ਆਦਮਪੁਰ (ਰਣਦੀਪ)- ਬਲਾਕ ਆਦਮਪੁਰ ਦੇ ਪਿੰਡ ਪਧਿਆਣਾ ਤੋਂ ਇਕ ਬਹੁਤ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੀ ਇਕ ਔਰਤ ਨੇ ਆਪਣੇ 2 ਬੱਚਿਆਂ ਸਣੇ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਅਨੁਸਾਰ ਮੀਨੂੰ ਪਤਨੀ ਸਵਰਗੀ ਮਨਜੀਤ ਸਿੰਘ ਸਾਬੀ ਵਾਸੀ ਪਧਿਆਣਾ ਨੇ ਸਵੇਰੇ 9.30 ਤੋਂ 10 ਵਜੇ ਦੇ ਕਰੀਬ ਆਪਣੀ 5 ਸਾਲ ਦੀ ਬੇਟੀ ਤੇ 2 ਸਾਲ ਦੇ ਬੇਟੇ ਸਮੇਤ ਆਪਣੇ ਆਪ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੇ ਅਜਿਹਾ ਕਿਉਂ ਕੀਤਾ, ਇਸ ਗੱਲ ਦਾ ਅਜ ਤੱਕ ਕੁਝ ਪਤਾ ਨਹੀਂ ਲੱਗਾ।
ਪਿੰਡ ਦੇ ਨੰਬਰਦਾਰ ਬਲਜੀਤ ਸਿੰਘ ਪਧਿਆਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਲੋਕਾਂ ਨੇ ਦੱਸਿਆ ਕੇ ਪਿੰਡ ਦੇ ਇਕ ਘਰ ’ਚ ਬਹੁਤ ਚੀਕ-ਚਿਹਾੜਾ ਪੈ ਰਿਹਾ ਸੀ ਤਾਂ ਉਹ ਤੁਰੰਤ ਮੌਕੇ ’ਤੇ ਪੁੱਜੇ ਤੇ ਦੇਖਿਆ ਕੇ ਮੀਨੂੰ ਪਤਨੀ ਲੇਟ ਮਨਜੀਤ ਸਿੰਘ ਤੇ ਉਸ ਦੇ 2 ਬੱਚੇ ਅੱਗ ਨਾਲ ਝੁਲਸੇ ਹੋਏ ਸਨ ਤੇ ਕਮਰੇ ਅੰਦਰ ਸਾਮਾਨ ਨੂੰ ਅੱਗ ਲੱਗੀ ਹੋਈ ਸੀ। ਉਨ੍ਹਾਂ ਵੱਲੋਂ ਆਵਾਜ਼ ਮਾਰਨ ’ਤੇ ਮੀਨੂੰ ਦੀ 5 ਸਾਲ ਦੀ ਲੜਕੀ ਨੇ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਉਹ ਤਿੰਨੋ ਬੁਰੀ ਤਰ੍ਹਾਂ ਅੱਗ ਨਾਲ ਝੁਲਸੇ ਹੋਏ ਸਨ ਤਾਂ ਉਨ੍ਹਾਂ ਨੇ ਤੁਰੰਤ ਉਨ੍ਹਾਂ ਨੂੰ 108 ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਪਹੁੰਚਾਇਆ ਤੇ ਘਟਨਾ ਦੀ ਸੂਚਨਾ ਆਦਮਪੁਰ ਪੁਲਸ ਨੂੰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦਾ ASI ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਮੀਨੂੰ ਨੇ ਆਪਣੇ ਘਰ ਖੜ੍ਹੇ ਮੋਟਰਸਾਈਕਲ ’ਚੋਂ ਪੈਟਰੋਲ ਕੱਢ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਜੇਕਰ ਪਿੰਡ ਵਾਸੀ ਮਦਦ ਲਈ ਸਮੇਂ ਸਿਰ ਨਾ ਆਉਂਦੇ ਤਾਂ ਇਨ੍ਹਾਂ ਕੋਲ ਪਿਆ ਗੈਸ ਸਿਲੰਡਰ ਫਟਣ ਨਾਲ ਵੱਡਾ ਹਾਦਸਾ ਹੋ ਜਾਣਾ ਸੀ। ਉਨ੍ਹਾਂ ਦੱਸਿਆ ਕਿ ਮੀਨੂੰ ਆਪਣੇ ਬੱਚਿਆਂ ਸਮੇਤ ਪਿੰਡ ’ਚ ਇਕੱਲੀ ਰਹਿੰਦੀ ਸੀ ਤੇ ਉਸ ਦੇ ਪਤੀ ਮਨਜੀਤ ਸਿੰਘ ਸਾਬੀ ਨੇ ਕਰੀਬ ਡੇਢ ਤੋਂ ਦੋ ਮਹੀਨੇ ਪਹਿਲਾਂ ਵਿਦੇਸ਼ ’ਚ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।
ਮਾਮਲੇ ਦੀ ਜਾਂਚ ਕਰ ਰਹੇ ਹਾਂ, ਬਣਦੀ ਕਾਰਵਾਈ ਕਰਾਂਗੇ : ਇੰਸ. ਰਵਿੰਦਰ ਪਾਲ ਸਿੰਘ
ਮਾਮਲੇ ਦੀ ਜਾਂਚ ਕਰਨ ਲਈ ਮੌਕੇ ’ਤੇ ਪਹੁੰਚੇ ਥਾਣਾ ਮੁਖੀ ਇੰਸਪੈਕਟਰ ਰਵਿੰਦਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਪਿੰਡ ਵਾਸੀਆਂ ਤੋਂ ਪੁੱਛਗਿੱਛ ਕੀਤੀ ਹੈ, ਜੋ ਵੀ ਸੱਚਾਈ ਹੋਵੇਗੀ, ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਭੈਣ ਦੇ ਪੁੱਤ ਹੋਣ ਦੀ ਖੁਸ਼ੀ 'ਚ ਮਿਠਾਈ ਲੈਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਦੋਵਾਂ ਦੀ ਹੋ ਗਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਾਈਕੋਰਟ ਨੇ ਜ਼ਿਲ੍ਹਾ ਜੱਜ ਖ਼ਿਲਾਫ਼ ਕੀਤੀ ਵੱਡੀ ਕਾਰਵਾਈ, ਲਾਇਆ ਜੁਰਮਾਨਾ
NEXT STORY