ਜਲੰਧਰ (ਕਮਲੇਸ਼)— ਕੋਰੋਨਾ ਕਾਲ ’ਚ ਸਰਕਾਰ ਦੀਆਂ ਹਦਾਇਤਾਂ ਦੇ ਬਾਵਜੂਦ ਵੰਡਰਲੈਂਡ ਪਾਰਕ ਖੁੱਲ੍ਹੀ ਹੋਣ ’ਤੇ ਥਾਣਾ ਲਾਂਬੜਾ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵੰਡਰਲੈਂਡ ਪਾਰਕ ’ਚ ਸਰਕਾਰ ਦੀਆਂ ਹਦਾਇਤਾਂ ਦੇ ਬਾਵਜੂਦ ਗਾਹਕਾਂ ਦੀ ਐਂਟਰੀ ਦਿੱਤੀ ਜਾ ਰਹੀ ਹੈ। ਪੁਲਸ ਨੇ ਮੌਕੇ ’ਤੇ ਰੇਡ ਕੀਤੀ ਤਾਂ ਸਵੀਮਿੰਗ ਪੂਲ ’ਚ ਨਹਾਉਂਦੇ ਹੋਏ ਲੋਕ ਮਿਲੇ। ਪੁਲਸ ਨੇ ਵੰਡਰਲੈਂਡਰ ਪਾਰਕ ਤਾਜਪੁਰ ਦੇ ਮਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 1 ਮਈ ਨੂੰ ਪੰਜਾਬ ਭਰ ’ਚ ਗਜ਼ਟਿਡ ਛੁੱਟੀ ਦਾ ਐਲਾਨ
ਇਥੇ ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸੇ ਕਰਕੇ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਨਾਈਟ ਕਰਫ਼ਿਊ ਦਾ ਐੈਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ 'ਚ 5 ਵਜੇ ਤੱਕ ਸਾਰੀਆਂ ਦੁਕਾਨਾਂ ਬੰਦ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ ਪਰ ਇਸ ਦੇ ਬਾਵਜੂਦ ਵੀ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉੱਡਦੀਆਂ ਵਿਖਾਈ ਦੇ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਫਿਲਹਾਲ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ, ਜਾਣੋ ਵਜ੍ਹਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੋਰੋਨਾ ਦੀ ਮਾਰ: ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਸਪੈਸ਼ਲ ਐਕਸਪ੍ਰੈਸ ਸਮੇਤ 36 ਹੋਰ ਟ੍ਰੇਨਾਂ 1 ਤੋਂ ਅਗਲੇ ਆਦੇਸ਼ ਤੱਕ ਰੱਦ
NEXT STORY