ਬਾਬਾ ਬਕਾਲਾ ਸਾਹਿਬ (ਰਾਕੇਸ਼) : ਅੱਜ ਸੂਬਾ ਕਮੇਟੀ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਆਖਰੀ ਕਸਬਾ ਪੈਂਦੇ ਬਿਆਸ ਦਰਿਆ ਪੁੱਲ 'ਤੇ ਹਜ਼ਾਰਾਂ ਹੀ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਜਾਮ ਲਾ ਕੇ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦਾ ਵੀ ਪਿੱਟ ਸਿਆਪਾ ਕੀਤਾ ਗਿਆ। ਜ਼ਿੰਮੀਦਾਰ ਦੋਸ਼ ਲਗਾ ਰਹੇ ਸਨ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਜਾਣ ਵਾਲਾ ਆਰਡੀਨੈਂਸ ਤਰੁੰਤ ਰੱਦ ਕੀਤਾ ਜਾਵੇ, ਜਿਸ 'ਚ ਖੇਤੀ ਮੰਡੀ ਨੂੰ ਤੋੜਣ ਦਾ ਪ੍ਰਸਤਾਵ ਪਾਸ ਕੀਤਾ ਜਾਣਾ ਹੈ ਅਤੇ ਬਿਜਲੀ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਇਸ ਮੰਗ ਦੇ ਨਾਲ-ਨਾਲ ਉਨ੍ਹਾਂ ਨੇ ਡਾ. ਸਵਾਮੀ ਨਾਥਣ ਦੀ ਰਿਪੋਰਟ ਨੂੰ ਵੀ ਲਾਗੂ ਕਰਨ ਦੀ ਮੰਗ ਕੀਤੀ ਹੈ। ਅੱਜ ਸਿਖ਼ਰ ਦੁਪਿਹਰ ਦੇ 'ਚ ਕਿਸਾਨਾਂ ਅਤੇ ਮਜ਼ਦੂਰਾਂ 'ਚ ਇਸ ਪ੍ਰਸਤਾਵ ਦੇ ਵਿਰੋਧ ਵਿਚ ਉਨ੍ਹਾਂ ਦਾ ਜ਼ਜ਼ਬਾਤੀ ਹੋਣਾ ਦੇਖਿਆ ਗਿਆ।
ਇਹ ਵੀ ਪੜ੍ਹੋ : ਪਹਿਲਾਂ ਜੇਲ 'ਚ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਹੁਣ ਹਸਪਤਾਲ 'ਚ ਏ. ਐੱਸ.ਆਈ. 'ਤੇ ਹਮਲਾ ਕਰਕੇ ਭੱਜਿਆ ਕੈਦੀ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਸਤਾਵ 1 ਤੋਂ 14 ਤੱਕ ਜਾਰੀ ਹੋ ਸਕਦਾ ਹੈ, ਜਿਸ ਨੂੰ ਰੋਕਣ ਲਈ ਅਣਮਿਥੇ ਸਮੇਂ ਲਈ ਪੰਜਾਬ ਦੇ ਜਿੰਨੇ ਵੀ ਪੁੱਲ ਪੈਂਦੇ ਹਨ, ਨੂੰ ਕਿਸਾਨਾਂ ਵੱਲੋਂ ਆਪੋ-ਆਪਣੇ ਖੇਤਰਾਂ 'ਚ ਜਾਮ ਕੀਤਾ ਜਾ ਰਿਹਾ। ਰੋਸ ਧਰਨੇ ਦੀ ਅਗਵਾਈ ਕਰਨ ਵਾਲਿਆਂ 'ਚ ਪ੍ਰਮੁੱਖ ਤੌਰ 'ਤੇ ਸੁਖਵਿੰਦਰ ਸਿੰਘ ਸਭਰਾ, ਸਵਰਨ ਸਿੰਘ ਪੰਧੇਰ, ਦਿਆਲ ਸਿੰਘ ਮੀਆਂਵਿੰਡ, ਇਕਬਾਲ ਸਿੰਘ, ਹਰਪ੍ਰੀਤ ਸਿੰਘ ਸਿਧਵਾ, ਗੁਰਬਚਨ ਸਿੰਘ ਚੱਬਾ, ਗੁਰਨਾਮ ਸਿੰਘ ਜਵੰਦਪੁਰ ਆਦਿ ਮੌਜੂਦ ਹਨ। ਇਸ ਮੌਕੇ ਪੁਲਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਕਈ ਅਧਿਕਾਰੀ ਵੀ ਮੌਕੇ 'ਤੇ ਹਾਜ਼ਰ ਸਨ। ਪ੍ਰਸ਼ਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹੋਏ ਹਨ। ਖ਼ਬਰ ਲਿਖੇ ਜਾਣ ਤੱਕ ਜਾਮ ਜਿਉਂ ਦਾ ਤਿਉਂ ਸੀ ਅਤੇ ਵਾਹਨਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆ ਸਨ।
ਇਹ ਵੀ ਪੜ੍ਹੋ : ਅਕਾਲੀ ਦਲ ਦੇ ਸੀਨੀਅਰ ਆਗੂ ਦੀ ਕੋਰੋਨਾ ਕਾਰਣ ਮੌਤ
ਸਿੱਖ ਜਥੇਬੰਦੀਆਂ ਨੇ ਐੱਸ.ਜੀ.ਪੀ.ਸੀ. ਖ਼ਿਲਾਫ਼ ਖੋਲ੍ਹਿਆ ਮੋਰਚਾ (ਤਸਵੀਰਾਂ)
NEXT STORY