ਸ੍ਰੀ ਕੀਰਤਪੁਰ ਸਾਹਿਬ, (ਬਾਲੀ)- ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਪਾਰਟੀ ਨੇ ਇਕ ਔਰਤ ਨੂੰ 500 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ.ਐੱਚ.ਓ. ਕੁਲਵੀਰ ਸਿੰਘ ਕੰਗ ਨੇ ਦੱਸਿਆ ਕਿ ਏ.ਐੱਸ.ਆਈ. ਜੀਤ ਰਾਮ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਅਨਾਜ ਮੰਡੀ ਸ੍ਰੀ ਕੀਰਤਪੁਰ ਸਾਹਿਬ ਦੇ ਨੇੜੇ ਇਕ ਔਰਤ ਹੱਥ ਵਿਚ ਝੋਲਾ ਚੁੱਕੀ ਪੈਦਲ ਜਾ ਰਹੀ ਸੀ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾਅ ਗਈ। ਜਦੋਂ ਪੁਲਸ ਪਾਰਟੀ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਗਾਂਜਾ ਬਰਾਮਦ ਹੋਇਆ।
ਪੁਲਸ ਨੇ ਮੁਲਜ਼ਮ ਔਰਤ ਸੀਮਾ ਪਤਨੀ ਮਹਿੰਦਰ ਹਾਲ ਵਾਸੀ ਰਾਜਸਥਾਨੀ ਝੁੱਗੀਆਂ ਜਿਊਵਾਲ ਨੇੜੇ ਪੁਰਾਣਾ ਬੱਸ ਅੱਡਾ ਸ੍ਰੀ ਕੀਰਤਪੁਰ ਸਾਹਿਬ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭੀ।
23,250 ਐੱਮ.ਐੱਲ. ਸ਼ਰਾਬ ਸਣੇ 1 ਗ੍ਰਿਫਤਾਰ
NEXT STORY