਕਰ ਲਿਖਿਆ ਕਿ ਅੱਜ ਸਾਡੇ ਪੰਜਾਬ ਦੀਆਂ ਮਹਿਲਾਵਾਂ 'ਤੇ ਚੰਡੀਗੜ੍ਹ ਪੁਲਸ ਵੱਲੋਂ ਕੀਤੀ ਗਈ ਤਸ਼ਦੱਦ ਸਰਾਸਰ ਗਲਤ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇਸ਼ ਵਿੱਚ ਸਾਰਿਆਂ ਨੂੰ ਆਪਣੀ ਗੱਲ ਕਹਿਣ ਅਤੇ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਹਿਲਾਵਾਂ 'ਤੇ ਕੀਤੇ ਜਾਂਦੇ ਅਜਿਹੇ ਵਤੀਰੇ 'ਤੇ ਮਹਿਲਾ ਕਮਿਸ਼ਨ ਸਖਤ ਐਕਸ਼ਨ ਲਵੇਗਾ।
ਇਹ ਵੀ ਪੜ੍ਹੋ- ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਚੋਣਾਂ ਲਈ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ
ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ ਵੱਲੋਂ ਪੰਜਾਬ ਸਮੇਤ ਦੇਸ਼ ’ਚ ਔਰਤਾਂ ਅਤੇ ਕਿਸਾਨਾਂ ਖਿਲਾਫ਼ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਭੱਦੀ ਸ਼ਬਦਾਵਲੀ ਅਤੇ ਹਮਲੇ ਕਰਨ ਵਿਰੁਧ ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ। ਮਹਿਲਾ ਵਰਕਰਾਂ ਨੇ ਨਰਿੰਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਅਤੇ ਭਾਜਪਾ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ, ਜਦੋਂ ਕਿ ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਦਫ਼ਤਰ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਸ ਵੱਲੋਂ ਲਾਠੀਚਾਰਜ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ। ਇਸ ਦੌਰਾਨ ‘ਆਪ’ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਯੂਥ ਆਗੂ ਅਨਮੋਲ ਗਗਨ ਮਾਨ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਉਣਾ ਪਿਆ।
ਸੁਖਬੀਰ ਵੱਲੋਂ ਐਲਾਨੀ ਹਲਕਾ ਫੂਲ ਦੀ ਟਿਕਟ 'ਤੇ ਮਲੂਕਾ ਨੇ ਚੋਣ ਲੜਨ ਤੋਂ ਕੀਤਾ ਇਨਕਾਰ
NEXT STORY