ਚੰਡੀਗੜ੍ਹ (ਸ਼ਰਮਾ)-ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦਾ ਕੰਮ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿਚ ਖਰੀਦ ਸਬੰਧੀ ਕਾਰਜਾਂ ਦੇ ਸਫਲਤਾਪੂਰਵਕ ਸਮਾਪਤੀ ਦਾ ਧਿਆਨ ਨਾਲ ਨਿਰੀਖਣ ਕਰਨ ਉਪਰੰਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਨਿੱਕੀ ਉਮਰ ਵੱਡੀਆਂ ਪੁਲਾਂਘਾਂ : 9 ਸਾਲਾ ਹਰਵੀਰ ਸਿੰਘ ਸੋਢੀ ਨੇ ਬਣਾਇਆ ਇਹ ਵਰਲਡ ਰਿਕਾਰਡ
ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ 1 ਅਪ੍ਰੈਲ ਤੋਂ ਸ਼ੁਰੂ ਹੋਏ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ’ਚ 125.57 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਇਸ ’ਚੋਂ ਲੱਗਭਗ 121.07 ਲੱਖ ਮੀਟ੍ਰਿਕ ਟਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ, ਜਦਕਿ ਲੱਗਭਗ 4.5 ਲੱਖ ਮੀਟ੍ਰਿਕ ਟਨ ਨਿੱਜੀ ਵਪਾਰੀਆਂ ਵੱਲੋਂ ਖਰੀਦੀ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ 8,09,149 ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ 24,693 ਕਰੋੜ ਰੁਪਏ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਜੋਂ ਅਦਾ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਪੁਰਾਣੀ ਰੰਜਿਸ਼ ਨੇ ਧਾਰਿਆ ਖ਼ੂਨੀ ਰੂਪ, ਗੋਲ਼ੀਆਂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
ਮੰਡੀਆਂ ਦੇ ਕੰਮਕਾਜ ਬਾਰੇ ਦੱਸਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਸੂਬੇ ’ਚ 2780 ਮੰਡੀਆਂ ਨੂੰ ਕਾਰਜਸ਼ੀਲ ਕੀਤਾ ਸੀ ਪਰ 10 ਮਈ ਤੋਂ ਸੂਬੇ ਦੇ ਕੁਝ ਹਿੱਸਿਆਂ ਵਿਚ ਕਣਕ ਦੀ ਆਮਦ ਵਿਚ ਕਮੀ ਆਉਣ ਉਪਰੰਤ ਕੁਝ ਦਿਨ ਪਹਿਲਾਂ 2628 ਮੰਡੀਆਂ ਨੂੰ ਯੋਜਨਾਬੱਧ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 152 ਮੁੱਖ ਮੰਡੀ ਯਾਰਡਾਂ ਵਿਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖਰੀਦ ਬੰਦ ਕਰਨ ਦੀ ਸਮਾਂ ਸੀਮਾ ਪਹਿਲਾਂ 31 ਮਈ ਰੱਖੀ ਗਈ ਸੀ ਪਰ ਹਾਲ ਹੀ ਦੇ ਦਿਨਾਂ ਵਿਚ ਕਣਕ ਦੀ ਆਮਦ ਵਿਚ ਕਮੀ ਹੋਣ ਅਤੇ ਸੂਬੇ ਭਰ ਵਿੱਚ ਖਰੀਦ ਕਾਰਜਾਂ ਦੇ ਸਫਲਤਾਪੂਰਵਕ ਨੇਪਰੇ ਚੜ੍ਹਨ ਦੀਆਂ ਰਿਪੋਰਟਾਂ ਨੂੰ ਦੇਖਦਿਆਂ ਸਾਰੀਆਂ ਮੰਡੀਆਂ ਨੂੰ 25 ਮਈ ਤੱਕ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ 25 ਮਈ ਤੱਕ ਸਾਰੀ ਫਸਲ ਮੰਡੀਆਂ ਵਿਚ ਲੈ ਆਉਣ ਲਈ ਵੀ ਕਿਹਾ।
ਸਹੁਰੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
NEXT STORY