ਅੰਮ੍ਰਿਤਸਰ (ਸਰਬਜੀਤ) : ਬਿਹਾਰ ਦੇ ਮੁੱਖ ਮੰਤਰੀ ਵੱਲੋਂ ਤਖ਼ਤ ਪਟਨਾ ਸਾਹਿਬ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਗੁਰਦੁਆਰਾ ਕੰਗਨਘਾਟ ਵਿੱਚ ਮਲਟੀ ਲੈਵਲ ਕਾਰ ਪਾਰਕਿੰਗ ਬਣਾਉਣ ਦੇ ਕੰਮ ਨੂੰ ਬਿਹਾਰ ਸਰਕਾਰ ਵੱਲੋਂ ਬੀਤੇ ਦਿਨਾਂ ਮਨਜ਼ੂਰੀ ਦਿੱਤੀ ਗਈ ਸੀ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ਸਥਾਨ ਦਾ ਨਿਰੀਖਣ ਕਰਦਿਆਂ ਸਾਰੇ ਅਧਿਕਾਰੀਆਂ ਨੂੰ ਇਹ ਕੰਮ ਤੁਰੰਤ ਸ਼ੁਰੂ ਕਰਨ ਦੇ ਆਦੇਸ਼ ਦਿੱਤੇ, ਜਿਸ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਬਹੁਤ ਜਲਦੀ ਇੱਥੇ ਮਲਟੀ ਲੈਵਲ ਪਾਰਕਿੰਗ ਤਿਆਰ ਹੋ ਜਾਵੇਗੀ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਸੰਗਤ ਨੂੰ ਵੱਡਾ ਲਾਭ ਮਿਲੇਗਾ।
ਇਹ ਵੀ ਪੜ੍ਹੋ : ਓਰੀਸਨ ਹਸਪਤਾਲ ’ਚੋਂ ਲਾਸ਼ ਚੋਰੀ ਦਾ ਮਾਮਲਾ : ਅਸਥੀਆਂ ਵਾਲੇ ਕਲਸ਼ ’ਤੇ ਪੁਲਸ ਦਾ ਪਹਿਰਾ
ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਓ.ਪੀ. ਸਾਹੂ ਸਮੁਦਾਇਕ ਭਵਨ, ਟੈਂਟ ਸਿਟੀ ਕੰਗਨਘਾਟ ਅਤੇ ਪ੍ਰਕਾਸ਼ ਭਵਨ ਗੁਰੂ ਕਾ ਬਾਗ ਦਾ ਵੀ ਨਿਰੀਖਣ ਕੀਤਾ ਗਿਆ, ਜਿੱਥੇ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੂੰ ਠਹਿਰਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਵੀ ਹਾਜ਼ਰ ਸਨ। ਇਸ ਮੌਕੇ ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੂੰ ਬਿਹਾਰ ਸਰਕਾਰ ਅਤੇ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਵੱਲੋਂ ਪੂਰਾ ਸਹਿਯੋਗ ਮਿਲਦਾ ਹੈ, ਜਿਸ ਦੇ ਚੱਲਦਿਆਂ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਰਿਹਾਇਸ਼, ਟਰਾਂਸਪੋਰਟ ਆਦਿ ਦੀ ਪੂਰੀ ਵਿਵਸਥਾ ਕੀਤੀ ਜਾਂਦੀ ਹੈ।
ਵੇਰਕਾ ਦਾ ਡਬਲ ਟੋਨ ਦਹੀਂ ਦਾ ਸੈਂਪਲ ਹੋਇਆ ਫੇਲ੍ਹ
NEXT STORY