ਬੁਢਲਾਡਾ, (ਮਨਜੀਤ)- ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਇਕ ਹੋਰ ਕਦਮ ਅੱਗੇ ਵਧਦਿਆਂ ਬਜਟ ਵਿੱਚ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਸਹੂਲਤ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਸਮੁੱਚੇ ਪੰਜਾਬ ਵਿੱਚ ਲਾਗੂ ਕਰ ਦਿੱਤਾ ਗਿਆ । ਇਸ ਮੌਕੇ ਹਲਕਾ ਸੇਵਾਦਾਰ ਬੀਬੀ ਰਣਜੀਤ ਕੌਰ ਭੱਟੀ ਨੇ ਕਾਂਗਰਸੀ ਆਗੂਆਂ ਨਾਲ ਸਥਾਨਕ ਬੱਸ ਸਟੈਂਡ ਵਿਖੇ ਜਾ ਕੇ ਬੱਸਾਂ ਦਾ ਜਾਇਜ਼ਾ ਲਿਆ ਤਾਂ ਔਰਤ ਵਰਗ ਵਿਚ ਖੁਸ਼ੀ ਦੀ ਲਹਿਰ ਦੇਖੀ ਗਈ। ਬੱਸਾਂ 'ਚ ਸਫਰ ਕਰ ਰਹੀਆਂ ਔਰਤਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।
ਬੀਬੀ ਭੱਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਰੀ ਸ਼ਕਤੀ ਦੇ ਸਨਮਾਨ 'ਚ ਲਿਆ ਗਿਆ ਇਕ ਬਹੁਤ ਹੀ ਵੱਡਾ ਉਪਰਾਲਾ ਹੈ ਜੋ ਕਿ ਕਾਬਲੇ ਤਾਰੀਫ਼ ਹੈ । ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਕੈਪਟਨ ਸਰਕਾਰ ਹੀ ਹੈ ਜਿਸ ਨੇ ਔਰਤ ਵਰਗ ਦੇ ਹੱਕ 'ਚ ਮੁਫ਼ਤ ਬੱਸ ਸਫ਼ਰ ਕਰਨ ਦਾ ਫ਼ੈਸਲਾ ਲਿਆ ਹੈ ਜਦੋਂ ਕਿ ਅੱਜ ਤਕ ਕਿਸੇ ਵੀ ਸਰਕਾਰ ਨੇ ਅਜਿਹਾ ਨਹੀਂ ਕੀਤਾ ਜਿਸ ਨੂੰ ਲੈ ਕੇ ਨਾਰੀ ਜਾਤੀ ਵਿੱਚ ਖੁਸ਼ੀ ਦੀ ਲਹਿਰ ਹੈ । ਬੀਬੀ ਭੱਟੀ ਨੇ ਸਮੂਹ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਜਿਵੇਂ ਕਿ ਉਹ ਸਫ਼ਰ ਕਰਦੇ ਸਮੇਂ ਆਪਣੇ ਨਾਲ ਆਧਾਰ ਕਾਰਡ ਜਾਂ ਵੋਟਰ ਕਾਰਡ ਜ਼ਰੂਰ ਰੱਖਣ ਤਾਂ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਇਸ ਮੌਕੇ ਕੌਂਸਲਰ ਨਰਿੰਦਰ ਕੌਰ, ਸਰਿਤਾ ਦੇਵੀ, ਕਮਲਜੀਤ ਸ਼ਰਮਾ, ਗੁਰਪ੍ਰੀਤ ਕੌਰ ਅਤੇ ਗੁਰਪ੍ਰੀਤ ਸਿੰਘ ਵਿਰਕ ਵੀ ਮੌਜੂਦ ਸਨ।
ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 3187 ਨਵੇਂ ਮਾਮਲੇ ਆਏ ਸਾਹਮਣੇ, 60 ਦੀ ਮੌਤ
NEXT STORY