ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਵੱਡੇ ਪੱਧਰ 'ਤੇ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 3 ਘੰਟੇ ਭਾਰੀ! ਤੂਫ਼ਾਨ ਨਾਲ ਭਾਰੀ ਮੀਂਹ ਦੀ ਚਿਤਾਵਨੀ, ਸਾਵਧਾਨ ਰਹਿਣ ਲੋਕ
ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਕਾਰਜ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਕੀਤੇ ਜਾ ਰਹੇ ਹਨ ਅਤੇ ਸਭ ਤੋਂ ਅਹਿਮ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਕਾਇਆ-ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ 'ਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ ਤਕਰੀਬਨ 2 ਏਕੜ ਹੈ ਅਤੇ ਕੰਸਟ੍ਰਕਸ਼ਨ ਖੇਤਰ 3200 ਵਰਗ ਫੁੱਟ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਇਸ ਯਾਦਗਾਰ ਦਾ ਡਿਜ਼ਾਈਨ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਚੀਟੈਕਚਰ ਵਿੰਗ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਯਾਦਗਾਰ ਨੂੰ ਦੋ ਭਾਗਾਂ ਵਿੱਚ ਮੁਕੰਮਲ ਕੀਤਾ ਗਿਆ ਹੈ। ਪਹਿਲੇ ਭਾਗ ਵਿੱਚ ਇਮਾਰਤ ਦਾ ਨਿਰਮਾਣ ਮੁਕੰਮਲ ਕਰਕੇ ਫਰਵਰੀ, 2024 ਵਿੱਚ ਸਮਰਪਿਤ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਮੁੱਖ ਮੰਤਰੀ ਵੱਲੋਂ ਸੰਗਤ ਨੂੰ ਸਮਰਪਿਤ ਕੀਤੇ ਗਏ ਦੂਜੇ ਭਾਗ ਵਿੱਚ ਇਮਾਰਤ ਦੇ ਦੋਵੇਂ ਵਿੰਗਾਂ ਅੰਦਰ ਪੰਜ ਗੈਲਰੀਆਂ ਬਣਾਈਆਂ ਗਈਆਂ ਹਨ। ਪਹਿਲੇ ਭਾਗ ‘ਤੇ 17 ਕਰੋੜ ਰੁਪਏ ਦੀ ਲਾਗਤ ਆਈ ਸੀ ਜਦਕਿ ਦੂਸਰੇ ਭਾਗ ‘ਤੇ 3 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਭਾਈ ਜੈਤਾ ਜੀ ਦਾ ਜੀਵਨ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਪੰਨਾ ਹੈ ਜਿਸ ’ਤੇ ਜਿੰਨਾ ਵੀ ਮਾਣ ਕਰ ਸਕੀਏ, ਓਨਾ ਹੀ ਥੋੜ੍ਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿੱਜੀ ਹਸਪਤਾਲ 'ਚ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਡਾਕਟਰਾਂ 'ਤੇ ਲੱਗੇ ਗੰਭੀਰ ਇਲਜ਼ਾਮ
NEXT STORY