ਬਠਿੰਡਾ (ਸੁਖਵਿੰਦਰ) : ਇੱਥੇ ਮਾਲ ਰੋਡ ਦੇ ਲੇਬਰ ਚੌਂਕ ’ਤੇ ਠੰਡ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਵਰਕਰ ਵਿੱਕੀ ਕੁਮਾਰ ਅਤੇ ਸੰਦੀਪ ਗੋਇਲ ਮੌਕੇ ’ਤੇ ਪਹੁੰਚੇ ਤਾਂ ਮਜ਼ਦੂਰ ਮੁੱਧੇ ਮੂੰਹ ਪਿਆ ਮਿਲਿਆ।
ਸਹਾਰਾ ਟੀਮ ਨੇ ਕੋਤਵਾਲੀ ਪੁਲਸ ਦੀ ਕਾਰਵਾਈ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ ਸੁਰੱਖਿਅਤ ਰੱਖ ਦਿੱਤਾ ਗਿਆ ਹੈ। ਫਿਲਹਾਲ ਮ੍ਰਿਤਕ ਕੋਲੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸਦੀ ਪਛਾਣ ਹੋ ਸਕੇ।
ਪੰਜਾਬ ਦਾ ਬਜਟ ਹੋਵੇਗਾ ਖ਼ਾਸ! ਕਿਸਾਨਾਂ ਲਈ ਵਿਸ਼ੇਸ਼ ਉਪਰਾਲੇ ਤੇ ਅਨੁਸੂਚਿਤ ਜਾਤੀ ਲਈ ਹੋਵੇਗਾ ਸਪੈਸ਼ਲ...
NEXT STORY