ਸੰਗਰੂਰ/ਮਲੇਰਕੋਟਲ (ਰਾਜੇਸ਼) : ਕਸਬਾ ਸੰਦੌੜ ਦੇ ਨੇੜਲੇ ਪਿੰਡ ਸੇਰਗੜ ਚੀਮਾ ਅਤੇ ਖੁਰਦ ਕੋਲ ਸੜਕ ਪਾਰ ਕਰਦੀ ਮਹਿਲਾ ਨੂੰ ਇਕ ਕਾਰ ਨੇ ਦਰੜ ਦਿੱਤਾ। ਇਸ ਹਾਦਸੇ ਵਿਚ ਮਹਿਲਾ ਦੀ ਮੌਕੇ 'ਤੇ ਮੌਤ ਹੋ ਗਈ। ਉਕਤ ਔਰਤ ਦੀ ਪਹਿਚਾਣ ਅਮਰਜੀਤ ਕੌਰ (42) ਵਾਸੀ ਖੁਰਦ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਔਰਤ ਨੂੰ ਇਕ ਸਵਿਫਟ ਕਾਰ ਨੇ ਸੜਕ ਕਿਨਾਰੇ ਤੋਂ ਜ਼ਬਰਦਸਤ ਟੱਕਰ ਮਾਰ ਦਿੱਤੀ, ਟੱਕਰ ਇੰਨੀ ਜ਼ਬਰਦਸਤ ਸੀ ਕਿ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਮ੍ਰਿਤਕ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਸੜਕ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਉਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਕ ਕਾਰ ਨੇ ਸੜਕ ਪਾਰ ਕਰ ਰਹੀ ਮਹਿਲਾ ਨੂੰ ਦਰੜ ਦਿੱਤਾ ਜਿਸ ਕਾਰਨ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਪਿੰਡ ਵਾਲਿਆਂ ਨੇ ਮਹਿਲਾ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਪ੍ਰਦਰਸ਼ਨ ਕੀਤਾ। ਉਧਰ ਪੁਲਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਕਾਰ ਚਾਲਕ ਦੀ ਵੀ ਭਾਲ ਕੀਤੀ ਜਾ ਰਹੀ ਹੈ।
ਸ਼ਾਤਿਰ ਚੋਰਨੀਆਂ ਦਾ ਢੰਗ, ਤੁਹਾਨੂੰ ਵੀ ਕਰ ਦੇਵੇਗਾ ਦੰਗ (ਵੀਡੀਓ)
NEXT STORY