ਨੈਸ਼ਨਲ ਡੈਸਕ- ਪੰਜਾਬ 'ਚ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਨੂੰ ਉਸ ਦੇ ਪੁਰਾਣੇ ਚੋਣ ਵਾਅਦੇ ਦੀ ਯਾਦ ਦਿਵਾਉਂਦਿਆਂ ਤਿੱਖੇ ਸਵਾਲ ਕੀਤੇ ਹਨ।
ਆਰ.ਪੀ. ਸਿੰਘ ਨੇ 'ਐਕਸ' 'ਤੇ ਪੋਸਟ ਕਰ ਕੇ ਲਿਖਿਆ,''ਪੰਜਾਬ ਦੀਆਂ ਔਰਤਾਂ ਹੁਣ ਭਗਵੰਤ ਮਾਨ ਸਰਕਾਰ ਨੂੰ ਉਨ੍ਹਾਂ ਦਾ ਉਹ ਵਾਅਦਾ ਯਾਦ ਕਰਵਾ ਰਹੀਆਂ ਹਨ, ਜਿਸ 'ਚ ਹਰ ਮਹੀਨੇ 1,000 ਰੁਪਏ ਦੇਣ ਦੀ ਗੱਲ ਕਹੀ ਗਈ ਸੀ।'' ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਹੁਣ ਤੱਕ ਹਰੇਕ ਔਰਤ ਦਾ 48,000 ਰੁਪਏ ਦਾ ਬਕਾਇਆ ਖੜ੍ਹਾ ਹੈ, ਜੋ ਸਰਕਾਰ ਵੱਲੋਂ ਅਦਾ ਕੀਤਾ ਜਾਣਾ ਬਾਕੀ ਹੈ।

ਉਨ੍ਹਾਂ ਨੇ ਆਪਣੇ ਸੰਦੇਸ਼ 'ਚ “ਸਾਡਾ ਹੱਕ ਇੱਥੇ ਰੱਖ!” ਦਾ ਨਾਅਰਾ ਬੁਲੰਦ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਬਜਟ 2026 ਚੋਣਾਂ ਤੋਂ ਪਹਿਲਾਂ ਦਾ ਆਖਰੀ ਬਜਟ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਕੀ ਆਮ ਆਦਮੀ ਪਾਰਟੀ ਅੰਤ 'ਚ ਆਪਣਾ ਸ਼ਬਦ ਨਿਭਾਏਗੀ ਅਤੇ ਹਰ ਔਰਤ ਨੂੰ ਬਣਦਾ 48,000 ਰੁਪਏ ਦਾ ਬਕਾਇਆ ਅਤੇ ਹੁਣ ਤੋਂ 1,000 ਰੁਪਏ ਮਹੀਨਾਵਾਰ ਦੇਣਾ ਸ਼ੁਰੂ ਕਰੇਗੀ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ ਬਾਜਵਾ
NEXT STORY