ਫਿਰੋਜ਼ਪੁਰ/ਜ਼ੀਰਾ (ਕੁਮਾਰ,ਗੁਰਮੇਲ) : ਇਕ ਲੜਕੇ ਨੂੰ ਵਰਕ ਪਰਮਿਟ ਵੀਜ਼ਾ 'ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 11 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 4 ਵਿਅਕਤੀਆਂ ਖਿਲਾਫ ਧੋਖਾਧੜੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਵਣ ਸਿੰਘ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾ ਵਿਚ ਪ੍ਰਤਾਪ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਬੰਡਾਲਾ ਪੁਰਾਣਾ ਨੇ ਦੋਸ਼ ਲਗਾਇਆ ਕਿ ਗੁਰਸੇਵਕ ਸਿੰਘ, ਜੋਗਿੰਦਰ ਸਿੰਘ, ਸੁਖਜੀਤ ਸਿੰਘ ਤੇ ਰਣਜੀਤ ਸਿੰਘ ਨੇ ਉਸਦੇ ਲੜਕੇ ਸਤਿੰਦਰਪਾਲ ਸਿੰਘ ਨੂੰ ਵਰਕ ਪਰਮਿਟ 'ਤੇ ਕੈਨਡਾ ਭੇਜਣ ਦੇ ਨਾਮ 'ਤੇ 11 ਲੱਖ ਰੁਪਏ ਲਏ ਸਨ, ਪਰ ਨਾ ਤਾਂ ਉਸਦੇ ਲੜਕੇ ਨੂੰ ਵਿਦੇਸ਼ ਭੇਜਿਆ ਹੈ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਹਨ ਤੇ ਉਸ ਨਾਲ ਠੱਗੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਕਾਰਵਾਈ ਕੀਤੀ ਜਾ ਰਹੀ ਹੈ।
ਜਦੋਂ ਨਵਜੋਤ ਸਿੱਧੂ ਨੇ ਰੋਕ ਦਿੱਤੀ 'ਭਰਤੀ ਪ੍ਰਕਿਰਿਆ'...
NEXT STORY