ਲੰਡਨ (ਸਰਬਜੀਤ ਸਿੰਘ ਬਨੂੜ)- ਵਰਲਡ ਸਿੱਖ ਪਾਰਲੀਮੈਂਟ ਨੇ ਪੰਜਾਬ ਪੁਲਸ ਦੁਆਰਾ ਨੌਜਵਾਨਾਂ 'ਤੇ ਕਥਿਤ ਤੌਰ 'ਤੇ ਝੂਠੇ ਇਲਜ਼ਾਮ ਲਗਾ ਕੇ ਗ੍ਰਿਫ਼ਤਾਰ ਕਰਨ ਅਤੇ ਭਾਰਤ ਸਰਕਾਰ ਦੀਆਂ ਸਿੱਖ ਵਿਰੋਧੀ ਨੀਤੀਆਂ ਤਹਿਤ ਵਿਦੇਸ਼ਾਂ ਵਿੱਚ ਵਸਦੇ ਆਜ਼ਾਦੀ ਪਸੰਦ ਸਿੱਖਾਂ ਨੂੰ ਬਦਨਾਮ ਕਰਨ ਅਤੇ ਨਿਸ਼ਾਨਾ ਬਣਾਉਣ ਦੀਆਂ ਕਾਰਵਾਈਆਂ ਦੀ ਸਖ਼ਤ ਨਿਖੇਧੀ ਕੀਤੀ ਹੈ।
ਵਰਲਡ ਸਿੱਖ ਪਾਰਲੀਮੈਂਟ ਨੇ ਕਿਹਾ ਕਿ ਫਰਾਂਸ ਨਾਗਰਿਕ ਅਤੇ ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰ ਭਾਈ ਸਤਨਾਮ ਸਿੰਘ 'ਤੇ ਪੰਜਾਬ ਪੁਲਸ ਮੁਖੀ ਵੱਲੋਂ ਬੇਬੁਨਿਆਦ ਦੋਸ਼ ਲਗਾਏ ਗਏ ਹਨ। ਭਾਈ ਸਤਨਾਮ ਸਿੰਘ, ਜੋ ਫਰਾਂਸ ਵਿੱਚ ਵਸਦੇ ਹਨ, ਇੱਕ ਸਤਿਕਾਰਤ ਭਾਈਚਾਰਕ ਆਗੂ ਹਨ ਜੋ ਨਾ ਸਿਰਫ਼ ਸਿੱਖ ਕੌਮ ਦੀ ਬਿਹਤਰੀ ਲਈ ਕੰਮ ਕਰਦੇ ਹਨ ਬਲਕਿ ਸਿੱਖਾਂ ਦੇ ਆਜ਼ਾਦੀ ਦੇ ਹੱਕਾਂ ਦੇ ਵੀ ਜ਼ੋਰਦਾਰ ਹਮਾਇਤੀ ਹਨ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਸਲਾਹ, 'ਨਾ ਕਰੋ ਕਸ਼ਮੀਰ ਦੀ ਯਾਤਰਾ'
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਪੁਲਸ ਦੇ ਡੀ.ਜੀ.ਪੀ ਗੌਰਵ ਯਾਦਵ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਵਿੱਚ ਸਿੱਖ ਨੌਜਵਾਨਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਸੀ ਤੇ ਉਹਨਾਂ ਨੌਜਵਾਨਾਂ ਨੂੰ ਵਿਦੇਸ਼ ਵਸਦੇ ਸਿੱਖਾਂ ਵੱਲੋਂ ਨਿਯੰਤਰਤ ਕੀਤਾ ਜਾ ਰਿਹਾ ਸੀ। ਵਰਲਡ ਸਿੱਖ ਪਾਰਲੀਮੈਂਟ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿੱਖ ਵਿਰੋਧੀ ਪਾਲਿਸੀ ਤਹਿਤ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਠੋਸ ਸਬੂਤ ਦੇ ਝੂਠੇ ਮਾਮਲਿਆਂ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਝੂਠੇ ਪੁਲਸ ਮੁਕਾਬਲਿਆਂ ਦਾ ਸ਼ਿਕਾਰ ਵੀ ਬਣਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਪਹਿਲਗਾਮ ਹਮਲੇ ਦਾ ਪੰਜਾਬ 'ਚ ਅਸਰ, ਕਪੂਰਥਲਾ ਰਿਹਾ ਪੂਰੀ ਤਰ੍ਹਾਂ ਬੰਦ
NEXT STORY