ਲੁਧਿਆਣਾ (ਰਿਸ਼ੀ): ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਵਿਦੇਸ਼ ਵਿਚ ਕਾਰੋਬਾਰ ਕਰਵਾ ਕੇ ਦੇਣ ਤੇ ਵਰਕ ਪਰਮਿਟ ’ਤੇ ਭੇਜਣ ਦੇ ਨਾਂ ’ਤੇ ਲੱਖਾਂ ਦੀ ਧੋਖਾਦੇਹੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਬਲਵੀਰ ਸਿੰਘ ਅਨੁਸਾਰ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੀਪਕ ਗੁਪਤਾ ਨਿਵਾਸੀ ਸਾਊਥ ਸਿਟੀ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਵਿਦੇਸ਼ ਵਿੱਚ ਕਾਰੋਬਾਰ ਸੈੱਟ ਕਰਨ ਦਾ ਝਾਂਸਾ ਦੇ ਕੇ ਪਹਿਲਾਂ 8 ਲੱਖ 50 ਹਜ਼ਾਰ ਅਤੇ ਬਾਅਦ ਵਿੱਚ 4 ਲੱਖ ਰੁਪਏ ਲੈ ਲਏ ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।
ਗੁਰਦੁਆਰਾ ਸਾਹਿਬ ਵਿਚ ਚੋਰੀ ਕਰਨ ਵਾਲੀ ਮਹਿਲਾ ਸੀ.ਸੀ.ਟੀ.ਵੀ.ਕੈਮਰੇ ਵਿਚ ਕੈਦ
NEXT STORY