ਜਗਰਾਓਂ (ਸ਼ੇਤਰਾ) : ਸਥਾਨਕ ਸਿਵਲ ਹਸਪਤਾਲ 'ਚ ਦਾਖਲ ਇਕ ਗਰਭਵਤੀ ਮਹਿਲਾ ਨੇ ਸੋਮਵਾਰ ਨੂੰ ਇਕੋ ਸਮੇਂ 3 ਬੱਚਿਆਂ ਨੂੰ ਜਨਮ ਦਿੱਤਾ। ਇਨ੍ਹਾਂ 'ਚ ਦੋ ਲੜਕੀਆਂ ਤੇ ਇਕ ਲੜਕਾ ਹੈ। ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੁਖਜੀਵਨ ਕੱਕੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੇੜਲੇ ਪਿੰਡ ਕਮਾਲਪੁਰਾ ਦੀ ਜਸਵੀਰ ਕੌਰ ਪਤਨੀ ਭਵਨਜੀਤ ਸਿੰਘ ਨੂੰ ਜਣੇਪੇ ਲਈ ਸਥਾਨਕ ਸਿਵਲ ਹਸਪਤਾਲ 'ਚ ਲਿਆਂਦਾ ਗਿਆ ਸੀ। ਉਸ ਦੇ ਪਹਿਲਾਂ ਵੀ ਇਕ ਲੜਕੀ ਹੈ ਜੋ ਆਪ੍ਰੇਸ਼ਨ ਨਾਲ ਪੈਦਾ ਹੋਈ ਹੈ।
ਉਨ੍ਹਾਂ ਦੱਸਿਆ ਕਿ ਜਦੋਂ ਜਸਵੀਰ ਕੌਰ ਦਾ ਆਪ੍ਰੇਸ਼ਨ ਕੀਤਾ ਗਿਆ ਤਾਂ ਉਸ ਦੇ ਤਿੰਨ ਬੱਚੇ ਪੈਦਾ ਹੋਏ। ਡਾ. ਕੱਕੜ ਨੇ ਦੱਸਿਆ ਕਿ ਤਿੰਨੇ ਬੱਚੇ ਪੂਰੀ ਤਰ੍ਹਾਂ ਤੰਦਰੁਸਤ ਹਨ ਤੇ ਉਨ੍ਹਾਂ ਦਾ ਭਾਰ ਢਾਈ-ਢਾਈ ਕਿਲੋ ਦੇ ਕਰੀਬ ਹੈ।
ਦੋ ਵੱਖ-ਵੱਖ ਮਾਮਲਿਆਂ 'ਚ 30 ਬੋਤਲਾਂ ਸ਼ਰਾਬ ਸਮੇਤ ਦੋ ਗ੍ਰਿਫਤਾਰ
NEXT STORY