ਅੰਮ੍ਰਿਤਸਰ (ਜ.ਬ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੁਰੱਖਿਆ ਲਈ ਜ਼ਿੰਮੇਵਾਰ ਸੁਰੱਖਿਆ ਅਮਲਾ ਖ਼ੁਦ ਵੀ ਸੁਰੱਖਿਅਤ ਨਹੀਂ ਹੈ, ਜਿਸ ਦੀ ਮਿਸਾਲ ਜੀ. ਐੱਨ. ਡੀ. ਯੂ. ਦੇ ਸੁਰੱਖਿਆ ਸਟਾਫ਼ ਵਿਚ ਤਾਇਨਾਤ ਇਕ ਸਾਬਕਾ ਮਹਿਲਾ ਸੁਰੱਖਿਆ ਗਾਰਡ ਵਲੋਂ ਲਗਾਏ ਗਏ ਦੋਸ਼ਾਂ ਤੋਂ ਸਾਹਮਣੇ ਆਈ ਹੈ।ਉਕਤ ਸਾਬਕਾ ਸੁਰੱਖਿਆ ਗਾਰਡ ਕੋਮਲ (ਕਾਲਪਨਿਕ) ਨੇ ਯੂਨੀਵਰਸਿਟੀ ਦੇ ਮੁੱਖ ਸੁਰੱਖਿਆ ਅਧਿਕਾਰੀ ਸਮੇਤ ਦੋ ਸੁਰੱਖਿਆ ਸੁਪਰਵਾਈਜ਼ਰਾਂ ’ਤੇ ਜ਼ਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਹਨ ਅਤੇ ਇਸ ਦਾ ਵਿਰੋਧ ਕਰਨ ’ਤੇ ਉਸ ਨੂੰ ਨੌਕਰੀ ਤੋਂ ਵੀ ਕੱਢ ਦਿੱਤਾ ਹੈ।
ਇਹ ਵੀ ਪੜ੍ਹੋ- ਪਿਛਲੇ 5 ਸਾਲਾਂ ਦੇ ਮੁਕਾਬਲੇ ਸਭ ਤੋਂ ਘੱਟ ਬਾਰਿਸ਼ ਵਾਲਾ ਰਿਹਾ ਜੂਨ ਮਹੀਨਾ, ਚੰਡੀਗੜ੍ਹ ’ਚ ਟੁੱਟਿਆ ਰਿਕਾਰਡ
ਇਸ ਸਬੰਧੀ ਉਸ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ ਪੰਜਾਬ ਸਮੇਤ ਪੰਜਾਬ ਮਹਿਲਾ ਕਮਿਸ਼ਨ ਨੂੰ ਪੱਤਰ ਲਿਖ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਮਹਿਲਾ ਸੁਰੱਖਿਆ ਗਾਰਡ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਉਹ 2 ਸਾਲਾਂ ਤੋਂ ਜੀ. ਐੱਨ. ਡੀ. ਯੂ. ਵਿਚ ਠੇਕੇ ’ਤੇ ਸੁਰੱਖਿਆ ਗਾਰਡ ਵਜੋਂ ਕੰਮ ਕਰਦੀ ਸੀ।ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਅਧਿਕਾਰੀ ਅਤੇ ਦੋ ਹੋਰ ਸੁਰੱਖਿਆ ਸੁਪਰਵਾਈਜ਼ਰਾਂ ਨੇ ਉਸ ਨਾਲ ਭੱਦੀ ਭਾਸ਼ਾ ਵਰਤੀ ਅਤੇ ਅਸ਼ਲੀਲ ਹਰਕਤਾਂ ਕੀਤੀਆਂ। ਉਸ ਨੇ ਦੱਸਿਆ ਕਿ ਉਹ ਆਪਣੇ ਬੁੱਢੇ ਮਾਪਿਆਂ ਦਾ ਇਕਲੌਤਾ ਸਹਾਰਾ ਹੋਣ ਕਾਰਨ ਪਹਿਲਾਂ ਤਾਂ ਉਸ ਨੇ ਉਨ੍ਹਾਂ ਦੀਆਂ ਹਰਕਤਾਂ ਨੂੰ ਬਰਦਾਸ਼ਤ ਕੀਤਾ ਪਰ ਜਦੋਂ ਉਸ ਨੇ ਉਨ੍ਹਾਂ ਨਾਲ ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੇ ਉਸ ਵਿਰੁੱਧ ਝੂਠੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਅਤੇ ਉਸ ਨੂੰ ਪਿਛਲੇ ਸਾਲ ਅਕਤੂਬਰ ਵਿਚ ਨੌਕਰੀ ਤੋਂ ਕੱਢ ਦਿੱਤਾ।
ਇਹ ਵੀ ਪੜ੍ਹੋ- ਨਾਨਕੇ ਆਏ 4 ਸਾਲਾ ਹੱਸਦੇ-ਖੇਡਦੇ ਬੱਚੇ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ
ਪੀੜਤ ਨੇ ਦੋਸ਼ ਲਾਇਆ ਕਿ ਉਸ ਨੇ ਇਹ ਮਾਮਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਸਮੇਤ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਸੀ ਪਰ ਉਨ੍ਹਾਂ ਨੇ ਵੀ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਜਿਸ ਤੋਂ ਬਾਅਦ ਉਸ ਨੇ ਹਲਕਾ ਵਿਧਾਇਕ ਡਾ. ਜਸਬੀਰ ਸਿੰਘ ਨੂੰ ਵੀ ਸ਼ਿਕਾਇਤ ਕੀਤੀ ਅਤੇ ਜਦੋਂ ਵਿਧਾਇਕ ਵੱਲੋਂ ਉਸ ਨੂੰ ਨੌਕਰੀ ’ਤੇ ਬਹਾਲ ਕਰਨ ਲਈ ਉਪ ਕੁਲਪਤੀ ਨੂੰ ਫੋਨ ਕੀਤਾ ਤਾਂ ਉਨ੍ਹਾਂ ਨੇ ਸਿਵਾਏ ਝੂਠੇ ਭਰੋਸੇ ਦੇਣ ਤੋਂ ਇਲਾਵਾ ਕੁਝ ਨਹੀਂ ਕੀਤਾ |
ਮਹਿਲਾ ਸੁਰੱਖਿਆ ਗਾਰਡ ਨੇ ਇਹ ਵੀ ਦੋਸ਼ ਲਾਇਆ ਕਿ ਯੂਨੀਵਰਸਿਟੀ ਦੇ ਸੁਰੱਖਿਆ ਅਮਲੇ ਵਿੱਚ ਤਾਇਨਾਤ ਔਰਤਾਂ ਸੁਰੱਖਿਅਤ ਨਹੀਂ ਹਨ ਅਤੇ ਉਹ ਸੁਰੱਖਿਆ ਅਧਿਕਾਰੀਆਂ ਦੀ ਬੁਰੀ ਨਜ਼ਰ ਵਿੱਚ ਹਨ ਪਰ ਉਹ ਆਪਣੀ ਮਜ਼ਬੂਰੀ ਕਾਰਨ ਇਹ ਸਭ ਕੁਝ ਬਰਦਾਸ਼ਤ ਕਰ ਰਹੀਆਂ ਹਨ। ਇਸ ਸਬੰਧੀ ਪੀੜਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ ਜੀਵਨ ਲੀਲਾ ਸਮਾਪਤ ਕਰ ਲਵੇਗੀ, ਜਿਸ ਦੀ ਜ਼ਿੰਮੇਵਾਰੀ ਜੀ. ਐੱਨ. ਡੀ. ਯੂ ਪ੍ਰਬੰਧਕਾਂ ਦੀ ਹੋਵੇਗੀ |
ਇਹ ਵੀ ਪੜ੍ਹੋ- ਪਾਕਿਸਤਾਨ ਦੇ ਸਭ ਤੋਂ ਲੰਮੇ ਵਿਅਕਤੀ ਜ਼ਿਆ ਰਸ਼ੀਦ ਦੀ ਹੋਈ ਮੌਤ, 8 ਫੁੱਟ 2.5 ਇੰਚ ਸੀ ਕੱਦ
ਦੋਸ਼ ਬੇਬੁਨਿਆਦ : ਜੀ. ਐੱਨ. ਡੀ. ਯੂ ਮੈਨੇਜਮੈਂਟ
ਦੂਜੇ ਪਾਸੇ ਜਦੋਂ ਇਸ ਸਬੰਧੀ ਯੂਨੀਵਰਸਿਟੀ ਮੈਨੇਜਮੈਂਟ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਉਕਤ ਮਹਿਲਾ ਸੁਰੱਖਿਆ ਗਾਰਡ ਵੱਲੋਂ ਲਾਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦੱਸਦਿਆਂ ਕਿਹਾ ਕਿ ਜੀ. ਐੱਨ. ਡੀ. ਯੂ. ਵੱਲੋਂ ਗਠਿਤ ਕਮੇਟੀ ਨੇ ਇਸ ਸਬੰਧੀ ਆਪਣੀ ਜਾਂਚ ਕਰਵਾਈ ਹੈ। ਅਤੇ ਹੁਣ ਇਹ ਮਾਮਲਾ ਪੁਲਸ ਦੇ ਵਿਚਾਰ ਅਧੀਨ ਹੈ।
ਇਹ ਵੀ ਪੜ੍ਹੋ- ਨਸ਼ੇ ਦੇ ਦੈਂਤ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, 24 ਸਾਲਾ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਿਹਾਇਸ਼ੀ ਪਲਾਟਾਂ ਦੀਆਂ ਰਜਿਸਟਰੀਆਂ ਦਾ ਕੰਮ ਮੁੜ ਠੱਪ, ਲੋਕ ਹੋਣ ਲੱਗੇ ਖੱਜਲ-ਖੁਆਰ
NEXT STORY