ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਵਿਚ ਗਰਮੀ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ’ਚ ਅਚਾਨਕ ਪਾਰਾ ਚੜ੍ਹਨ ਨਾਲ ਮਾਰਚ ਦੇ ਅੱਧ ’ਚ ਹੀ ਗਰਮੀ ਨੇ ਦਸਤਕ ਦੇ ਦਿੱਤੀ ਹੈ ਜਿਸ ਕਰਕੇ ਪੰਜਾਬ ਤੇ ਹਰਿਆਣਾ ’ਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਟੱਪ ਗਿਆ ਹੈ। ਬੀਤੋ ਦਿਨੀਂ ਦੋਵਾਂ ਸੂਬਿਆਂ ਦੇ ਦਰਜਨਾਂ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ 31 ਤੋਂ 32 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਪੰਜਾਬ ਵਿਚ 3-4 ਦਿਨ ਮੌਸਮ ਖੁਸ਼ਕ ਰਹਿਣ ਅਤੇ ਗਰਮੀ ਵਧਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦਰਜ ਕੀਤਾ ਜਾਵੇਗਾ ਜਦਕਿ ਦੁਪਹਿਰ ਸਮੇਂ ਪਾਰਾ ਵਧਣ ਕਰਕੇ ਕਿਤੇ-ਕਿਤੇ ਹਲਕੇ ਛਰਾਟੇ ਪੈ ਸਕਦੇ ਹਨ।
ਇਹ ਵੀ ਪੜ੍ਹੋ : ਪ੍ਰਚੰਡ ਗਰਮੀ ’ਚ ਹੋ ਰਹੀਆਂ ਲੋਕ ਸਭਾ ਚੋਣਾਂ ਕਾਰਨ ਅਫਸਰਾਂ ਤੇ ਆਗੂਆਂ ਦੇ ਛੁੱਟਣਗੇ ਪਸੀਨੇ
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ’ਚ ਮਾਰਚ ਦੇ ਅਖੀਰ ’ਚ ਲੋਕਾਂ ਨੂੰ ਆਮ ਨਾਲੋਂ ਵੱਧ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੂਜੇ ਪਾਸੇ ਪਿਛਲੇ ਦਿਨੀਂ ਪਏ ਬੇਮੌਸਮੇ ਮੀਂਹ ਅਤੇ ਗੜੇਮਾਰੀ ਤੋਂ ਬਾਅਦ ਤਾਪਮਾਨ ਵਧਣ ਤੇ ਧੁੱਪ ਖਿੜਣ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਹੋਲੇ-ਮੁਹੱਲੇ ’ਤੇ ਵੀ ਮੌਸਮ ਖੁਸ਼ਕ ਹੀ ਰਹੇਗਾ। ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਫਰੀਦਕੋਟ ਵਿਚ ਦਰਜ ਕੀਤਾ ਗਿਆ, ਜਿੱਥੇ ਤਾਪਮਾਨ 32.3 ਡਿਗਰੀ ਸੈਲਸੀਅਸ ਰਿਹਾ। ਲੁਧਿਆਣਾ ਵਿਚ ਪਾਰਾ 30.1 ਡਿਗਰੀ ਸੈਲਸੀਅਸ, ਬਠਿੰਡਾ ਵਿਚ 29.6 ਡਿਗਰੀ ਸੈਲਸੀਅਸ, ਪਟਿਆਲਾ ਵਿਚ 30.8 ਡਿਗਰੀ ਸੈਲਸੀਅਸ, ਬਰਨਾਲਾ ਵਿਚ 29.3 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿਚ 30 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 30.9 ਡਿਗਰੀ ਸੈਲਸੀਅਸ, ਪਠਾਨਕੋਟ ’ਚ 30.4 ਡਿਗਰੀ ਸੈਲਸੀਅਸ, ਫਿਰੋਜ਼ਪੁਰ ’ਚ 30.1 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਵੱਧ ਸੀ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਸਰਕਾਰੀ ਅਧਿਆਪਕਾ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਬਾਲਗ ਘਰਵਾਲੀ ਨਾਲ ਸਬੰਧ ਬਣਾਉਣ ਵਾਲੇ ਪਤੀ ਦਾ ਕੇਸ ਪੁੱਜਾ ਹਾਈਕੋਰਟ, ਹੈਰਾਨ ਕਰੇਗਾ ਪੂਰਾ ਮਾਮਲਾ
NEXT STORY