ਬਠਿੰਡਾ (ਸੁਖਵਿੰਦਰ) : ਗਰਮੀ ਕਾਰਨ ਇਕ ਬੇਸਹਾਰਾ ਵਿਅਕਤੀ ਦੀ ਮੌਤ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਰਾ ਜਨ ਸੇਵਾ ਦੇ ਪ੍ਰਧਾਨ ਗੋਤਮ ਗੋਇਲ ਨੇ ਦੱਸਿਆ ਕਿ ਸੰਸਥਾ ਨੂੰ ਸੂਚਨਾ ਮਿਲੀ ਸੀ ਕਿ ਲੇਬਰ ਚੌਂਕ ’ਤੇ 36 ਘੰਟੇ ਪਹਿਲਾਂ ਮਜ਼ਦੂਰ ਵਜੋਂ ਕੰਮ ਕਰਨ ਵਾਲਾ ਇਕ ਵਿਅਕਤੀ ਬੀਮਾਰ ਪਿਆ ਹੈ।
ਸੂਚਨਾ ਮਿਲਣ ’ਤੇ ਸੰਸਥਾ ਵਰਕਰ ਮੌਕੇ ’ਤੇ ਪਹੁੰਚੇ ਅਤੇ ਗੰਭੀਰ ਹਾਲਤ ’ਚ ਪਏ ਵਿਅਕਤੀ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ, ਜਿੱਥੇ ਕੁੱਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਸਹਾਰਾ ਟੀਮ ਨੇ ਥਾਣਾ ਕੋਤਵਾਲੀ ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹਨ। ਮ੍ਰਿਤਕ ਮਜ਼ਦੂਰ ਦੀ ਮੌਤ ਗਰਮੀ ਦੇ ਦੌਰੇ ਕਾਰਨ ਹੋਈ ਲੱਗਦੀ ਹੈ।
'ਆਪ' ਵਲੋਂ ਲਿਆਂਦੀ ਲੈਂਡ ਪੂਲਿੰਗ ਸਕੀਮ 'ਤੇ ਸੁਨੀਲ ਜਾਖੜ ਨੇ ਖੜ੍ਹੇ ਕੀਤੇ ਸਵਾਲ
NEXT STORY