ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਅੱਜ ਵੁਮੈਨ ਸੈੱਲ ਵੱਲੋਂ ਇਕ ਵਿਸ਼ੇਸ਼ ਕੈਂਪ ਲਗਾ ਕੇ ਘਰੇਲੂ ਕਲੇਸ਼ਾਂ ਸਬੰਧੀ ਕਈ ਮਾਮਲਿਆਂ ਦਾ ਨਿਬੇੜਾ ਕੀਤਾ ਗਿਆ ਅਤੇ ਜਿਨ੍ਹਾਂ ਮਾਮਲਿਆਂ ਦੇ ਵਿੱਚ ਨਿਬੇੜਾ ਨਹੀਂ ਹੋ ਰਿਹਾ ਸੀ, ਉਨ੍ਹਾਂ ਨੂੰ ਲੈ ਕੇ ਐਫ. ਆਈ. ਆਰ ਦਰਜ ਕੀਤੀ ਗਈ। ਇਸ ਦੌਰਾਨ ਲੁਧਿਆਣਾ ਦੇ ਪੁਲਸ ਕਮਿਸ਼ਨਰ ਮੌਜੂਦ ਰਹੇ ਅਤੇ ਲਗਾਤਾਰ ਵੱਧ ਰਹੇ ਅਜਿਹੇ ਮਾਮਲਿਆਂ ਦੇ ਨਿਪਟਾਰੇ ਸਬੰਧੀ ਕੈਂਪ ਲਾ ਕੇ ਦੋਵਾਂ ਧਿਰਾਂ ਨੂੰ ਸਮਝਾਇਆ ਗਿਆ ਅਤੇ ਉਨ੍ਹਾਂ ਦੀ ਵਿਸ਼ੇਸ਼ ਤੌਰ 'ਤੇ ਕਾਊਂਸਲਿੰਗ ਵੀ ਕਰਵਾਈ ਗਈ।
ਇਸ ਮੌਕੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਵਿਸ਼ੇਸ਼ ਕੈਂਪਾਂ 'ਚ ਵੱਡੀ ਗਿਣਤੀ ਵਿੱਚ ਜੋੜੇ ਆਏ ਹਨ, ਜਿਨ੍ਹਾਂ ਦੇ ਮਸਲੇ ਹੱਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਕਾਊਂਸਲਿੰਗ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਜਿਸ ਵਿੱਚ ਆਮ ਲੋਕਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜੋ ਇਨ੍ਹਾਂ ਲੋਕਾਂ ਦੇ ਸਮਝੌਤੇ ਕਰਵਾਉਂਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਸਾਰਿਆਂ ਨੂੰ ਹੀ ਅਪੀਲ ਕਰਦੇ ਹਨ ਕਿ ਮਿਲਜੁਲ ਕੇ ਰਹਿਣ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੇ ਦੌਰਾਨ ਵੀ ਅਜਿਹੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ।
ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਗੋਰਾਇਆ ਵਿਖੇ ਨਵ-ਜਨਮੇ ਬੱਚੇ ਦੀ ਪਤੀਲੇ ‘ਚ ਪਾ ਕੇ ਸੁੱਟੀ ਲਾਸ਼
NEXT STORY