ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਨਜ਼ਦੀਕ ਕੈਨਾਲ ਕਾਲੋਨੀ ਪੀਰਾਵਾਲਾ ’ਚ ਗੁਰਦੇਵ ਸਿੰਘ ਨਾਂ ਦੇ ਇਕ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਛੋਟੇ-ਛੋਟੇ ਬੱਚੇ ਹਨ। ਉਸ ਦੇ ਪਰਿਵਾਰ ਨੇ ਲਾਸ਼ ਨੂੰ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ’ਚ ਲਿਜਾ ਕੇ ਗੁਰਦੇਵ ਸਿੰਘ ਦੇ ਅੰਤਿਮ ਸੰਸਕਾਰ ਲਈ ਵਿੱਤੀ ਸਹਾਇਤਾ ਅਤੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ।
ਇਸ ਮੌਕੇ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਇਕ ਮਿਹਨਤੀ ਅਤੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲਾ ਸੀ ਪਰ ਬਿਜਲੀ ਦਾ ਕਰੰਟ ਲੱਗਣ ਕਾਰਨ ਉਸ ਦੀ ਘਰ ’ਚ ਅਚਾਨਕ ਮੌਤ ਹੋ ਗਈ ਅਤੇ ਪਰਿਵਾਰ ਕੋਲ ਅੰਤਿਮ ਸੰਸਕਾਰ ਲਈ ਪੈਸੇ ਵੀ ਨਹੀਂ ਹਨ। ਪਰਿਵਾਰ ਨੇ ਸਰਕਾਰ ਤੋਂ ਵਿੱਤੀ ਸਹਾਇਤਾ ਅਤੇ ਮੁਆਵਜ਼ੇ ਦੀ ਮੰਗ ਕੀਤੀ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਸਹਾਇਤਾ ਦਾ ਭਰੋਸਾ ਦਿੱਤਾ ਹੈ।
ਮਾਲ ਮੰਤਰੀ ਮੁੰਡੀਆਂ ਨੇ 53.04 ਲੱਖ ਰੁਪਏ ਦੇ 2 ਸੜਕੀ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
NEXT STORY