ਰਾਜਪੁਰਾ (ਕੇਬੀ/ਨਿਰਦੋਸ਼) — ਸਕੂਲ ਦੀ ਪ੍ਰਿੰਸੀਪਲ ਅੰਜਲੀ ਸਿੰਘ ਨੇ ਦੱਸਿਆ ਕਿ ਪਿੱਛਲੇ ਕੁਝ ਸਮੇਂ ਤੋਂ ਉਨ੍ਹਾਂ ਨੂੰ ਬਿਨ੍ਹਾਂ ਵਜਾ ਝੂਠੇ ਦੋਸ਼ ਲਗਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਮੈਨੇਜਮੈਂਟ ਦੇ ਸੈਕਰੇਟਰੀ ਮਹਿੰਦਰ ਸਹਿਗਲ ਨੇ ਕਈ ਵਾਰ ਵੱਖ-ਵੱਖ ਤਰੀਕਿਆਂ ਨਾਲ ਉਨ੍ਹਾਂ ਦਾ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ। ਜਦ ਉਨ੍ਹਾਂ ਨੇ ਉਸ ਦੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ ਤਾਂ ਸਟਾਫ ਵਲੋਂ ਬੁਰਾ ਵਿਵਹਾਰ ਕਰਵਾਇਆ ਜਾਣ ਲੱਗਾ। ਫੇਲ ਬਚਿੱਆਂ ਨੂੰ ਪਾਸ ਕਰਨ ਤੋਂ ਇਲਾਵਾ ਕਈ ਪ੍ਰਕਾਰ ਦੇ ਗਲਤ ਕੰਮ ਕਰਵਾਉਣ ਦਾ ਦਬਾਅ ਬਣਆਇਆ ਜਾਣ ਲੱਗਾ।
ਆਖਿਰਕਾਰ ਉਨ੍ਹਾਂ ਨੇ ਚੰਡੀਗੜ੍ਹ 'ਚ ਜਾ ਕੇ ਪ੍ਰੈੱਸ ਦੇ ਸਾਹਮਣੇ ਆਪਣੀ ਗੱਲ ਰੱਖੀ ਤੇ ਮਹਿਲਾ ਕਮਿਸ਼ਨ ਦੇ ਕੋਲ ਜਾ ਕੇ ਸ਼ਿਕਾਇਤ ਕੀਤੀ ਜਿਨ੍ਹਾਂ ਨੇ ਮਾਮਲੇ ਦੀ ਜਾਂਚ 15 ਦਿਨ 'ਚ ਪੂਰੀ ਕਰਨ ਦਾ ਭਰੋਸਾ ਦਿਵਾਇਆ ਹੈ। ਪੱਤਰਕਾਰਾਂ ਵਲੋਂ ਪੁੱਛਣ 'ਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਮਹਿਲਾ ਕਮਿਸ਼ਨ ਤੋਂ ਇਨਸਾਫ ਨਹੀਂ ਮਿਲਿਆ ਤਾਂ ਉਹ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਉਪ-ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪਟੇਲ ਪਬਲਿਕ ਸਕੂਲ ਦੀ ਪ੍ਰਿੰਸੀਪਲ ਅੰਜਲੀ ਸਿੰਘ ਨੂੰ ਇਨਸਾਫ ਨਾ ਮਿਲਣ ਤਕ ਪਾਰਟੀ ਵਲੋਂ ਸੰਘਰਸ਼ ਜਾਰੀ ਰਹੇਗਾ ਤੇ ਪ੍ਰਿੰਸੀਪਲ ਦੇ ਨਾਲ ਕਥਿਤ ਤੌਰ 'ਤੇ ਬੁਰਾ ਵਿਵਹਾਰ ਕਰਨ ਦੇ ਦੋਸ਼ 'ਚ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੋਂ ਇਲਾਵਾ ਕਾਲਜ ਮੈਨੇਜਮੈਂਟ ਦੇ ਅਹੁਦਾ ਅਧਿਕਾਰੀ ਦੇ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।
ਹਰਦਿਆਲ ਸਿੰਘ ਕੰਬੋਜ ਦੇ ਸਮਰਥਕ ਸਿੱਖਿਅਕ ਸੰਸਥਾਵਾਂ 'ਤੇ ਕਬਜ਼ੇ ਕਰਨ 'ਚ ਲੱਗੇ ਹਨ। ਪ੍ਰਿੰਸੀਪਲ ਨਾਲ ਬੁਰਾ ਵਿਵਹਾਰ ਕਰ ਕੇ ਨਾਰੀ ਜਾਤੀ ਦਾ ਅਪਮਾਨ ਕੀਤਾ ਗਿਆ ਹੈ ਤੇ ਪਾਰਟੀ ਕਿਸੇ ਵੀ ਕੀਮਤ 'ਤੇ ਮਹਿਲਾਵਾਂ ਦਾ ਅਪਮਾਨ ਸਹਿਣ ਨਹੀਂ ਕਰੇਗੀ। ਉਹ ਭਾਜਪਾ ਦੇ ਦਫਤਰ 'ਚ ਵਰਕਰਾਂ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਲੈ ਕੇ ਪੁਲਸ ਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਬਿਨਾਂ ਕੋਈ ਦੇਰੀ ਕੀਤੇ ਕੇਸ ਦਰਜ ਕੀਤਾ ਜਾਵੇ ਤੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਡੀ. ਜੀ. ਪੀ. ਨੂੰ ਮਿਲ ਕੇ ਜਾਣੂ ਕਰਵਾਇਆ ਜਾਵੇਗਾ। ਇੰਨਾ ਹੀ ਨਹੀਂ ਕਾਂਗਰਸ ਪਾਰਟੀ ਨੂੰ ਚਾਹੀਦਾ ਹੈ ਕਿ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਪਾਰਟੀ ਤੋਂ ਸੰਸਪੈਂਡ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪੁਲਸ ਦੇ ਐੱਸ. ਐੱਚ. ਓ. ਕਾਂਗਰਸ ਪਾਰਟੀ ਦੇ ਕਰਿੰਦੇ ਦੇ ਤੌਰ 'ਤੇ ਕੰਮ ਕਰ ਰਹੇ ਹਨ ਤੇ ਅਕਾਲੀ-ਭਾਜਪਾ ਵਰਕਰਾਂ ਨੂੰ ਪਰੇਸ਼ਾਨ ਕਰ ਰਹੇ ਹਨ, ਜਿਸ ਦਾ ਹਰ ਸੰਭਵ ਤਰੀਕੇ ਨਾਲ ਡੱਟ ਕੇ ਵਿਰੋਧ ਕੀਤਾ ਜਾਵੇਗਾ। ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਕਿਉਂਕਿ ਤਹਿਸੀਲ 'ਚ ਕੋਈ ਵੀ ਰਜਿਸਟਰੀ ਬਿਨਾਂ ਪੈਸੇ ਦੇ ਨਹੀਂ ਹੁੰਦੀ। ਇਸ ਤਰ੍ਹਾਂ ਦੇ ਲੋਕਾਂ ਨਾਲ ਲੜਨ ਦੇ ਲਈ ਪਾਰਟੀ ਦੇ ਵਰਕਰਾਂ ਨੂੰ ਇੱਕਜੁਟ ਹੋਣਾ ਪਵੇਗਾ।
ਗਰੇਵਾਲ ਨੇ ਦੋਸ਼ ਲਗਾਇਆ ਕਿ ਸ਼ਹਿਰ 'ਚ ਸੱਟਾ ਜ਼ੋਰਾਂ 'ਤੇ ਚੱਲ ਰਿਹਾ ਹੈ, ਜਿਸ ਦੀ ਅਵੱਜ਼ 'ਚ ਕਥਿਤ ਤੌਰ 'ਤੇ ਪੈਸੇ ਲਏ ਜਾ ਰਹੇ ਹਨ ਕਿਉਂਕਿ ਇਸ ਤਰ੍ਹਾਂ ਦੇ ਗੈਰ-ਕਾਨੂੰਨੀ ਧੰਦੇ ਨੂੰ ਵਿਧਾਇਕ ਹਰਦਿਆਲ ਸਿੰਘ ਕੰਬੋਜ ਦਾ ਆਸ਼ੀਰਵਾਦ ਪ੍ਰਾਪਤ ਹੈ। ਇੰਨਾ ਹੀ ਨਹੀਂ ਰਾਜਪੁਰਾ ਤੇ ਘਨੌਰ ਇਲਾਕੇ 'ਚ ਗੈਰ ਕਾਨੂੰਨੀ ਤੌਰ 'ਤੇ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ ਚਲ ਰਿਹਾ ਹੈ, ਇਸ ਦਾ ਖਾਮਿਆਜ਼ਾ ਕਾਂਗਰਸ ਨੂੰ ਲੋਕ ਸਭਾ ਚੋਣਾਂ 'ਚ ਭੁਗਤਨਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਬਨੂੜ ਇਲਾਕੇ 'ਚ ਨਸ਼ੇ ਦਾ ਕਾਰੋਬਾਰ ਚਲ ਰਿਹਾ ਹੈ ਜਿਸ ਨੂੰ ਲੈ ਕੇ ਇਕ ਕਰਮਚਾਰੀ ਦੀ ਮੌਤ ਹੋ ਗਈ ਸੀ, ਇਸ ਨੂੰ ਲੈ ਕੇ ਪੰਜਾਬ ਦੇ ਏ. ਡੀ. ਜੀ.ਪੀ. ਨੂੰ ਜਾਣੂ ਕਰਵਾਇਆ ਗਿਆ।
ਭਾਜਪਾ ਦੀ ਰੈਲੀ ਦਾ ਪਤਾ ਚਲਣ 'ਤੇ ਪ੍ਰਸ਼ਾਸਨ ਨੇ ਧਾਰਾ 144 ਤਕ ਲਗਵਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰਵੀਨ ਛਾਬੜਾ, ਹਰਪਾਲ ਸਿੰਘ ਸਰਾਓ, ਮੋਹਨ ਲਾਲ ਮੁਖੀਜਾ, ਜੁਗਲ ਕਿਸ਼ੋਰ ਪਬਰੇਜਾ, ਲਾਜਵੰਤੀ, ਅਰਵਿੰਦ ਪਾਲ ਸਿੰਘ ਰਾਜੂ ਆਦਿ ਮੌਜੂਦ ਰਹੇ। ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਿਆ ਹੈ।
ਪ੍ਰਾਇਮਰੀ ਸਕੂਲ ਬੰਦ ਕਰਨ ਦੀ ਨੀਤੀ ਵਿਰੁੱਧ ਪ੍ਰਗਟਾਇਆ ਰੋਸ
NEXT STORY