ਮੂਨਕ, (ਸੈਣੀ)— ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲਾ ਆਗੂ ਗੋਪੀਗਿਰ ਕੱਲਰਭੈਣੀ ਦੀ ਅਗਵਾਈ ਹੇਠ ਸੈਂਕੜੇ ਮਜ਼ਦੂਰਾਂ ਨੇ ਵਾਟਰ ਵਰਕਸ ਪਾਰਕ ਵਿਖੇ ਇਕੱਠੇ ਹੋ ਕੇ ਸ਼ਹਿਰ 'ਚੋਂ ਰੋਸ ਮਾਰਚ ਕੱਢਿਆ ਅਤੇ ਬੀ. ਡੀ. ਪੀ. ਓ. ਅਨਦਾਨਾ ਐਂਡ ਮੂਨਕ ਦਫਤਰ ਵਿਖੇ ਧਰਨਾ ਦਿੱਤਾ।
ਇਸ ਮੌਕੇ ਹੁਸ਼ਿਆਰ ਸਿੰਘ ਸਲੇਮਗੜ੍ਹ ਨੇ ਦੱਸਿਆ ਕਿ ਖੇਤ ਮਜ਼ਦੂਰਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਵਾਉਣ ਲਈ 3-3 ਲੱਖ ਰੁਪਏ ਦੀ ਗ੍ਰਾਂਟ ਦਿਵਾਉਣ, ਖੇਤ ਮਜ਼ਦੂਰਾਂ ਦਾ ਪੂਰਾ ਕਰਜ਼ਾ ਮੁਆਫ ਕਰਵਾਉਣ, ਮਜ਼ਦੂਰ-ਕਿਸਾਨ ਪੱਖੀ ਕਰਜ਼ਾ ਕਾਨੂੰਨ ਬਣਾਉਣ, ਖੁਦਕੁਸ਼ੀ ਕਰ ਗਏ ਮਜ਼ਦੂਰ ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਵਾਉਣ ਸਣੇ ਹੋਰ ਮੰਗਾਂ ਦੇ ਹੱਕ 'ਚ ਇਹ ਐਕਸ਼ਨ ਲਿਆ ਗਿਆ ਹੈ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਨੇ ਕਿਹਾ ਕਿ ਨਿੱਜੀਕਰਨ ਦੀਆਂ ਨੀਤੀਆਂ ਨੂੰ ਵਾਪਸ ਕਰਵਾਉਣ, ਠੇਕਾ ਭਰਤੀ ਬੰੰਦ ਕਰ ਕੇ ਰੋਜ਼ਗਾਰ ਦਾ ਪੱਕਾ ਪ੍ਰਬੰਧ ਕਰਵਾਉਣ ਅਤੇ ਬੰਦ ਕੀਤੇ ਥਰਮਲ ਪਲਾਂਟਾਂ ਨੂੰ ਮੂੜ ਚਾਲੂ ਕਰਵਾਉਣ ਆਦਿ ਮੰਗਾਂ ਨੂੰ ਪੂਰਾ ਕਰਵਾਉਣ ਲਈ ਹਰ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਬੀ. ਡੀ. ਪੀ. ਓ. ਮੂਨਕ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ, ਅਮਨ ਸਿੰਘ ਸ਼ੇਰਗੜ੍ਹ, ਰੁਲਦੂ ਸਿੰਘ, ਸੋਨੀ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਨਿਗਮ ਕੋਲ ਆਟੋ 'ਚ ਤੇਲ ਪੁਆਉਣ ਲਈ ਪੈਸੇ ਨਹੀਂ : ਜਗਦੀਸ਼ ਰਾਜਾ
NEXT STORY