ਨੂਰਪੁਰਬੇਦੀ, (ਭੰਡਾਰੀ/ਸ਼ਰਮਾ)- ਨੂਰਪੁਰਬੇਦੀ ਦੀ ਪੁਲਸ ਨੇ ਇਕ ਮਹਿਲਾ ਨੂੰ ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਥਾਣਾ ਮੁਖੀ ਨੂਰਪੁਰਬੇਦੀ ਕੁਲਵੀਰ ਸਿੰਘ ਕੰਗ ਨੇ ਦੱਸਿਆ ਕਿ ਅੱਜ ਜਦੋਂ ਏ. ਐੱਸ. ਆਈ. ਸਰਬਜੀਤ ਸਿੰਘ ਤੇ ਪੁਲਸ ਪਾਰਟੀ ਨੇ ਇਕ ਪੈਦਲ ਆ ਰਹੀ ਮਹਿਲਾ ਨੂੰ ਸ਼ੱਕ ਹੋਣ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਗੋਲੀਆਂ ਨੂੰ ਕਬਜ਼ੇ 'ਚ ਲੈ ਕੇ ਸੁਰਿੰਦਰ ਕੌਰ ਉਰਫ਼ ਛਿੰਦੋ ਪਤਨੀ ਜਸਵਿੰਦਰ ਸਿੰਘ ਵਾਸੀ ਰਾਏਪੁਰ ਸਾਹਨੀ, ਥਾਣਾ ਸ੍ਰੀ ਕੀਰਤਪੁਰ ਸਾਹਿਬ ਹਾਲ ਵਾਸੀ ਚੋਈ ਬਾਜ਼ਾਰ ਸ੍ਰੀ ਆਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕਰ ਕੇ ਉਸ ਵਿਰੁੱਧ ਮੁਕੱਦਮਾ ਦਰਜ ਕਰ ਲਿਆ।
ਥਾਣਾ ਮੁਖੀ ਕੁਲਵੀਰ ਸਿੰਘ ਕੰਗ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਉਕਤ ਮਹਿਲਾ ਤੁਰ-ਫਿਰ ਕੇ ਨੂਰਪੁਰਬੇਦੀ ਖੇਤਰ 'ਚ ਨਸ਼ਾ ਸਪਲਾਈ ਕਰਦੀ ਹੈ।
ਜਲਾਲਾਬਾਦ ਅੰਦਰ ਸ਼ਰੇਆਮ ਮਾਣਯੋਗ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਹੁਕਮਾਂ ਦੀਆਂ ਉਡਾਈਆਂ ਧੱਜੀਆਂ
NEXT STORY