ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਹੈ। ਦਰਅਸਲ ਸੂਬੇ 'ਚ ਡੇਂਗੂ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਤੱਕ ਸੂਬੇ 'ਚ ਡੇਂਗੂ ਦੇ ਕੁੱਲ 5569 ਦੇ ਕਰੀਬ ਕੇਸ ਸਾਹਮਣੇ ਆ ਚੁੱਕੇ ਹਨ, ਜਿਸ ਨੂੰ ਲੈ ਕੇ ਸਿਹਤ ਵਿਭਾਗ ਵੀ ਅਲਰਟ ਹੋ ਗਿਆ ਹੈ। ਇਸ ਤੋਂ ਇਲਾਵਾ ਚਿਕਨਗੁਨੀਆ ਦੇ ਮਰੀਜ਼ਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਚਿਕਨਗੁਨੀਆ ਦੇ ਮਰੀਜ਼ਾਂ ਦੀ ਗਿਣਤੀ 113 ਦੇ ਕਰੀਬ ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ 'ਚ ਡੇਂਗੂ ਵਾਰਡ ਬਣਾਏ ਗਏ ਹਨ, ਜਿੱਥੇ ਲੋਕਾਂ ਦੀ ਸਹੂਲਤ ਲਈ 24 ਘੰਟੇ ਡਾਕਟਰ ਮੌਜੂਦ ਰਹਿੰਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਰਿਟਾਇਰ ਹੋਣ ਵਾਲੇ ਅਧਿਆਪਕਾਂ ਲਈ ਆਈ ਅਹਿਮ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ
ਨਿੱਜੀ ਹਸਪਤਾਲਾਂ 'ਚ ਵੀ ਇਸ ਦੇ ਇੰਤਜ਼ਾਮ ਕੀਤੇ ਗਏ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਲੋਕਾਂ ਨੂੰ ਘੱਟੋ-ਘੱਟ ਨਵੰਬਰ ਤੱਕ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਤੋਂ ਸਿਰਫ਼ ਸਫ਼ਾਈ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਨਾਲ ਬਚਿਆ ਜਾ ਸਕਦਾ ਹੈ। ਇਸੇ ਕਾਰਨ 'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਘਰਾਂ ਅਤੇ ਗਲੀਆਂ ਆਦਿ 'ਚ ਜਮ੍ਹਾਂ ਪਾਣੀ ਦਾ ਨਿਪਟਾਰਾ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ, ਮਿਲਣ ਵਾਲੀ ਹੈ ਇਹ ਸਹੂਲਤ
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਬੁਖ਼ਾਰ ਹੋਣ ‘ਤੇ ਤੇਜ਼ ਬੁਖ਼ਾਰ, ਹੱਥਾਂ-ਪੈਰਾਂ ‘ਚ ਦਰਦ, ਭੁੱਖ ਨਾ ਲੱਗਣਾ, ਉਲਟੀ ਆਉਣਾ, ਅੱਖਾਂ 'ਚ ਦਰਦ, ਸਿਰਦਰਦ ਕਮਜ਼ੋਰੀ ਅਤੇ ਜੋੜਾਂ 'ਚ ਦਰਦ ਦੇ ਲੱਛਣ ਦਿਖਾਈ ਦਿੰਦੇ ਹਨ।
ਡੇਂਗੂ ਤੋਂ ਬਚਾਅ ਦੇ ਉਪਾਅ
ਘਰ ਦੇ ਆਲੇ-ਦੁਆਲੇ ਸਫ਼ਾਈ ਰੱਖੋ, ਪੀਣ ਵਾਲੇ ਪਾਣੀ ਨੂੰ ਖੁੱਲ੍ਹਾ ਨਾ ਛੱਡੋ, ਰਾਤ ਨੂੰ ਸੋਂਦੇ ਸਮੇਂ ਅਜਿਹੇ ਕੱਪੜੇ ਪਹਿਨੋ ਜੋ ਸਰੀਰ ਦੇ ਹਰ ਹਿੱਸੇ ਨੂੰ ਢੱਕ ਸਕਣ, ਮੱਛਰਾਂ ਤੋਂ ਬਚਣ ਲਈ ਕਰੀਮ ਤੇ ਆਇਲ ਦਾ ਇਸਤੇਮਾਲ ਕਰੋ, ਠੰਡਾ ਪਾਣੀ ਨਾ ਪੀਓ ਅਤੇ ਬਾਸੀ ਰੋਟੀ ਤੋਂ ਵੀ ਪਰਹੇਜ਼ ਕਰੋ। ਫਿਲਟਰ ਪਾਣੀ ਦਾ ਇਸਤੇਮਾਲ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿੰਨੇ ਭੈਣਾਂ ਨੂੰ ਇਕੱਠਿਆਂ ਦਿੱਤੀ ਗਈ ਅੰਤਿਮ ਵਿਦਾਈ, ਕਲਯੁੱਗੀ ਮਾਪਿਆਂ ਨੇ ਦਿੱਤੀ ਸੀ ਬੇਰਹਿਮ ਮੌਤ
NEXT STORY