ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਇਕ ਵੱਡਾ ਵਾਅਦਾ ਚਾਰ ਸਾਲਾਂ ਬਾਅਦ ਪੂਰਾ ਕਰਦਿਆਂ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਸਕੀਮ ਦੇ ਲਾਭਪਾਤਰੀਆਂ ਲਈ ਕੁੱਝ ਸ਼ਰਤਾਂ ਵੀ ਰੱਖੀਆਂ ਗਈਆਂ ਹਨ। ਜਿਸ ਵਿਚ ਆਖਿਆ ਗਿਆ ਹੈ ਕਿ ਸਾਰੀਆਂ ਔਰਤਾਂ ਇਸ ਸਕੀਮ ਦਾ ਹਿੱਸਾ ਨਹੀਂ ਹੋਣਗੀਆਂ। ਸ਼ਰਤਾਂ ਅਨੁਸਾਰ ਮੌਜੂਦਾ ਜਾਂ ਸਾਬਕਾ ਸਥਾਈ ਸਰਕਾਰੀ ਕਰਮਚਾਰੀ ਔਰਤਾਂ। ਇਸ ਸਕੀਮ ਦਾ ਲਾਭ ਨਹੀਂ ਲੈ ਸਕਣਗੀਆਂ। ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ (MPs) ਜਾਂ ਵਿਧਾਇਕਾ (MLAs) ਨੂੰ ਇਸ ਸਕੀਮ ਤੋਂ ਬਾਹਰ ਰੱਖਿਆ ਗਿਆ ਹੈ ਜਦਕਿ ਇਨਕਮ ਟੈਕਸ ਭਰਨ ਵਾਲੀਆਂ ਔਰਤਾਂ ਨੂੰ ਵੀ 1000 ਰੁਪਏ ਨਹੀਂ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਸਾਲ ਕੀਤੇ ਗਏ ਇਸ ਫੈਸਲੇ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਵਿਰੋਧੀ ਪਾਰਟੀਆਂ ਨੇ ਇਸ ਨੂੰ ਮਹਿਜ਼ ਇੱਕ "ਚੋਣ ਸਟੰਟ" ਕਰਾਰ ਦਿੱਤਾ ਹੈ। ਵਿਰੋਧੀਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਇਹ ਵਾਅਦਾ ਆਪਣੇ ਚੋਣ ਮੈਨੀਫੈਸਟੋ ਵਿਚ ਕੀਤਾ ਸੀ ਪਰ ਇਸ ਨੂੰ ਲਾਗੂ ਕਰਨ ਵਿਚ ਚਾਰ ਸਾਲ ਦਾ ਲੰਬਾ ਸਮਾਂ ਲਗਾ ਦਿੱਤਾ ਗਿਆ।
ਇਹ ਵੀ ਪੜ੍ਹੋ : ਮਹਿੰਗੀ ਹੋ ਗਈ ਸ਼ਰਾਬ, ਨਵੀਂ ਆਬਕਾਰੀ ਨੀਤੀ ਦਾ ਐਲਾਨ
48,000 ਰੁਪਏ ਦੇ ਬਕਾਏ ਦਾ ਸਵਾਲ
ਵਿਰੋਧੀਆਂ ਨੇ ਸਰਕਾਰ ਨੂੰ ਪਿਛਲੇ ਚਾਰ ਸਾਲਾਂ ਦੇ ਬਕਾਏ ਨੂੰ ਲੈ ਕੇ ਵੀ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਉਨ੍ਹਾਂ ਦਾ ਸਵਾਲ ਹੈ ਕਿ ਪਿਛਲੇ ਚਾਰ ਸਾਲਾਂ ਦਾ ਬਕਾਇਆ ਕਿੱਥੇ ਹੈ? ਵਿਰੋਧੀਆਂ ਦੇ ਹਿਸਾਬ ਅਨੁਸਾਰ ਚਾਰ ਸਾਲਾਂ ਦੇ ਸਮੇਂ ਮੁਤਾਬਕ ਹਰ ਇਕ ਔਰਤ ਦਾ 48,000 ਰੁਪਏ ਬਕਾਇਆ ਬਣਦਾ ਹੈ, ਜਿਸ ਬਾਰੇ ਸਰਕਾਰ ਕੋਲ ਕੋਈ ਜਵਾਬ ਨਹੀਂ ਹੈ। ਇਥੇ ਇਹ ਦੱਸ ਦਈਏ ਕਿ ਬਜਟ ਵਿਚ ਆਖਿਆ ਗਿਆ ਹੈ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨ 'ਤਾ ਥਾਰ 'ਚ ਬੈਠਾ ਸਰਪੰਚ, ਪੁਲਸ ਨੇ ਸੀਲ ਕੀਤਾ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਝੂਠ ਦਾ ਪੁਲੰਦਾ ਹੈ ਬਜਟ, 'ਆਪ' ਸਰਕਾਰ ਨੇ ਔਰਤਾਂ ਨਾਲ ਵੀ ਕੀਤਾ ਧੋਖਾ: ਸੁਖਬੀਰ ਸਿੰਘ ਬਾਦਲ
NEXT STORY