ਜਲੰਧਰ, (ਚੋਪੜਾ)- ਯੁਵਾ ਇੰਪਲਾਈਜ਼ ਯੂਨੀਅਨ ਵੈੱਲਫੇਅਰ ਐਸੋਸੀਏਸ਼ਨ ਤੇ ਵਾਈਨ ਸੇਲਜ਼ਮੈਨ ਦੇ ਪ੍ਰਧਾਨ ਮਿੰਟੂ ਠਾਕੁਰ ਨੇ ਦੱਸਿਆ ਕਿ ਸ਼ਰਾਬ ਦੀਆਂ ਦੁਕਾਨਾਂ 'ਤੇ ਸੇਲਜ਼ਮੈਨਾਂ ਨੂੰ ਰਾਤ 2 ਵਜੇ ਤਕ ਡਿਊਟੀ ਦੇਣ ਲਈ ਤੰਗ ਕੀਤਾ ਜਾ ਰਿਹਾ ਹੈ।
ਠੇਕਿਆਂ 'ਤੇ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਧਮਕਾਇਆ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਨੇ ਇਸ ਸਬੰਧ ਵਿਚ ਪੁਲਸ ਨੂੰ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ। ਮਿੰਟੂ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਾਤਾਰ ਇਸ ਸਬੰਧ ਵਿਚ ਸ਼ਿਕਾਇਤਾਂ ਮਿਲ ਰਹੀਆਂ ਹਨ ਜਿਸ ਕਾਰਨ ਸੇਲਜ਼ਮੈਨਾਂ ਸਣੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੇ ਸ਼ਹਿਰੀ ਇਲਾਕਿਆਂ ਦੇ ਠੇਕਿਆਂ 'ਤੇ 500 ਤੋਂ ਜ਼ਿਆਦਾ ਸੇਲਜ਼ਮੈਨ ਕੰਮ ਕਰ ਰਹੇ ਹਨ ਪਰ ਉਨ੍ਹਾਂ ਕੋਲੋਂ ਸੇਲਜ਼ਮੈਨ ਦੀ ਬਜਾਏ ਲੇਬਰ ਦਾ ਕੰਮ ਲਿਆ ਜਾ ਰਿਹਾ ਹੈ।
ਮਿੰਟੂ ਨੇ ਉਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਕਿ ਇਸ ਮਾਮਲੇ ਵਿਚ ਦਖਲ ਦਿੰਦਿਆਂ ਸ਼ਰਾਬ ਦੇ ਕਾਰੋਬਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਜਾਣ।
ਮਿੰਟੂ ਨੇ ਦੱਸਿਆ ਕਿ ਉਨ੍ਹਾਂ ਨੇ ਸੇਲਜ਼ਮੈਨਾਂ ਨੂੰ ਘੱਟੋ-ਘੱਟ ਤਨਖਾਹ ਦੇ ਹਿਸਾਬ ਨਾਲ ਤਨਖਾਹ ਦੇਣ , ਡਿਊਟੀ ਟਾਈਮ ਨਿਰਧਾਰਿਤ ਕਰਨ , ਤਨਖਾਹ ਸਿੱਧੀ ਬੈਂਕਾਂ ਵਿਚ ਜਮ੍ਹਾ ਹੋਣ ਸਣੇ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਮਾਣਯੋਗ ਹਾਈਕੋਰਟ ਵਿਚ ਇਕ ਪਟੀਸ਼ਨ ਵੀ ਦਾਇਰ ਕੀਤੀ ਹੋਈ ਹੈ।
ਗ੍ਰਹਿ ਵਿਭਾਗ ਕਿਸੇ ਹੋਰ ਮੰਤਰੀ ਦੇ ਹਵਾਲੇ ਕਰ ਦੇਣ ਕੈਪਟਨ : ਖਹਿਰਾ
NEXT STORY