ਡੇਰਾਬਾਬਾ ਨਾਨਕ (ਗੁਰਦਾਸਪੁਰ)— 10 ਦਸੰਬਰ ਭਾਵ ਅੱਜ ਡੇਰਾਬਾਬਾ ਨਾਨਕ (ਗੁਰਦਾਸਪੁਰ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਕਬੱਡੀ ਕੱਪ ਦਾ ਫਾਈਨਲ ਮੈਚ ਖੇਡਿਆ ਜਾਵੇਗਾ। ਇਹ ਮੈਚ ਭਾਰਤ ਅਤੇ ਕੈਨੇਡਾ ਵਿਚਾਲੇ ਖੇਡਿਆ ਜਾਵੇਗਾ। ਭਾਰਤ ਨੇ ਯੂ. ਐੱਸ. ਏ. ਨੂੰ ਜਦਕਿ ਕੈਨੇਡਾ ਨੇ ਇੰਗਲੈਂਡ ਨੂੰ ਆਪੋ-ਆਪਣੇ ਸੈਮੀਫਾਈਨਲ ਮੈਚਾਂ 'ਚ ਹਰਾ ਕੇ ਫਾਈਨਲ 'ਚ ਜਗ੍ਹਾ ਬਣਾਈ ਹੈ।
ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜ਼ਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟਰੇਲੀਆ, ਇੰਗਲੈਂਡ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ 'ਏ' ਵਿਚ ਭਾਰਤ, ਇੰਗਲੈਂਡ, ਆਸਟਰੇਲੀਆ ਅਤੇ ਸ਼੍ਰੀਲੰਕਾ ਹਨ ਜਦਕਿ ਪੂਲ 'ਬੀ' ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਸੀ।
ਲੁਧਿਆਣਾ ਘੰਟਾਘਰ ਬੰਬ ਧਮਾਕਾ ਮਾਮਲੇ 'ਚ ਹਵਾਰਾ ਨੂੰ ਵੱਡੀ ਰਾਹਤ
NEXT STORY