ਲੁਧਿਆਣਾ (ਰਾਮ)- ਥਾਣਾ ਜਮਾਲਪੁਰ ਤਹਿਤ ਆਉਂਦੇ ਇਕ ਸਕੂਲ ’ਚ ਚੌਥੀ ਮੰਜ਼ਿਲ ’ਤੇ ਕੰਮ ਕਰ ਰਹੇ ਮਜ਼ਦੂਰ ਦੀ ਛੱਤ ਤੋਂ ਡਿੱਗ ਕੇ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ। ਹਾਲਾਂਕਿ ਠੇਕੇਦਾਰ ਉਸ ਨੂੰ ਹੇਠਾਂ ਡਿੱਗਣ ਤੋਂ ਬਾਅਦ ਫੋਰਟਿਸ ਹਸਪਤਾਲ ਲੈ ਕੇ ਗਿਆ, ਪਰ ਮਜ਼ਦੂਰ ਜ਼ਖ਼ਮਾਂ ਦੀ ਤਾਬ ਨਾ ਝੱਲ ਸਕਿਆ ਤੇ ਉਸ ਨੇ ਰਸਤੇ ’ਚ ਹੀ ਦਮ ਤੋੜ ਦਿੱਤਾ। ਇਸ ਮਾਮਲੇ ’ਚ ਠੇਕੇਦਾਰ ’ਤੇ ਕਾਰਵਾਈ ਸਬੰਧੀ ਮੰਗਲਵਾਰ ਦੁਪਹਿਰ ਨੂੰ ਮ੍ਰਿਤਕ ਦੇ ਪਰਿਵਾਰ ਵਾਲੇ ਇਕੱਠੇ ਹੋ ਕੇ ਥਾਣਾ ਜਮਾਲਪੁਰ ਪੁੱਜੇ ਅਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ।
ਇਹ ਵੀ ਪੜ੍ਹੋ- ਫੌਜੀ ਪਤੀ ਡਿਊਟੀ 'ਤੇ ਰਹਿੰਦੈ ਬਾਹਰ, ਪਿੱਛੋਂ ਜੇਠ ਨਾਲ ਬਣ ਗਏ ਨਾਜਾਇਜ਼ ਸਬੰਧ, ਧੀ ਨੇ ਦੇਖ ਲਿਆ ਤਾਂ ਮਾਂ ਬਣੀ ਹੈਵਾਨ
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 40 ਸਾਲ ਦੀ ਸੀ। ਉਹ ਫੋਨ ਸੁਣਦੇ-ਸੁਣਦੇ ਕੰਮ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਅਤੇ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਜਮਾਲਪੁਰ ਦੇ ਐੱਸ.ਐੱਚ.ਓ. ਨੇ ਦੱਸਿਆ ਕਿ ਪਹਿਲਾਂ ਦੋਵਾਂ ਧਿਰਾਂ ’ਚ ਸਮਝੌਤੇ ਦੀ ਗੱਲ ਚੱਲ ਰਹੀ ਸੀ ਪਰ ਹੁਣ ਉਹ ਕਾਰਵਾਈ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਪੀੜਤ ਪੱਖ ਦੇ ਬਿਆਨ ਲੈ ਕੇ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜਾ ਵੜਿੰਗ ਨੇ ਵਿਨੇਸ਼ ਫੋਗਾਟ ਨੂੰ ਇਤਿਹਾਸਕ ਜਿੱਤ 'ਤੇ ਦਿੱਤੀ ਵਧਾਈ, ਕਿਹਾ- 'ਸਾਨੂੰ ਸਭ ਨੂੰ ਤੁਹਾਡੇ 'ਤੇ ਮਾਣ ਹੈ...'
NEXT STORY